ਕੇਜਰੀਵਾਲ ਨੇ ਕੇਂਦਰ ਸਰਕਾਰ ''ਤੇ ਲਾਇਆ ਦਿੱਲੀ ਦੇ ਜਾਟ ਭਾਈਚਾਰੇ ਨਾਲ ਧੋਖਾ ਕਰਨ ਦਾ ਦੋਸ਼

Thursday, Jan 09, 2025 - 01:14 PM (IST)

ਕੇਜਰੀਵਾਲ ਨੇ ਕੇਂਦਰ ਸਰਕਾਰ ''ਤੇ ਲਾਇਆ ਦਿੱਲੀ ਦੇ ਜਾਟ ਭਾਈਚਾਰੇ ਨਾਲ ਧੋਖਾ ਕਰਨ ਦਾ ਦੋਸ਼

ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ 'ਤੇ ਦਿੱਲੀ ਦੇ ਜਾਟ ਭਾਈਚਾਰੇ ਨਾਲ ਧੋਖਾ ਕਰਨ ਦਾ ਦੋਸ਼ ਲਗਾਇਆ ਹੈ। ਉਹਨਾਂ ਕਿਹਾ ਹੈ ਕਿ ਵਾਰ-ਵਾਰ ਵਾਅਦੇ ਕੀਤੇ ਜਾਣ ਦੇ ਬਾਵਜੂਦ ਜਾਟ ਭਾਈਚਾਰੇ ਨੂੰ ਕੇਂਦਰ ਦੀ ਓਬੀਸੀ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ, ਜਿਸ ਕਾਰਨ ਉਹਨਾਂ ਨੂੰ ਸਿੱਖਿਆ ਅਤੇ ਨੌਕਰੀਆਂ ਵਿਚ ਕੋਈ ਲਾਭ ਨਹੀਂ ਮਿਲ ਰਿਹਾ। ਕੇਜਰੀਵਾਲ ਨੇ ਅੱਜ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਦਿੱਲੀ ਦਾ ਜਾਟ ਭਾਈਚਾਰਾ ਦਿੱਲੀ ਦੇ ਅੰਦਰ ਓਬੀਸੀ ਦੇ ਅਧੀਨ ਆਉਂਦਾ ਹੈ ਪਰ ਉਹ ਕੇਂਦਰੀ ਸੂਚੀ ਵਿੱਚ ਓਬੀਸੀ ਦੇ ਅਧੀਨ ਨਹੀਂ ਆਉਂਦੇ।

ਇਹ ਵੀ ਪੜ੍ਹੋ - Delhi Airport 'ਤੇ ਥਾਈਲੈਂਡ ਤੋਂ ਆਏ ਯਾਤਰੀ ਦੇ ਬੈਗ 'ਚੋਂ ਮਿਲਿਆ ਕੁਝ ਅਜਿਹਾ ਕਿ ਹੈਰਾਨ ਰਹਿ ਗਏ ਸਭ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਈ ਮੌਕਿਆਂ 'ਤੇ ਦਿੱਲੀ ਦੇ ਜਾਟ ਭਾਈਚਾਰੇ ਨੂੰ ਕੇਂਦਰ ਦੀ ਓਬੀਸੀ ਸੂਚੀ ਵਿੱਚ ਸ਼ਾਮਲ ਕਰਨ ਦਾ ਵਾਅਦਾ ਕੀਤਾ ਹੈ ਪਰ ਇਹ ਅਜੇ ਤੱਕ ਪੂਰਾ ਨਹੀਂ ਹੋਇਆ ਹੈ। ਸਰਕਾਰ ਨੇ 10 ਸਾਲਾਂ ਤੋਂ ਓਬੀਸੀ ਰਾਖਵੇਂਕਰਨ ਦੇ ਨਾਮ 'ਤੇ ਜਾਟ ਭਾਈਚਾਰੇ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਓਬੀਸੀ ਸੂਚੀ ਵਿੱਚ ਸ਼ਾਮਲ ਨਾ ਹੋਣ ਕਾਰਨ ਦਿੱਲੀ ਦੇ ਜਾਟ ਭਾਈਚਾਰੇ ਦੇ ਹਜ਼ਾਰਾਂ ਬੱਚਿਆਂ ਨੂੰ ਦਿੱਲੀ ਯੂਨੀਵਰਸਿਟੀ ਵਿੱਚ ਦਾਖਲੇ ਸਮੇਂ ਰਾਖਵਾਂਕਰਨ ਨਹੀਂ ਮਿਲਦਾ, ਜਦੋਂ ਕਿ ਰਾਜਸਥਾਨ ਤੋਂ ਆਉਣ ਵਾਲੇ ਜਾਟ ਭਾਈਚਾਰੇ ਨੂੰ ਓਬੀਸੀ ਰਾਖਵਾਂਕਰਨ ਮਿਲਦਾ ਹੈ।

ਇਹ ਵੀ ਪੜ੍ਹੋ - ਖ਼ੁਸ਼ਖਬਰੀ : ਲੋਹੜੀ ਮੌਕੇ PM ਮੋਦੀ ਲੋਕਾਂ ਨੂੰ ਦੇਣਗੇ ਇਹ ਤੋਹਫ਼ਾ

ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਵਿੱਚ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਸੀ ਅਤੇ ਦਿੱਲੀ ਦੇ ਜਾਟ ਭਾਈਚਾਰੇ ਨੂੰ ਓਬੀਸੀ ਵਿੱਚ ਸ਼ਾਮਲ ਕਰਨ ਦੀ ਬੇਨਤੀ ਕੀਤੀ ਸੀ। ਉਨ੍ਹਾਂ ਕਿਹਾ ਕਿ ਇੱਥੇ ਜਾਟ ਭਾਈਚਾਰੇ ਨੂੰ ਕੇਂਦਰ ਦੀ ਓਬੀਸੀ ਸੂਚੀ ਵਿੱਚ ਸ਼ਾਮਲ ਕਰਨ ਲਈ ਜੋ ਵੀ ਸੰਘਰਸ਼ ਕਰਨ ਦੀ ਲੋੜ ਪਵੇਗੀ, ਉਹ ਕਰਨਗੇ।

ਇਹ ਵੀ ਪੜ੍ਹੋ - Google Maps ਰਾਹੀਂ ਛਾਪੇਮਾਰ ਕਰਦੀ ਅਸਾਮ ਪੁਲਸ ਪਹੁੰਚੀ ਨਾਗਾਲੈਂਡ, ਫਿਰ ਜੋ ਹੋਇਆ ਸੁਣ ਉੱਡਣਗੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News