ਆਬਕਾਰੀ ਘਪਲਾ : ਕੇਜਰੀਵਾਲ ਨੇ ਹੇਠਲੀ ਅਦਾਲਤ ਦੇ ਸੰਮਨ ਨੂੰ ਸੈਸ਼ਨ ਕੋਰਟ 'ਚ ਦਿੱਤੀ ਚੁਣੌਤੀ

Thursday, Mar 14, 2024 - 12:12 PM (IST)

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਬਕਾਰੀ ਘਪਲੇ ਨਾਲ ਸੰਬੰਧਤ ਮਨੀ ਲਾਂਡਰਿੰਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਦਾਇਰ ਦੋ ਸ਼ਿਕਾਇਤਾਂ 'ਤੇ ਹੇਠਲੀ ਅਦਾਲਤ ਵਲੋਂ ਉਨ੍ਹਾਂ ਨੂੰ ਜਾਰੀ ਕੀਤੇ ਸੰਮਨ ਨੂੰ ਇੱਥੇ ਇਕ ਸੈਸ਼ਨ ਅਦਾਲਤ 'ਚ ਚੁਣੌਤੀ ਦਿੱਤੀ ਹੈ। ਈਡੀ ਨੇ ਉਸ ਦੇ ਸੰਮਨ ਨੂੰ ਨਜ਼ਰਅੰਦਾਜ ਕਰਨ 'ਤੇ ਹੇਠਲੀ ਅਦਾਲਤ ਦਾ ਰੁਖ ਕੀਤਾ ਸੀ। ਵਧੀਕ ਸੈਸ਼ਨ ਜੱਜ ਰਾਕੇਸ਼ ਸਿਆਲ ਅੱਜ ਕੇਜਰੀਵਾਲ ਦੀਆਂ ਅਰਜ਼ੀਆਂ 'ਤੇ ਸੁਣਵਾਈ ਕਰ ਸਕਦੇ ਹਨ। ਕੇਜਰੀਵਾਲ ਨੇ ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟ੍ਰੇਟ (ਏਸੀਐੱਮਐੱਮ) ਦਿਵਿਆ ਮਲਹੋਤਰਾ ਦੇ ਹੁਕਮਾਂ ਖ਼ਿਲਾਫ਼ ਸੈਸ਼ਨ ਕੋਰਟ ਦਾ ਰੁਖ਼ ਕੀਤਾ, ਜਿਸ ਨੇ ਕੇਜਰੀਵਾਲ ਨੂੰ 16 ਮਾਰਚ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ।

ਇਹ ਵੀ ਪੜ੍ਹੋ : ਸੁਪਰੀਮ ਕੋਰਟ 'ਚ ਰਸੋਈਏ ਦੀ ਧੀ ਅਮਰੀਕਾ ਤੋਂ ਕਰੇਗੀ ਕਾਨੂੰਨ ਦੀ ਪੜ੍ਹਾਈ, CJI ਨੇ ਕੀਤਾ ਸਨਮਾਨਤ

ਈਡੀ ਨੇ ਮੈਜਿਸਟ੍ਰੇਟ ਅਦਾਲਤ ਦੇ ਸਾਹਮਣੇ ਦੋ ਸ਼ਿਕਾਇਤਾਂ ਦਾਇਰ ਕਰ ਕੇ ਮਾਮਲੇ 'ਚ ਕੇਜਰੀਵਾਲ ਨੂੰ ਜਾਰੀ ਕੀਤੇ ਗਏ ਸੰਮਨ ਨੂੰ ਨਜ਼ਰਅੰਦਾਜ ਕਰਨ ਲਈ ਉਨ੍ਹਾਂ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਸੀ। ਈਡੀ ਨੇ ਕਿਹਾ ਕਿ ਨਵੀਂ ਸ਼ਿਕਾਇਤ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਵਲੋਂ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੀ ਧਾਰਾ 50 ਦੇ ਤਹਿਤ ਸੰਘੀ ਜਾਂਚ ਏਜੰਸੀ ਦੁਆਰਾ ਭੇਜੇ ਗਏ ਸੰਮਨ ਨੰਬਰ ਚਾਰ ਤੋਂ ਅੱਠ ਦਾ ਸਨਮਾਨ ਨਾ ਕਰਨ ਨਾਲ ਸਬੰਧਤ ਹੈ। ਇਸ ਤੋਂ ਪਹਿਲਾਂ, ਈਡੀ ਨੇ ਹੁਣ ਬੰਦ ਹੋ ਚੁੱਕੀ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਪਹਿਲੇ ਤਿੰਨ ਸੰਮਨਾਂ ਦੀ ਪਾਲਣਾ ਨਾ ਕਰਨ ਲਈ ਉਸ ਵਿਰੁੱਧ ਮੁਕੱਦਮਾ ਚਲਾਉਣ ਦੀ ਮੰਗ ਕਰਦਿਆਂ ਮੈਜਿਸਟਰੇਟ ਅਦਾਲਤ ਵਿਚ ਇਕ ਅਰਜ਼ੀ ਦਾਇਰ ਕੀਤੀ ਸੀ। ਏਸੀਐੱਮਐੱਮ ਮਲਹੋਤਰਾ ਦੀ ਅਦਾਲਤ ਨੇ 16 ਮਾਰਚ ਨੂੰ ਸੁਣਵਾਈ ਲਈ ਹੋਰ ਸ਼ਿਕਾਇਤ ਦੇ ਨਾਲ ਕੇਸ (ਸੰਮਨ ਨੰਬਰ ਇਕ ਤੋਂ ਤਿੰਨ ਬਾਰੇ) ਸੂਚੀਬੱਧ ਕੀਤਾ ਹੈ। ਈਡੀ ਨੇ ਕਿਹਾ ਕਿ ਕੇਜਰੀਵਾਲ ਨੇ ਹੁਣ ਤੱਕ ਏਜੰਸੀ ਵੱਲੋਂ ਜਾਰੀ ਅੱਠ ਸੰਮਨਾਂ ਨੂੰ ਨਜ਼ਰਅੰਦਾਜ਼ ਕੀਤਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


DIsha

Content Editor

Related News