ਕੇਜਰੀਵਾਲ ਸਰਕਾਰ ਕਿਸਾਨਾਂ ਨੂੰ ਦੇਵੇਗੀ 100 ਕਰੋੜ ਦਾ ''ਤੋਹਫਾ''

09/19/2019 1:14:18 PM

ਨਵੀਂ ਦਿੱਲੀ— ਰਾਜਧਾਨੀ ਦਿੱਲੀ 'ਚ ਸਾਲ ਦੇ ਅੰਤ ਤੱਕ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਵੋਟਰਾਂ ਨੂੰ ਆਪਣੇ ਵੱਲ ਖਿੱਚਣ ਦਾ ਕੋਈ ਮੌਕਾ ਨਹੀਂ ਛੱਡ ਰਹੀ ਹੈ। ਮੁਫ਼ਤ ਮੈਟਰੋ, ਮੁਫ਼ਤ ਬਿਜਲੀ ਆਦਿ ਤੋਂ ਬਾਅਦ ਹੁਣ ਕੇਜਰੀਵਾਲ ਸਰਕਾਰ 'ਮੁੱਖ ਮੰਤਰੀ ਕਿਸਾਨ ਮਿੱਤਰ ਯੋਜਨਾ' ਨੂੰ ਲਾਗੂ ਕਰਨ ਦੀ ਯੋਜਨਾ ਬਣਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਕ ਕੈਬਨਿਟ ਨੋਟ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨੂੰ ਜਲਦ ਹੀ ਸਰਕਾਰ ਕੋਲ ਭੇਜਿਆ ਜਾਵੇਗਾ। ਇਸ ਨਾਲ ਦਿੱਲੀ ਸਰਕਾਰ 'ਤੇ 100 ਕਰੋੜ ਦਾ ਐਡੀਸ਼ਨਲ ਭਾਰ ਪਵੇਗਾ।

ਫਸਲ ਦੀ ਲਾਗਤ ਤੋਂ 50 ਫੀਸਦੀ ਵਧ ਕੀਮਤ ਦੇਣ ਦੀ ਤਿਆਰੀ
ਕਿਸਾਨਾਂ ਦਾ ਧਿਆਨ ਰੱਖਦੇ ਹੋਏ ਕਜੇਰੀਵਾਲ ਸਰਕਾਰ ਉਨ੍ਹਾਂ ਦੀ ਫਸਲ ਦੀ ਲਾਗਤ ਤੋਂ 50 ਫੀਸਦੀ ਜ਼ਿਆਦਾ ਕੀਮਤ ਦੇਣ ਦੀ ਤਿਆਰੀ 'ਚ ਹੈ। ਇਸ ਯੋਜਨਾ ਦੇ ਲਾਗੂ ਹੋਣ ਤੋਂ ਬਾਅਦ ਕਿਸਾਨਾਂ ਦੀ ਕਣਕ ਦੀ ਦਿੱਲੀ 'ਚ ਕੀਮਤ 2500 ਰੁਪਏ ਪ੍ਰਤੀ ਕੁਇੰਟਲ ਤੋਂ ਵਧ ਹੋ ਜਾਵੇਗੀ।

20 ਹਜ਼ਾਰ ਕਿਸਾਨ ਪਰਿਵਾਰਾਂ ਨੂੰ ਮਿਲੇਗਾ ਫਾਇਦਾ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 'ਆਪ' ਇਸ ਮਹੀਨੇ ਦੀ ਆਖੀਰ ਤੱਕ ਇਸ ਯੋਜਨਾ ਨੂੰ ਲਾਗੂ ਕਰਨ ਦੇ ਪੱਖ 'ਚ ਹੈ। ਅੰਕੜਿਆਂ ਅਨੁਸਾਰ ਦਿੱਲੀ 'ਚ ਕਰੀਬ 20 ਹਜ਼ਾਰ ਕਿਸਾਨ ਪਰਿਵਾਰ ਰਹਿੰਦੇ ਹਨ, ਜਿਸ ਨਾਲ ਉਨ੍ਹਾਂ ਨੂੰ ਫਾਇਦਾ ਹੋਵੇਗਾ। ਜਦੋਂ ਕਿ ਮੁੱਖ ਮੰਤਰੀ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਇਸ ਨਾਲ ਫਾਇਦਾ ਹੋਣ ਤੈਅ ਲੱਗ ਰਿਹਾ ਹੈ।


DIsha

Content Editor

Related News