ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਕੋਲੋਂ ਕੇਜਰੀਵਾਲ ਨੇ ਮੰਗਿਆ ਸਮਾਂ

11/09/2017 11:33:06 AM

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਰਾਲੀ ਸਾੜਨ 'ਤੇ ਰੋਕ ਲਈ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ  ਨਾਲ ਗੱਲਬਾਤ ਕਰਨ ਲਈ ਸਮਾਂ ਮੰਗਿਆ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਕਿ ਇਹ ਐਮਰਜੈਂਸੀ ਦੀ ਹਾਲਤ ਹੈ ਅਤੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਮਿਲਣ ਲਈ ਲਗਾਤਾਰ ਯਤਨ ਕਰ ਰਹੇ ਹਨ।
ਦਿੱਲੀ 'ਚ ਪ੍ਰਦੂਸ਼ਣ ਹੰਗਾਮੀ ਹਾਲਤ ਦੇ ਨੇੜੇ
ਦਿੱਲੀ ਵਿਚ ਬੁੱਧਵਾਰ ਦੀ ਸਵੇਰੇ ਵੀ ਬੜੀ ਧੁੰਦ ਪਈ ਰਹੀ ਅਤੇ ਕਈ ਥਾਵਾਂ 'ਤੇ ਕੁਝ ਵੀ ਨਜ਼ਰ ਆ ਰਿਹਾ ਸੀ। ਸ਼ਹਿਰ ਵਿਚ ਹਵਾ ਦੀ ਗੁਣਵੱਤਾ ਹੋਰ ਵੀ ਖਰਾਬ ਹੋ ਗਿਆ ਅਤੇ ਪ੍ਰਦੂਸ਼ਣ ਦਾ ਪੱਧਰ ਹੰਗਾਮੀ ਹਾਲਤ ਦੇ ਕਾਫੀ ਨੇੜੇ ਪਹੁੰਚ ਗਿਆ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ. ਪੀ. ਸੀ. ਬੀ.) ਦਾ ਹਵਾ ਗੁਣਵੱਤਾ ਸੂਚਕ ਅੰਕ 500 ਅੰਕਾਂ ਦੇ ਪੱਧਰ 'ਚੋਂ 487 ਤਕ ਪਹੁੰਚ ਗਿਆ ਹੈ।


Related News