ਕੋਰੋਨਾ ਨੇ ਮੁੜ ਫੜ੍ਹੀ ਰਫ਼ਤਾਰ, ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਬੁਲਾਈ ਐਮਰਜੈਂਸੀ ਬੈਠਕ

Wednesday, Aug 26, 2020 - 10:15 AM (IST)

ਨਵੀਂ ਦਿੱਲੀ (ਭਾਸ਼ਾ)— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਯਾਨੀ ਕਿ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਕੋਵਿਡ-19 ਦੇ ਵੱਧਦੇ ਕੇਸਾਂ ਨੂੰ ਦੇਖਦਿਆਂ ਇਕ ਉੱਚ ਪੱਧਰੀ ਐਮਰਜੈਂਸੀ ਬੈਠਕ ਬੁਲਾਈ ਹੈ। ਸੂਤਰਾਂ ਮੁਤਾਬਕ ਸਵੇਰੇ 11 ਵਜੇ ਹੋਣ ਵਾਲੀ ਇਸ ਬੈਠਕ ਵਿਚ ਸਿਹਤ ਮੰਤਰੀ ਸੱਤਿਯੇਂਦਰ ਜੈਨ, ਮੁੱਖ ਸਕੱਤਰ ਵਿਜੇ ਦੇਵ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਣਗੇ। 

ਦੱਸਣਯੋਗ ਹੈ ਕਿ ਦਿੱਲੀ 'ਚ ਕੋਰੋਨਾ ਵਾਇਰਸ ਨੇ ਮੁੜ ਰਫ਼ਤਾਰ ਫੜ੍ਹ ਲਈ ਹੈ। ਮੰਗਲਵਾਰ ਨੂੰ ਦਿੱਲੀ 'ਚ ਕੋਵਿਡ-19 ਦੇ 1,544 ਨਵੇਂ ਮਾਮਲੇ ਕੇਸ ਆਏ ਸਨ ਅਤੇ 17 ਲੋਕਾਂ ਦੀ ਮੌਤ ਹੋਈ ਸੀ। ਇਹ ਪਹਿਲੀ ਵਾਰ ਹੈ, ਜਦੋਂ ਇਕ ਮਹੀਨੇ ਤੋਂ ਜ਼ਿਆਦਾ ਸਮੇਂ ਵਿਚ ਦਿੱਲੀ ਵਿਚ ਵਾਇਰਸ ਦੇ 1,500 ਤੋਂ ਵੱਧ ਕੇਸ ਸਾਹਮਣੇ ਆਏ। ਇੱਥੇ ਪੀੜਤਾਂ ਦੀ ਕੁੱਲ ਗਿਣਤੀ 1.64 ਲੱਖ ਤੋਂ ਪਾਰ ਹੋ ਗਈ ਹੈ, ਜਦਕਿ ਮ੍ਰਿਤਕਾਂ ਦਾ ਅੰਕੜਾ 4,330 ਪਹੁੰਚ ਗਿਆ ਹੈ।

ਦਿੱਲੀ ਸਿਹਤ ਮਹਿਕਮੇ ਵਲੋਂ ਜਾਰੀ ਸਿਹਤ ਬੁਲੇਟਿਨ ਵਿਚ ਕਿਹਾ ਗਿਆ ਹੈ ਕਿ ਮੰਗਲਵਾਰ ਨੂੰ ਦਿੱਲੀ 'ਚ ਜੇਰੇ ਇਲਾਜ ਮਰੀਜ਼ਾਂ ਦੀ ਗਿਣਤੀ 11,998 ਹੈ, ਜੋ ਕਿ ਸੋਮਵਾਰ ਨੂੰ 11,626 ਸੀ। ਬੁਲੇਟਿਨ ਵਿਚ ਦੱਸਿਆ ਗਿਆ ਹੈ ਕਿ 23 ਜੂਨ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਇਕ ਦਿਨ 'ਚ ਸਭ ਤੋਂ ਵੱਧ ਕੇਸ ਸਾਹਮਣੇ ਆਏ ਸਨ। ਇਸ ਦਿਨ 3,947 ਨਵੇਂ ਕੇਸ ਆਏ ਸਨ।


Tanu

Content Editor

Related News