ਕੇਜਰੀਵਾਲ ਦਾ ਵੱਡਾ ਬਿਆਨ, ਰਾਘਵ ਚੱਢਾ ਹੋਣਗੇ ਗ੍ਰਿਫ਼ਤਾਰ

Friday, Sep 30, 2022 - 11:00 AM (IST)

ਕੇਜਰੀਵਾਲ ਦਾ ਵੱਡਾ ਬਿਆਨ, ਰਾਘਵ ਚੱਢਾ ਹੋਣਗੇ ਗ੍ਰਿਫ਼ਤਾਰ

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ,''ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਇੰਚਾਰਜ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨੇ ਗੁਜਰਾਤ 'ਚ ਚੋਣ ਪ੍ਰਚਾਰ ਲਈ ਜਾਣਾ ਚਾਲੂ ਕੀਤਾ ਹੈ, ਹੁਣ ਸੁਣ ਰਹੇ ਹਨ ਕਿ ਰਾਘਵ ਚੱਢਾ ਨੂੰ ਵੀ ਇਹ ਲੋਕ ਗ੍ਰਿਫ਼ਤਾਰ ਕਰਨਗੇ। ਕਿਸ ਕੇਸ 'ਚ ਕਰਨਗੇ ਅਤੇ ਕੀ ਦੋਸ਼ ਹੋਣਗੇ, ਇਹ ਹੁਣ ਇਹ ਲੋਕ ਬਣਾ ਰਹੇ ਹਨ।''

PunjabKesari

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੇਜਰੀਵਾਲ ਨੇ ਆਪਣੀ ਸਰਕਾਰ 'ਚ ਮੰਤਰੀ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਦਾ ਖ਼ਦਸ਼ਾ ਜਤਾਇਆ ਸੀ ਅਤੇ ਉਹ ਹੁਣ ਜੇਲ੍ਹ 'ਚ ਹਨ। ਇਸ ਤੋਂ ਬਾਅਦ ਕੇਜਰੀਵਾਲ ਨੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਦਾ ਖ਼ਦਸ਼ਾ ਜਤਾਇਆ ਸੀ। ਇਕ ਦਿਨ ਪਹਿਲਾਂ ਹੀ ਕੇਜਰੀਵਾਲ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਗੰਦੀ ਰਾਜਨੀਤੀ ਕਰਨ ਦਾ ਦੋਸ਼ ਲਗਾਇਆ ਸੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News