ਕੇਜਰੀਵਾਲ ਨੂੰ ਦਿੱਲੀ ਕੋਰਟ ਤੋਂ ਨਹੀਂ ਮਿਲੀ ਅੰਤ੍ਰਿਮ ਜ਼ਮਾਨਤ, ਸੁਣਵਾਈ 14 ਤੱਕ ਟਲੀ
Saturday, Jun 08, 2024 - 08:44 AM (IST)
ਨਵੀਂ ਦਿੱਲੀ (ਭਾਸ਼ਾ) - ਦਿੱਲੀ ਦੀ ਰਾਊਜ ਐਵੇਨਿਊ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ਨੂੰ 14 ਜੂਨ ਤੱਕ ਮੁਲਤਵੀ ਕਰ ਦਿੱਤਾ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅਦਾਲਤ ਦੇ ਸਾਹਮਣੇ ਕਥਿਤ ਆਬਕਾਰੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਕੇਜਰੀਵਾਲ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਦਾ ਵਿਰੋਧ ਕੀਤਾ। ਏਜੰਸੀ ਨੇ ਦਾਅਵਾ ਕੀਤਾ ਕਿ ਉਸ ਦੇ ਕੋਲ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ‘ਗੰਭੀਰ’ ਆਰਥਿਕ ਅਪਰਾਧਾਂ ਨਾਲ ਜੋੜਨ ਲਈ ‘ ਲੋੜੀਂਦੇ ਸਬੂਤ’ ਹਨ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਾਅਵਾ ਕੀਤਾ ਕਿ ਕੇਜਰੀਵਾਲ ਦੀ ਰਿਹਾਈ ਨਾਲ ਇਸ ਬਹੁ-ਪੱਧਰੀ ਘਪਲੇ ਦੀ ਅਗਲੀ ਜਾਂਚ ’ਤੇ ਉਲਟ ਅਸਰ ਪਵੇਗਾ। ਇਸ ਵਿਚ ਦੋਸ਼ ਲਗਾਇਆ ਹੈ ਕਿ ਉਹ (ਕੇਜਰੀਵਾਲ) ਗੰਭੀਰ ਆਰਥਿਕ ਅਪਰਾਧਾਂ ਵਿਚ ਸ਼ਾਮਲ ਹਨ। ਅਦਾਲਤ ਨੇ ਇਸ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਨੂੰ ਐਤਵਾਰ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਸੀ।