ਸ਼ੋਭਾ ਯਾਤਰਾ ''ਚ ਹਿੰਸਾ ਨੂੰ ਲੈ ਕੇ ਕੇਜਰੀਵਾਲ ਨੇ ਕੀਤੀ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ
Sunday, Apr 17, 2022 - 02:11 AM (IST)
ਨਵੀਂ ਦਿੱਲੀ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਹਾਂਗੀਰ ਪੁਰੀ 'ਚ ਪਥਰਾਅ ਦੀ ਘਟਨਾ ਨੂੰ ਨਿੰਦਣਯੋਗ ਕਰਾਰ ਦਿੰਦੇ ਹੋਏ ਲੋਕਾਂ ਨੂੰ ਸ਼ਾਂਤੀ ਕਾਇਮ ਕਰਨ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਬਾਈਡੇਨ ਜੋੜੇ ਨੇ ਕੀਤੀ 6,10,702 ਡਾਲਰ ਦੀ ਕਮਾਈ, 24.6 ਫ਼ੀਸਦੀ ਹਿੱਸੇ ਦਾ ਟੈਕਸ ਵਜੋਂ ਕੀਤਾ ਭੁਗਤਾਨ
ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ ਦਿੱਲੀ ਦੇ ਜਹਾਂਗੀਰ ਪੁਰੀ 'ਚ ਸ਼ੋਭਾ ਯਾਤਰਾ 'ਚ ਪਥਰਾਅ ਦੀ ਘਟਨਾ ਤੋਂ ਬੇਹਦ ਨਿੰਦਣਯੋਗ ਹੈ ਅਤੇ ਜੋ ਵੀ ਦੋਸ਼ੀ ਹੈ ਉਸ 'ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਸਾਰੇ ਲੋਕਾਂ ਨੂੰ ਅਪੀਲ ਹੈ ਕਿ ਇਕ ਦੂਜੇ ਦਾ ਹੱਥ ਫੜ੍ਹ ਕੇ ਸ਼ਾਂਤੀ ਬਣਾਏ ਰੱਖੋ। ਜ਼ਿਕਰਯੋਗ ਹੈ ਕਿ ਜਹਾਂਗੀਰ ਪੁਰੀ ਇਲਾਕੇ 'ਚ ਹਨੂੰਮਾਨ ਜਯੰਤੀ ਦੌਰਾਨ ਹਿੰਸਾ ਭੜਕ ਗਈ ਜਿਸ 'ਚ ਕਈ ਲੋਕ ਜ਼ਖਮੀ ਹੋ ਗਏ ਅਤੇ ਇਲਾਕੇ 'ਚ ਵਾਧੂ ਪੁਲਸ ਬਲ ਤਾਇਨਾਤ ਕੀਤੀ ਗਈ ਹੈ।
ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਖਤਮ ਕਰ ਕੇ ਪੈਸਾ ਬਚਾਵਾਂਗੇ : ਕੇਜਰੀਵਾਲ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ