ਕੇਜਰੀਵਾਲ ਨੇ ਰੱਖੜੀ ''ਤੇ ਦੇਸ਼ਵਾਸੀਆਂ ਨੂੰ ਦਿੱਤੀ ਵਧਾਈ

08/07/2017 3:33:51 PM

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰੱਖੜੀ ਮੌਕੇ ਸੋਮਵਾਰ ਨੂੰ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ ਹੈ। ਸ਼੍ਰੀ ਕੇਜਰੀਵਾਲ ਨੇ ਟਵੀਟ ਕੀਤਾ,''ਰੱਖੜੀ ਮੌਕੇ ਸਾਰੇ ਦੇਸ਼ਵਾਸੀਆਂ ਨੂੰ ਮੇਰੀ ਵਧਾਈ।'' ਮੁੱਖ ਮੰਤਰੀ ਨੇ ਸਕੂਲੀ ਵਿਦਿਆਰਥੀਆਂ ਨਾਲ ਮਿਲ ਕੇ ਰੱਖੜੀ ਦਾ ਤਿਉਹਾਰ ਮਨਾਇਆ। ਬੱਚਿਆਂ ਨੇ ਉਨ੍ਹਾਂ ਦੇ ਘਰ ਜਾ ਕੇ ਉਨ੍ਹਾਂ ਨੂੰ ਰੱਖੜੀਆਂ ਬੰਨ੍ਹੀਆਂ। ਰੱਖੜੀ ਦਾ ਤਿਉਹਾਰ ਪੂਰੇ ਦੇਸ਼ 'ਚ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਾਵਣ ਪੂਰਨੀਮਾ ਦੇ ਦਿਨ ਮਨਾਇਆ ਜਾਣ ਵਾਲਾ ਇਹ ਤਿਉਹਾਰ ਭਰਾ-ਭੈਣਾਂ ਦਰਮਿਆਨ ਪਵਿਤਰ ਬੰਧਨ ਅਤੇ ਕਰਤੱਵ ਬੋਧ ਦਾ ਪ੍ਰਤੀਕ ਹੈ।


Related News