ਕੇਜਰੀਵਾਲ ਸਰਕਾਰ ਦਾ ਫ਼ੈਸਲਾ, ਸਿੰਘੂ ਸਰਹੱਦ ’ਤੇ ਕਿਸਾਨਾਂ ਨੂੰ ਮਿਲੇਗੀ ਮੁਫ਼ਤ ਵਾਈ-ਫਾਈ ਸਹੂਲਤ

Tuesday, Dec 29, 2020 - 04:57 PM (IST)

ਨਵੀਂ ਦਿੱਲੀ— ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਮੰਗਲਵਾਰ ਨੂੰ ਦੱਸਿਆ ਕਿ ਦਿੱਲੀ ਦੀ ਸਿੰਘੂ ਸਰਹੱਦ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਮੁਫ਼ਤ ਵਾਈ-ਫਾਈ ਉਪਲੱਬਧ ਕਰਾਉਣ ਲਈ ਹੌਟਸਪੌਟ ਸਥਾਪਤ ਕੀਤਾ ਜਾਵੇਗਾ। ਚੱਢਾ ਨੇ ਇਕ ਪੱਤਰਕਾਰ ਸੰਮੇਲਨ ’ਚ ਕਿਹਾ ਕਿ ਇਹ ਫ਼ੈਸਲਾ  ‘ਕਿਸਾਨਾਂ ਦੇ ਸੇਵਾਦਾਰ ਅਰਵਿੰਦ ਕੇਜਰੀਵਾਲ’ ਨੇ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਲੋਕ ਚਾਹੁੰਦੇ ਹਾਂ ਕਿ ਕਿਸਾਨ ਆਪਣੇ ਪਰਿਵਾਰਾਂ ਨਾਲ ਸੰਪਰਕ ਵਿਚ ਰਹਿਣ। ਅਸੀਂ ਮੁਫ਼ਤ ਵਾਈ-ਫਾਈ ਹੌਟਸਪੌਟ ਲਈ ਕੁਝ ਥਾਵਾਂ ਦੀ ਪਹਿਚਾਣ ਕੀਤੀ ਹੈ। ਇਹ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਵਲੋਂ ਇਕ ਪਹਿਲ ਹੈ।

ਇਹ ਵੀ ਪੜ੍ਹੋ: ਕਿਸਾਨ ਅੰਦੋਲਨ: ਕਿਸਾਨਾਂ ਨੂੰ ਕੇਂਦਰ ਦਾ ਰਸਮੀ ਸੱਦਾ, ਬੈਠਕ ਦਾ ਬਦਲਿਆ ਸਮਾਂ ਅਤੇ ਦਿਨ

PunjabKesari

ਚੱਢਾ ਨੇ ਕਿਹਾ ਕਿ ਜੇਕਰ ਮੰਗ ਵੱਧ ਹੋਈ ਤਾਂ ਅਜਿਹੇ ਵਿਚ ਹੋਰ ਹੌਟਸਪੌਟ ਲਾਏ ਜਾਣਗੇ। ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦੀ ਮੰਗ ਨੂੰ ਲੈ ਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ ਇਕ ਮਹੀਨੇ ਤੋਂ ਪ੍ਰਦਰਸ਼ਨ ਕਰ ਰਹੇ ਹਨ। ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਕਿਸਾਨਾਂ ਦਾ ਸਮਰਥਨ ਕਰ ਰਹੀ ਹੈ। ਇਸ ਮਹੀਨੇ ਦੀ ਸ਼ੁਰੂਆਤ ’ਚ ਕੇਜਰੀਵਾਲ ਨੇ ਸਿੰਘੂ ਸਰਹੱਦ ਦਾ ਦੌਰਾ ਕੀਤਾ ਸੀ ਅਤੇ ਇਸ ਤੋਂ ਬਾਅਦ ਬੀਤੇ ਐਤਵਾਰ ਨੂੰ ਵੀ ਉਹ ਕਿਸਾਨਾਂ ਦਰਮਿਆਨ ਗਏ ਸਨ, ਜਿੱਥੇ ਉਨ੍ਹਾਂ ਨੇ ਮੰਗ ਕੀਤੀ ਸੀ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ। 

ਇਹ ਵੀ ਪੜ੍ਹੋ : ਕੇਰਲ ਦੇ ਕਿਸਾਨਾਂ ਨੇ ਖੋਲ੍ਹੇ ਦਿਲ ਦੇ ਬੂਹੇ, ਦਿੱਲੀ ਦੀਆਂ ਬਰੂਹਾਂ ’ਤੇ ਡਟੇ ਕਿਸਾਨਾਂ ਲਈ ਭੇਜੇ 16 ਟਨ ਅਨਾਨਾਸ

PunjabKesari

ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਦੀਆਂ ਬਰੂਹਾਂ ’ਤੇ ਕੜਾਕੇ ਦੀ ਠੰਡ ਦਰਮਿਆਨ ਵੀ ਡਟੇ ਹੋਏ ਹਨ। ਅੱਜ ਕਿਸਾਨ ਅੰਦੋਲਨ ਦਾ 34ਵਾਂ ਦਿਨ ਹੈ। ਹੁਣ ਸਰਕਾਰ ਨੇ ਕਿਸਾਨਾਂ ਨੂੰ 30 ਦਸੰਬਰ ਯਾਨੀ ਕਿ ਭਲਕੇ ਗੱਲਬਾਤ ਕਰਨ ਦਾ ਰਸਮੀ ਸੱਦਾ ਭੇਜਿਆ ਹੈ। ਕਿਸਾਨਾਂ ਨੇ ਇਸ ਪ੍ਰਸਤਾਵ ਨੂੰ ਮੰਨ ਲਿਆ ਹੈ ਪਰ ਨਾਲ ਹੀ ਅੰਦੋਲਨ ਨੂੰ ਹੋਰ ਵੱਡਾ ਕਰਨ ਦੀ ਤਿਆਰੀ ਵੀ ਕਿਸਾਨ ਕਰ ਰਹੇ ਹਨ।

ਇਹ ਵੀ ਪੜ੍ਹੋ :  ਕਿਸਾਨ ਅੰਦੋਲਨ: ਸਿੰਘੂ ਬਾਰਡਰ 'ਤੇ ਹੋਰ ਵੱਡਾ ਬਣਿਆ ਮੰਚ, ਲੰਬੀ ਲੜਾਈ ਦੀ ਤਿਆਰੀ

ਇਹ ਵੀ ਪੜ੍ਹੋ : ਕੇਂਦਰ ਨੇ ਕਿਸਾਨਾਂ ਨਾਲ ਗੱਲਬਾਤ ਦੀ ਮਿੱਥੀ ਤਾਰੀਖ਼, ਖੇਤੀਬਾੜੀ ਮੰਤਰੀ ਨੇ ਦਿੱਤਾ ਵੱਡਾ ਬਿਆਨ

ਨੋਟ- ਕੇਜਰੀਵਾਲ ਸਰਕਾਰ ਦੇ ਇਸ ਫ਼ੈਸਲੇ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


Tanu

Content Editor

Related News