ਦਿੱਲੀ ’ਚ ਕੋਰੋਨਾ ਦਾ ਕਹਿਰ: ਕੇਜਰੀਵਾਲ ਦੀ ਕੇਂਦਰ ਨੂੰ ਅਪੀਲ- ਰੱਦ ਹੋਣ CBSE ਇਮਤਿਹਾਨ

Tuesday, Apr 13, 2021 - 01:33 PM (IST)

ਨਵੀਂ ਦਿੱਲੀ– ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਵਾਰ ਫਿਰ ਰਾਜਧਾਨੀ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਾਵਧਾਨੀ ਵਰਤੋ ਤਾਂ ਹੀ ਅਸੀਂ ਕੋਰੋਨਾ ਖਿਲਾਫ ਜੰਗ ਜਿੱਤ ਸਕਦੇ ਹਾਂ ਅਤੇ ਮਾਮਲਿਆਂ ’ਚ ਕਮੀ ਆਏਗੀ। ਕੇਜਰੀਵਾਲ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਦਿੱਲੀ ਸਰਕਾਰ ਨੂੰ ਤਾਲਾਬੰਦੀ ਲਗਾਉਣ ’ਤੇ ਮਜ਼ਬੂਰ ਨਾ ਕੀਤਾ ਜਾਵੇ। ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸੀ.ਬੀ.ਐੱਸ.ਈ. ਦੀਆਂ ਪ੍ਰੀਖਿਆਵਾਂ ਰੱਦ ਕੀਤੀਆਂ ਜਾਣ ਕਿਉਂਕਿ ਹਾਲਾਤ ਨੂੰ ਵੇਖਦੇ ਹੋਏ ਇਹੀ ਸਹੀ ਫੈਸਲਾ ਹੈ। ਕੇਜਰੀਵਾਲ ਨੇ ਕਿਹਾ ਕਿ ਕਈ ਰਾਜਾਂ ’ਚ ਪ੍ਰੀਖਿਆਵਾਂ ਰੱਦ ਕੀਤੀਆਂ ਗਈਆਂ ਹਨ। 

ਇਹ ਵੀ ਪੜ੍ਹੋ– ਦਿੱਲੀ ’ਚ ਬੇਕਾਬੂ ਹੋਇਆ ਕੋਰੋਨਾ, ਕੇਜਰੀਵਾਲ ਨੇ ਦੱਸਿਆ ਕਦੋਂ ਲੱਗੇਗੀ ਤਾਲਾਬੰਦੀ

ਇਹ ਵੀ ਪੜ੍ਹੋ– ਬੰਗਾਲ ’ਚ ਸਿਆਸੀ ਭੂਚਾਲ: ਚੋਣ ਕਮਿਸ਼ਨ ਦੀ ਕਾਰਵਾਈ ਖਿਲਾਫ ਧਰਨੇ ’ਤੇ ਬੈਠੀ ਮਮਤਾ

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਰੋਜ਼ਾਨਾ ਹਜ਼ਾਰਾਂ ਕੋਰੋਨਾ ਕੇਸ ਆ ਰਹੇ ਹਨ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ ਕੋਰੋਨਾ ਮਾਮਲਿਾਂ ਨੂੰ ਲੈ ਕੇ ਸੁਚੇਤ ਹੈ ਅਤੇ ਹਰ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਨਾਲ ਹੀ ਉਨ੍ਹਾਂ ਕਿਹਾ ਕਿ 45 ਸਾਲ ਤੋਂ ਜ਼ਿਆਦਾ ਉਮਰ ਵਾਲੇ ਲੋਕ ਕੋਰੋਨਾ ਵੈਕਸੀਨ ਜ਼ਰੂਰ ਲੈਣ। ਕੇਜਰੀਵਾਲ ਨੇ ਕਿਹਾ ਕਿ ਜੇਕਰ ਬਹੁਤ ਜ਼ਰੂਰੀ ਹੋਵੇ ਤਾਂ ਹੀ ਬਜ਼ੂਰਗ ਅਤੇ ਬੱਚੇ ਘਰਾਂ ’ਚੋਂ ਬਾਹਰ ਨਿਕਲਣ। ਦਿੱਲੀ ’ਚ ਇਕ ਦਿਨ ’ਚ 11491 ਕੋਰੋਨਾ ਦੇ ਮਾਮਲੇ ਦਰਜ ਕੀਤੇ ਗਏ, ਜਦਕਿ 72 ਲੋਕਾਂ ਦੀ ਮੌਤ ਹੋਈ ਹੈ। 

PunjabKesari

ਨੋਟ: ਇਸ ਖਬਰ ਬਾਰੇ ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


Rakesh

Content Editor

Related News