ਪੰਜਾਬ ’ਚ ‘ਆਪ’ ਦੀ ਜਿੱਤ ਮਗਰੋਂ ਰਾਘਵ ਚੱਢਾ ਨੂੰ CM ਕੇਜਰੀਵਾਲ ਨੇ ਸੌਂਪੀ ਅਹਿਮ ਜ਼ਿੰਮੇਵਾਰੀ

Monday, Sep 19, 2022 - 11:57 AM (IST)

ਪੰਜਾਬ ’ਚ ‘ਆਪ’ ਦੀ ਜਿੱਤ ਮਗਰੋਂ ਰਾਘਵ ਚੱਢਾ ਨੂੰ CM ਕੇਜਰੀਵਾਲ ਨੇ ਸੌਂਪੀ ਅਹਿਮ ਜ਼ਿੰਮੇਵਾਰੀ

ਜਲੰਧਰ/ਨਵੀਂ ਦਿੱਲੀ (ਧਵਨ)- ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਨੂੰ ਐਤਵਾਰ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਜਰਾਤ ਲਈ ਪਾਰਟੀ ਦਾ ਸਹਿ-ਇੰਚਾਰਜ ਨਿਯੁਕਤ ਕੀਤਾ। ਰਾਘਵ ਚੱਢਾ ਦੀ ਨਿਯੁਕਤੀ ਗੁਜਰਾਤ ਵਿਧਾਨ ਸਭਾ ਦੀਆਂ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਹਿਮ ਮੰਨੀ ਜਾ ਰਹੀ ਹੈ।

ਇਹ ਵੀ ਪੜ੍ਹੋ- ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਘਵ ਚੱਢਾ ’ਤੇ ਵੱਡਾ ਦਾਅ ਖੇਡੇਗੀ ‘ਆਪ’!

ਪਾਰਟੀ ਦੀ ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਰਾਘਵ ਚੱਢਾ ਨੇ ਟਵੀਟ ਕੀਤਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਬਾਖੂਬੀ ਨਿਭਾਉਣਗੇ। ਉਹ ਅਰਵਿੰਦ ਕੇਜਰੀਵਾਲ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਇੰਨੀ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਗੁਜਰਾਤ ਵਿਚ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਉਹ ਆਪਣਾ ਖੂਨ-ਪਸੀਨਾ ਵਹਾਉਣਗੇ ਤੇ ਪਾਰਟੀ ਦੀਆਂ ਖਾਹਿਸ਼ਾਂ ਨੂੰ ਪੂਰਾ ਕਰਨਗੇ। ਉਨ੍ਹਾਂ ਕਿਹਾ ਕਿ ਗੁਜਰਾਤ ਦੇ ਲੋਕ ਸਿੱਖਿਆ ਅਤੇ ਸਿਹਤ ਖੇਤਰਾਂ ’ਚ ਬੁਨਿਆਦੀ ਸੁਧਾਰ ਚਾਹੁੰਦੇ ਹਨ। ਨਾਲ ਹੀ ਗੁਜਰਾਤ ਦੇ ਲੋਕ ਹੁਣ ਕੇਜਰੀਵਾਲ ਨੂੰ ਵੀ ਚਾਹੁੰਦੇ ਹਨ।

PunjabKesari

ਇਹ ਵੀ ਪੜ੍ਹੋ- 'ਆਪ੍ਰੇਸ਼ਨ ਲੋਟਸ' 'ਤੇ ਪੰਜਾਬ ਤੋਂ ਦਿੱਲੀ ਤੱਕ ਦੀ ਸਿਆਸਤ 'ਚ ਉਬਾਲ, ਜਾਣੋ ਹੁਣ ਤਕ ਮਾਮਲੇ 'ਚ ਕੀ-ਕੀ ਹੋਇਆ

ਇਸ ਸਾਲ ਦੇ ਸ਼ੁਰੂ ਵਿਚ ਪੰਜਾਬ ’ਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੱਢਾ ਨੂੰ ਪਾਰਟੀ ਦਾ ਸੂਬਾ ਮਾਮਲਿਆਂ ਦਾ ਸਹਿ-ਇੰਚਾਰਜ ਬਣਾਇਆ ਗਿਆ ਸੀ। ਉਹ ਪਾਰਟੀ ਦੀਆਂ ਉਮੀਦਾਂ 'ਤੇ ਵੀ ਖਰੇ ਵੀ ਉਤਰੇ ਸਨ। ਪੰਜਾਬ ਵਿਧਾਨ ਸਭਾ ਚੋਣਾਂ 'ਚ 'ਆਪ' ਨੇ ਜ਼ਬਰਦਸਤ ਜਿੱਤ ਦਰਜ ਕੀਤੀ ਸੀ। ਉਹ ਭਗਵੰਤ ਮਾਨ ਨਾਲ ਮਿਲ ਕੇ ਪਾਰਟੀ ਨੂੰ ਸੱਤਾ ਵਿਚ ਲਿਆਉਣ ਵਿਚ ਕਾਮਯਾਬ ਹੋਏ ਸਨ। ਦੱਸ ਦੇਈਏ ਕਿ ਰਾਘਵ ਚੱਢਾ ਪਿਛਲੇ ਕੁਝ ਦਿਨਾਂ ਤੋਂ ਗੁਜਰਾਤ ’ਚ ਸਿਆਸੀ ਕੰਮਾਂ ਨੂੰ ਲੈ ਕੇ ਕਾਫੀ ਸਰਗਰਮ ਹਨ। ਗੁਜਰਾਤ ’ਚ ਆਮ ਆਦਮੀ ਪਾਰਟੀ ਦੇ ਵਰਕਰਾਂ ’ਤੇ ਹੋਏ ਹਮਲਿਆਂ ਦੇ ਮੱਦੇਨਜ਼ਰ ਰਾਘਵ ਚੱਢਾ ਨੇ ਜ਼ਖਮੀ ਵਰਕਰਾਂ ਨਾਲ ਮੁਲਾਕਾਤ ਵੀ ਕੀਤੀ ਸੀ। ਹਾਲ ਹੀ ਵਿਚ ਉਨ੍ਹਾਂ ਨੌਜਵਾਨਾਂ ਦੀ ਇਕ ਰੈਲੀ ’ਚ ਵੀ ਹਿੱਸਾ ਲਿਆ ਸੀ।

ਇਹ ਵੀ ਪੜ੍ਹੋ- ਗੁਜਰਾਤ ’ਚ ਹਾਰ ਦੇ ਡਰ ਤੋਂ ‘ਆਪ’ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ BJP: ਕੇਜਰੀਵਾਲ

ਰਾਘਵ ਚੱਢਾ ਦੀ ਸਰਗਰਮੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਸਹਿ-ਇੰਚਾਰਜ ਬਣਾ ਕੇ ਗੁਜਰਾਤ ’ਚ ਪਾਰਟੀ ਦੇ ਮਾਮਲਿਆਂ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਰਾਘਵ ਚੱਢਾ ਦੀ ਗੁਜਰਾਤ ’ਚ ਪਾਰਟੀ ਦੀਆਂ ਨੀਤੀਆਂ ਨੂੰ ਤਿਆਰ ਕਰਨ ’ਚ ਵੀ ਅਹਿਮ ਭੂਮਿਕਾ ਰਹੀ ਹੈ।


author

Tanu

Content Editor

Related News