ਡਾਕਟਰ,ਨਰਸ ਅਤੇ ਹੋਰ ਸਟਾਫ ਕਰਮਚਾਰੀਆਂ ਲਈ ਕੇਜਰੀਵਾਲ ਸਰਕਾਰ ਦਾ ਵੱਡਾ ਐਲਾਨ

04/01/2020 4:04:42 PM

ਨਵੀਂ ਦਿੱਲੀ- ਪੂਰੇ ਦੇਸ਼ 'ਚ ਫੈਲ ਚੁੱਕੇ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਇਸ ਨਾਲ ਨਜਿੱਠਣ ਲਈ ਸਰਕਾਰ ਕਈ ਕਦਮ ਚੁੱਕ ਰਹੀ ਹੈ। ਇਸ ਦੇ ਮੱਦੇਨਜ਼ਰ ਅੱਜ ਭਾਵ ਬੁੱਧਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਖ਼ਿਲਾਫ਼ ਜੰਗ 'ਚ ਜੁਟੇ ਨਰਸ, ਡਾਕਟਰ ਤੇ ਪੈਰਾਮੈਡੀਕਲ ਸਟਾਫ਼ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ  ਨੇ ਕਿਹਾ ਕਿ ਇਸ ਜੰਗ 'ਚ ਜੇਕਰ ਕਿਸੀ ਦੀ ਜਾਨ ਚਲੀ ਜਾਂਦੀ ਹੈ ਤਾਂ ਉਸ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇ ਤੌਰ 'ਤੇ ਦਿੱਤੀ ਜਾਵੇਗੀ। ਕੇਜਰੀਵਾਲ ਨੇ ਇਸ ਐਲਾਨ 'ਚ ਸਰਕਾਰੀ ਤੇ ਪ੍ਰਾਈਵੇਟ ਦੋਵਾਂ ਹੀ ਸੈਕਟਰ ਦੇ ਸਟਾਫ ਨੂੰ ਸ਼ਾਮਲ ਕੀਤਾ ਹੈ। 

ਦੱਸ ਦੇਈਏ ਕਿ ਕੋਰੋਨਾ ਦੇ ਵਿਰੁੱਧ ਅਜੇ ਵੀ ਡਰ ਦਾ ਮਾਹੌਲ ਬਣਿਆ ਹੋਇਆ ਹੈ ਜਦਕਿ ਇਸ ਦਾ ਕੋਈ ਟੀਕਾ ਵਿਕਸਤ ਨਹੀਂ ਹੋਇਆ। ਹਾਲਾਂਕਿ, ਡਾਕਟਰ ਤੇ ਨਰਸ ਬਿਨਾਂ ਕਿਸੇ ਰੁਕਾਵਟ ਦੇ ਆਪਣੀਆਂ ਸੇਵਾਵਾਂ ਦੇ ਰਹੇ ਹਨ। ਅਜਿਹੀ ਸਥਿਤੀ 'ਚ ਦਿੱਲੀ ਸਰਕਾਰ ਵੱਲੋਂ ਚੁੱਕਿਆ ਇਹ ਕਦਮ ਮੈਡੀਕਲ ਖੇਤਰ ਨਾਲ ਜੁੜੇ ਲੋਕਾਂ ਲਈ ਰਾਹਤ ਤੋਂ ਘੱਟ ਨਹੀਂ।

ਇਹ ਵੀ ਪੜ੍ਹੋ: ਕੋਰੋਨਾ ਮਰੀਜ਼ਾਂ ਦਾ ਇਲਾਜ ਕਰ ਰਹੇ ਡਾਕਟਰਾਂ ਲਈ ਦਿੱਲੀ ਸਰਕਾਰ ਨੇ ਲਿਆ ਅਹਿਮ ਫੈਸਲਾ 

Iqbalkaur

This news is Content Editor Iqbalkaur