ED ਸਾਹਮਣੇ ਪੇਸ਼ ਨਹੀਂ ਹੋਏ ਕੇਜਰੀਵਾਲ, ਹੁਣ ਇਸ ਮਾਮਲੇ ''ਚ ਭੇਜਿਆ ਸੀ ਸੰਮਨ

03/18/2024 12:58:16 PM

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਜਲ ਬੋਰਡ ਵਿਚ ਬੇਨਿਯਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸੰਮਨ 'ਤੇ ਸੋਮਵਾਰ ਨੂੰ ਉਸ ਦੇ ਸਾਹਮਣੇ ਪੇਸ਼ ਨਹੀਂ ਹੋਏ। ਆਮ ਆਦਮੀ ਪਾਰਟੀ (ਆਪ) ਨੇ ਵੀ ਸੰਮਨ ਨੂੰ ਗੈਰ-ਕਾਨੂੰਨੀ ਦੱਸਿਆ ਅਤੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਕੇਜਰੀਵਾਲ ਨੂੰ ਨਿਸ਼ਾਨਾ ਬਣਾਉਣ ਲਈ ਈਡੀ ਦਾ ਇਸਤੇਮਾਲ ਕਰਨ ਦਾ ਦੋਸ਼ ਲਾਇਆ। 

ਇਹ ਵੀ ਪੜ੍ਹੋ- ਆਬਕਾਰੀ ਮਾਮਲਾ: ED ਨੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਭੇਜਿਆ 9ਵਾਂ ਸੰਮਨ

ਕੇਂਦਰੀ ਏਜੰਸੀ ਨੇ ਦਿੱਲੀ ਜਲ ਬੋਰਡ (ਡੀ. ਜੇ. ਬੀ.) ਵਿਚ ਬੇਨਿਯਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਿਲਸਿਲੇ 'ਚ ਕੇਜਰੀਵਾਲ ਨੂੰ 18 ਮਾਰਚ ਯਾਨੀ ਕਿ ਅੱਜ ਪੁੱਛਗਿੱਛ ਲਈ ਬੁਲਾਇਆ ਸੀ। ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਦਰਜ ਇਹ ਦੂਜਾ ਮਾਮਲਾ ਹੈ, ਜਿਸ ਵਿਚ ਕੇਜਰੀਵਾਲ ਨੂੰ ਸੰਮਨ ਭੇਜਿਆ ਗਿਆ ਹੈ। ਉਨ੍ਹਾਂ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਵੀ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਗਿਆ ਹੈ। ਕੇਜਰੀਵਾਲ ਇਸ ਮਾਮਲੇ ਵਿਚ ਹੁਣ ਤੱਕ 8 ਸੰਮਨਾਂ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਏਜੰਸੀ ਸਾਹਮਣੇ ਪੇਸ਼ ਨਹੀਂ ਹੋਏ ਹਨ। ਕੇਜਰੀਵਾਲ ਨੂੰ ਇਸ ਮਾਮਲੇ ਵਿਚ 9ਵਾਂ ਸੰਮਨ ਜਾਰੀ ਕਰ ਕੇ ਈਡੀ ਨੇ 21 ਮਾਰਚ ਨੂੰ ਪੁੱਛਗਿੱਛ ਲਈ ਬੁਲਾਇਆ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Tanu

Content Editor

Related News