ਹਿੰਦੂ-ਮੁਸਲਮਾਨਾਂ ਨੂੰ ਵੰਡਣ ਵਾਲਿਆਂ ਨੂੰ ਨਾ ਦਿਓ ਵੋਟ: ਕੇਜਰੀਵਾਲ

01/04/2020 6:10:00 PM

ਨਵੀਂ ਦਿੱਲੀ—ਦਿੱਲੀ ਵਿਧਾਨ ਸਭਾ ਚੋਣਾਂ 2020 ਦਾ ਸਮਾਂ ਜਿਵੇਂ ਹੀ ਨੇੜੇ ਆ ਰਿਹਾ ਹੈ, ਉਵੇਂ ਹੀ ਰਾਜਨੀਤਿਕ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਵੋਟਰਾਂ ਨੂੰ ਰੁਝਾਉਣ ਲਈ ਨੇਤਾ ਤਰ੍ਹਾ-ਤਰ੍ਹਾਂ ਦੇ ਬਿਆਨ ਦੇਣ ਲੱਗੇ ਹਨ। ਅੱਜ ਭਾਵ ਸ਼ਨੀਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ 'ਚ ਉਨ੍ਹਾਂ ਨੇਤਾਵਾਂ ਨੂੰ ਵੋਟ ਨਾ ਦਿਓ, ਜੋ ਹਿੰਦੂ ਅਤੇ ਮੁਸਲਮਾਨਾਂ ਵਿਚਾਲੇ ਵੰਡ ਪੈਦਾ ਕਰਦੇ ਹਨ।

PunjabKesari

ਇੱਕ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਸਿੱਖਿਆ ਵੀ ਰਾਜਨੀਤੀ ਦਾ ਇੱਕ ਹਿੱਸਾ ਹੋਣਾ ਚਾਹੀਦਾ ਹੈ। ਵੋਟ ਉਨ੍ਹਾਂ ਨੂੰ ਦਿੱਤਾ ਜਾਣਾ ਚਾਹੀਦਾ ਹੈ, ਜੋ ਬੱਚਿਆਂ ਦੇ ਵਧੀਆਂ ਸਿੱਖਿਆ ਲਈ ਕੰਮ ਕਰਦੇ ਹਨ, ਨਾ ਕਿ ਉਨ੍ਹਾਂ ਨੂੰ ਹਿੰਦੂ ਅਤੇ ਮੁਸਲਮਾਨਾਂ ਵਿਚਾਲੇ ਵੰਡ ਪੈਦਾ ਕਰਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਦਿੱਲੀ ਦੇ ਸਰਕਾਰੀ ਸਕੂਲਾਂ 'ਚ ਹਿੰਦੂ, ਮੁਸਲਮਾਨਾਂ, ਸਿੱਖ ਅਤੇ ਈਸਾਈ ਸਮੇਤ ਸਾਰੇ ਧਰਮਾਂ ਦੇ ਬੱਚੇ ਪੜ੍ਹ ਰਹੇ ਹਨ ਅਤੇ ਸਾਡਾ ਧਿਆਨ ਬੱਚਿਆਂ ਦੀ ਬਿਹਤਰ ਸਿੱਖਿਆ 'ਤੇ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਕੇਜਰੀਵਾਲ ਨੇ ਅੱਜ ਭਾਵ ਸ਼ਨੀਵਾਰ ਸਵੇਰਸਾਰ ਰੋਜ ਐਵੇਨਿਊ ਇਲਾਕੇ 'ਚ ਸਥਿਤ ਸਰਵੋਦਿਆ ਚਿਲਡਰਨ ਸਕੂਲ 'ਚ ਪੈਂਰੇਟਸ ਟੀਚਰ ਮੀਟਿੰਗ ਦਾ ਜਾਇਜ਼ਾ ਲੈਣ ਪਹੁੰਚੇ।

ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੀ.ਐੱਮ. ਅਰਵਿੰਦ ਕੇਜਰੀਵਾਲ ਇਨ੍ਹਾਂ ਦਿਨਾਂ ਦੌਰਾਨ ਵੱਖ-ਵੱਖ ਇਲਾਕਿਆਂ 'ਚ ਟਾਊਨ ਹਾਲ ਪ੍ਰੋਗਰਾਮ ਆਯੋਜਿਤ ਕਰ ਕੇ ਜਨਤਾ ਨਾਲ ਗੱਲਬਾਤ ਕਰ ਰਹੇ ਹਨ। ਇਸ ਦੇ ਨਾਲ ਹੀ ਉਹ ਆਪਣੀ ਸਰਕਾਰ ਦੀ ਪੰਜ ਸਾਲ ਦੀਆਂ ਉਪਲੱਬਧੀਆਂ ਵੀ ਗਿਣਾਉਂਦੇ ਹਨ। ਦੱਸਣਯੋਗ ਹੈ ਕਿ ਫਰਵਰੀ 2020 'ਚ ਦਿੱਲੀ ਵਿਧਾਨ ਸਭਾ ਦਾ ਕਾਰਜਕਾਲ ਖਤਮ ਹੋ ਰਿਹਾ ਹੈ। ਚੋਣ ਕਮਿਸ਼ਨ ਅਗਲੇ ਕੁਝ ਦਿਨਾਂ ਅੰਦਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ।


Iqbalkaur

Content Editor

Related News