ਕੇਜਰੀਵਾਲ ਦੇ ਘਰ ਦੇ ਬਾਹਰ ਪਾਣੀ ਨੂੰ ਲੈ ਕੇ ਲੋਕਾਂ ਨੇ ਕੀਤਾ ਹੰਗਾਮਾ
Wednesday, Jun 13, 2018 - 01:57 PM (IST)

ਨਵੀਂ ਦਿੱਲੀ— ਅਰਵਿੰਦ ਕੇਜਰੀਵਾਲ ਆਪਣੀਆਂ ਮੰਗਾਂ ਨੂੰ ਲੈ ਕੇ ਸੋਮਵਾਰ ਸ਼ਾਮ ਤੋਂ ਉਪ-ਰਾਜਪਾਲ ਦੇ ਦਫਤਰ 'ਚ ਧਰਨਾ ਦੇ ਰਹੇ ਹਨ। ਦੂਜੇ ਪਾਸੇ ਕੇਜਰੀਵਾਲ ਦੇ ਘਰ ਦੇ ਬਾਹਰ ਕੁਝ ਲੋਕਾਂ ਦਾ ਸਮੂਹ ਪ੍ਰਦਰਸ਼ਨ ਕਰ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪ੍ਰਦਰਸ਼ਨ ਪਾਣੀ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਸੰਗਮ ਵਿਹਾਰ 'ਚ ਪਿਛਲੇ ਕੁਝ ਦਿਨਾਂ ਤੋਂ ਪਾਣੀ ਨੂੰ ਲੈ ਕੇ ਪਰੇਸ਼ਾਨੀ ਆ ਰਹੀ ਹੈ। ਜਿਸ ਦੀ ਸ਼ਿਕਾਇਤ ਸੀ.ਐਮ ਨੂੰ ਕਰਨ ਲਈ ਇਹ ਲੋਕ ਸੀ.ਐਮ ਘਰ ਪੁੱਜੇ ਹਨ। ਉਨ੍ਹਾਂ ਨੂੰ ਪ੍ਰਦਰਸ਼ਨ ਕਰਨ ਤੋਂ ਰੋਕਿਆ ਜਾ ਰਿਹਾ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਸ ਕਰਮਚਾਰੀਆਂ ਵਿਚਕਾਰ ਝੜਪ ਹੋਣ ਦੀ ਖਬਰ ਮਿਲ ਰਹੀ ਹੈ। ਪਾਣੀ ਨੂੰ ਲੈ ਕੇ ਦਿੱਲੀ 'ਚ ਪਰੇਸ਼ਾਨੀ ਵਧਦੀ ਜਾ ਰਹੀ ਹੈ। ਸੰਗਮ ਵਿਹਾਰ ਦੇ ਲੋਕਾਂ ਨੇ ਪਾਣੀ ਦੀ ਤੰਗੀ ਤੋਂ ਪਰੇਸ਼ਾਨ ਹੋ ਕੇ ਸੀ.ਐਮ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ। ਪੁਲਸ ਕਰਮਚਾਰੀਆਂ ਨੇ ਜਦੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਵਿਚਕਾਰ ਝੜਪ ਹੋ ਗਈ। ਆਮ ਆਦਮੀ ਪਾਰਟੀ ਇਸ ਨੂੰ ਬੀ.ਜੇ.ਪੀ ਦੀ ਸਾਜਿਸ਼ ਸਮਝ ਰਹੀ ਹੈ। ਆਪ ਨੇਤਾਵਾਂ ਦਾ ਦੋਸ਼ ਹੈ ਕਿ ਇਹ ਸਾਰੇ ਲੋਕ ਬੀ.ਜੇ.ਪੀ ਦੇ ਭੇਜੇ ਹੋਏ ਮੈਂਬਰ ਹਨ।