ਪੂਰਾ ਸਿਸਟਮ ਇਸ ਕੋਸ਼ਿਸ਼ ''ਚ ਲੱਗਾ ਕਿ ਕੇਜਰੀਵਾਲ ਨੂੰ ਜ਼ਮਾਨਤ ਨਾ ਮਿਲੇ, ਇਹ ਤਾਨਾਸ਼ਾਹੀ ਹੈ: ਸੁਨੀਤਾ ਕੇਜਰੀਵਾਲ
Wednesday, Jun 26, 2024 - 05:18 PM (IST)
ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀ. ਬੀ. ਆਈ. ਨੇ ਸ਼ਰਾਬ ਘਪਲੇ ਮਾਮਲੇ 'ਚ ਗ੍ਰਿਫ਼ਤਾਰ ਕਰ ਲਿਆ ਹੈ। ਇਸ ਨੂੰ ਲੈ ਕੇ ਕੇਜਰੀਵਾਲ ਦੀ ਪਤਨੀ ਸੁਨੀਤਾ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਨੇ ਕਿਹਾ ਕਿ ਪੂਰਾ ਸਿਸਟਮ ਇਹ ਯਕੀਨੀ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਉਨ੍ਹਾਂ ਦੇ ਪਤੀ ਜੇਲ੍ਹ 'ਚੋਂ ਬਾਹਰ ਨਾ ਆ ਸਕਣ। ਇਹ ਸਭ ਤਾਨਾਸ਼ਾਹੀ ਅਤੇ ਐਮਰਜੈਂਸੀ ਦੇ ਬਰਾਬਰ ਹੈ। ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ ਵਿਚ ਸੁਨੀਤਾ ਨੇ ਕਿਹਾ ਕਿ ਉਨ੍ਹਾਂ ਦੇ ਪਤੀ ਨੂੰ 20 ਜੂਨ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਜ਼ਮਾਨਤ ਮਿਲ ਗਈ ਸੀ ਪਰ ਈਡੀ ਨੇ ਤੁਰੰਤ ਉਸ 'ਤੇ ਸਟੇਅ ਲੈ ਲਿਆ। ਅਗਲੇ ਹੀ ਦਿਨ ਸੀ. ਬੀ. ਆਈ. ਨੇ ਉਨ੍ਹਾਂ ਨੂੰ ਦੋਸ਼ੀ ਬਣਾ ਦਿੱਤਾ ਅਤੇ ਅੱਜ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੂਰਾ ਸਿਸਟਮ ਇਹ ਯਕੀਨੀ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਕੇਜਰੀਵਾਲ ਜੇਲ੍ਹ ਤੋਂ ਬਾਹਰ ਨਾ ਆਵੇ। ਇਹ ਕਾਨੂੰਨੀ ਨਹੀਂ ਹੈ, ਇਹ ਤਾਨਾਸ਼ਾਹੀ ਹੈ, ਇਹ ਐਮਰਜੈਂਸੀ ਹੈ।
ਇਹ ਵੀ ਪੜ੍ਹੋ- ਈਡੀ ਤੋਂ ਬਾਅਦ ਹੁਣ CBI ਦਾ ਸ਼ਿਕੰਜਾ, CM ਕੇਜਰੀਵਾਲ ਨੂੰ ਤਿਹਾੜ ਜੇਲ੍ਹ 'ਚੋਂ ਕੋਰਟ ਲਿਆਈ ਦਿੱਲੀ ਪੁਲਸ
ਓਧਰ ਆਮ ਆਦਮੀ ਪਾਰਟੀ ਨੇ ਵੀ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਤਾਨਾਸ਼ਾਹ ਨੇ ਬੇਰਹਿਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਅੱਜ ਜਦੋਂ ਮੁੱਖ ਮੰਤਰੀ ਕੇਜਰੀਵਾਲ ਨੂੰ ਜ਼ਮਾਨਤ ਮਿਲਣ ਦੀ ਪੂਰੀ ਸੰਭਾਵਨਾ ਸੀ ਤਾਂ ਭਾਜਪਾ ਨੇ ਘਬਰਾ ਕੇ ਕੇਜਰੀਵਾਲ ਨੂੰ ਫਰਜ਼ੀ ਮਾਮਲੇ ਵਿਚ ਸੀ. ਬੀ. ਆਈ. ਤੋਂ ਗ੍ਰਿਫ਼ਤਾਰ ਕਰਵਾ ਦਿੱਤਾ। ਸੀ. ਬੀ. ਆਈ. ਕੇਜਰੀਵਾਲ ਨੂੰ ਰਾਊਜ਼ ਐਵੇਨਿਊ ਕੋਰਟ ਲੈ ਗਈ, ਜਿੱਥੇ ਉਨ੍ਹਾਂ ਦਾ ਬਲੱਡ ਸ਼ੂਗਰ ਪੱਧਰ ਬਹੁਤ ਘੱਟ ਹੋ ਗਿਆ। ਤਾਨਾਸ਼ਾਹ, ਚਾਹੇ ਜਿੰਨੀ ਵੀ ਜ਼ੁਲਮ ਕਰ ਲਓ, ਕੇਜਰੀਵਾਲ ਨਾ ਝੁਕਣਗੇ, ਨਾ ਟੁੱਟਣਗੇ। ਦੱਸ ਦੇਈਏ ਕਿ ਸੀ. ਬੀ. ਆਈ. ਨੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਦੀ 5 ਦਿਨ ਦੀ ਹਿਰਾਸਤ ਮੰਗੀ ਹੈ। ਵਿਸ਼ੇਸ਼ ਜੱਜ ਅਮਿਤਾਭ ਰਾਵਤ ਨੇ ਹਿਰਾਸਤ ਪਟੀਸ਼ਨ 'ਤੇ ਹੁਕਮ ਸੁਰੱਖਿਅਤ ਰੱਖ ਲਿਆ। ਅਦਾਲਤ ਨੇ ਸਾਹਮਣੇ ਕੇਜਰੀਵਾਲ ਨੇ ਮਾਮਲੇ ਵਿਚ ਖੁਦ ਨੂੰ ਬੇਕਸੂਰ ਦੱਸਿਆ।
ਇਹ ਵੀ ਪੜ੍ਹੋ- ਕੇਜਰੀਵਾਲ ਦੀ CBI ਹਿਰਾਸਤ 'ਤੇ ਰਾਊਜ਼ ਐਵੇਨਿਊ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8