ਆਬਕਾਰੀ ਮਾਮਲੇ ''ਚ ਅਦਾਲਤ ਅੱਗੇ ਪੇਸ਼ ਨਹੀਂ ਹੋਣਗੇ ਕੇਜਰੀਵਾਲ
Monday, Apr 27, 2026 - 04:16 PM (IST)
ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਦੀ ਜੱਜ ਸਵਰਨਾ ਕਾਂਤਾ ਸ਼ਰਮਾ ਨੂੰ ਪੱਤਰ ਲਿਖ ਕੇ ਆਬਕਾਰੀ ਮਾਮਲੇ ਦੀ ਸੁਣਵਾਈ ਵਿੱਚ ਨਿੱਜੀ ਤੌਰ 'ਤੇ ਜਾਂ ਵਕੀਲ ਰਾਹੀਂ ਸ਼ਾਮਲ ਹੋਣ ਤੋਂ ਨਾਂਹ ਕਰ ਦਿੱਤੀ ਹੈ। ਕੇਜਰੀਵਾਲ ਨੇ ਜੱਜ ਦੀ ਨਿਰਪੱਖਤਾ 'ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਅਦਾਲਤ ਤੋਂ ਨਿਰਪੱਖ ਸੁਣਵਾਈ ਦੀ ਉਮੀਦ ਨਹੀਂ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਸਤਿਕਾਰ ਸਮੁੱਚੀ ਨਿਆਂਪਾਲਿਕਾ ਅਤੇ ਸੰਵਿਧਾਨ ਲਈ ਬਰਕਰਾਰ ਹੈ, ਪਰ ਉਹ ਇਸ ਖਾਸ ਮਾਮਲੇ ਵਿੱਚ ਜੱਜ ਸਾਹਮਣੇ ਪੇਸ਼ ਨਹੀਂ ਹੋਣਗੇ । ਉਹ ਇਸ ਫੈਸਲੇ ਖਿਲਾਫ਼ ਸੁਪਰੀਮ ਕੋਰਟ ਜਾਣ ਦਾ ਹੱਕ ਵੀ ਰਾਖਵਾਂ ਰੱਖਦੇ ਹਨ। ਉਨ੍ਹਾਂ ਕਿਹਾ ਕਿ ਇਨਸਾਫ਼ ਸਿਰਫ਼ ਹੋਣਾ ਹੀ ਨਹੀਂ, ਹੁੰਦਾ ਦਿਖਾਈ ਦੇਣਾ ਵੀ ਜ਼ਰੂਰੀ ਹੈ।
In all humility and with complete respect for judiciary, I have written the following letter to Justice Swarna Kanta Sharma, informing her that pursuing Gandhian principles of Satyagraha, it won’t be possible for me to pursue this case in her court, either in person or through a… pic.twitter.com/HmyOyNYug8
— Arvind Kejriwal (@ArvindKejriwal) April 27, 2026
