ਬਿਜਲੀ ਸਬਸਿਡੀ ਨੂੰ ਲੈ ਕੇ CM ਕੇਜਰੀਵਾਲ ਨੇ ਬੁਲਾਈ ਕੈਬਨਿਟ ਦੀ ''ਐਮਰਜੈਂਸੀ'' ਬੈਠਕ

Thursday, Mar 07, 2024 - 01:31 PM (IST)

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਿਜਲੀ ਸਬਸਿਡੀ ਦੇ ਮੁੱਦੇ 'ਤੇ ਚਰਚਾ ਲਈ ਵੀਰਵਾਰ ਨੂੰ ਇੱਥੇ ਆਪਣੀ ਰਿਹਾਇਸ਼ 'ਤੇ ਕੈਬਨਿਟ ਦੀ ਐਮਰਜੈਂਸੀ ਬੈਠਕ ਬੁਲਾਈ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੈਬਨਿਟ ਅਗਲੇ ਸਾਲ ਲਈ ਬਿਜਲੀ ਸਬਸਿਡੀ 'ਤੇ ਕੋਈ ਵੱਡਾ ਫ਼ੈਸਲਾ ਲੈ ਸਕਦੀ ਹੈ। 

ਇਹ ਵੀ ਪੜ੍ਹੋ- ਕੇਜਰੀਵਾਲ ਹਾਜ਼ਰ ਹੋ; ED ਦੀ ਸ਼ਿਕਾਇਤ ਮਗਰੋਂ ਅਦਾਲਤ ਨੇ ਭੇਜਿਆ ਸੰਮਨ

ਅਧਿਕਾਰੀਆਂ ਮੁਤਾਬਕ ਬੈਠਕ ਸ਼ਾਮ 4 ਵਜੇ ਹੋਵੇਗੀ। ਕੇਜਰੀਵਾਲ ਸਰਕਾਰ 200 ਯੂਨਿਟ ਮਹੀਨੇਵਾਰ ਖਪਤ ਵਾਲੇ ਉਪਭੋਗਤਾਵਾਂ ਨੂੰ ਮੁਫ਼ਤ ਬਿਜਲੀ ਦੇ ਰਹੀ ਹੈ। ਉੱਥੇ ਹੀ ਪ੍ਰਤੀ ਮਹੀਨਾ 201 ਤੋਂ 400 ਯੂਨਿਟ ਦੀ ਵਰਤੋਂ ਕਰਨ ਵਾਲਿਆਂ ਨੂੰ 50 ਫ਼ੀਸਦੀ ਦੀ ਸਬਸਿਡੀ ਦਿੱਤੀ ਜਾਂਦੀ ਹੈ।

ਇਹ ਵੀ ਪੜ੍ਹੋ- ਸਕੂਲ 'ਚ ਲੱਗੀ ਭਿਆਨਕ ਅੱਗ, 4 ਸਾਲ ਦੀ ਬੱਚੀ ਨੇ ਤੋੜਿਆ ਦਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


Tanu

Content Editor

Related News