ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, 20 ਮਈ ਤੱਕ ਵਧੀ ਨਿਆਇਕ ਹਿਰਾਸਤ
Tuesday, May 07, 2024 - 06:42 PM (IST)
ਨਵੀਂ ਦਿੱਲੀ- ਦਿੱਲੀ ਦੀ ਇਕ ਅਦਾਲਤ ਨੇ ਸ਼ਰਾਬ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਇਕ ਹਿਰਾਸਤ ਮੰਗਲਵਾਰ ਨੂੰ 20 ਮਈ ਤੱਕ ਵਧਾ ਦਿੱਤੀ। ਰਾਊਜ ਐਵੇਨਿਊ ਕੋਰਟ ਦੇ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਈ.ਡੀ. ਮਾਮਲੇ 'ਚ ਉਨ੍ਹਾਂ ਦੀ ਨਿਆਇਕ ਹਿਰਾਸਤ ਦੀ ਸਮਾਪਤੀ 'ਤੇ ਆਦੇਸ਼ ਪਾਸ ਕੀਤਾ। ਇਸ ਵਿਚ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਦੇ ਮੁੱਦੇ 'ਤੇ ਫਿਲਹਾਲ ਸੁਪਰੀਮ ਕੋਰਟ 'ਚ ਸੁਣਵਾਈ ਚੱਲ ਰਹੀ ਹੈ।
ਕੇਜਰੀਵਾਲ ਨੂੰ ਇਸ ਮਾਮਲੇ 'ਚ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਨਿਆਂਇਕ ਹਿਰਾਸਤ 'ਚ ਤਿਹਾੜ ਜੇਲ੍ਹ 'ਚ ਬੰਦ ਹਨ। ਸੁਪਰੀਮ ਕੋਰਟ ਨੇ 15 ਅਪ੍ਰੈਲ ਨੂੰ ਈਡੀ ਨੂੰ ਨੋਟਿਸ ਜਾਰੀ ਕਰ ਕੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪਟੀਸ਼ਨ 'ਤੇ ਜਵਾਬ ਮੰਗਿਆ ਸੀ। ਦਿੱਲੀ ਹਾਈ ਕੋਰਟ ਨੇ 9 ਅਪ੍ਰੈਲ ਨੂੰ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਬਰਕਰਾਰ ਰੱਖਦੇ ਹੋਏ ਕਿਹਾ ਸੀ ਕਿ ਇਸ ਵਿਚ ਕੁਝ ਵੀ ਗੈਰ-ਕਾਨੂੰਨੀ ਨਹੀਂ ਹੈ ਅਤੇ ਕੇਜਰੀਵਾਲ ਦੇ ਵਾਰ-ਵਾਰ ਸੰਮਨਾਂ ਨੂੰ ਨਜ਼ਰਅੰਦਾਜ਼ ਕਰਨ ਤੋਂ ਬਾਅਦ ਈਡੀ ਕੋਲ ਬਹੁਤ ਘੱਟ ਵਿਕਲਪ ਬਚਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8