'AAP' ਸਰਕਾਰ ਦੀ ਬਿਜਲੀ ਸਬਸਿਡੀ ਨੂੰ ਲੈ ਕੇ ਸਿਆਸੀ ਘਮਾਸਾਨ, ਆਤਿਸ਼ੀ ਬੋਲੀ- ਹੋ ਰਹੀ ਵੱਡੀ ਸਾਜ਼ਿਸ਼

03/27/2023 3:49:48 PM

ਨਵੀਂ ਦਿੱਲੀ- ਦਿੱਲੀ ਦੀ ਊਰਜਾ ਮੰਤਰੀ ਆਤਿਸ਼ੀ ਨੇ ਸੋਮਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਿਜਲੀ ਵੰਡ ਕੰਪਨੀਆਂ ਨੂੰ ਦਿੱਤੀ ਜਾ ਰਹੀ ਸਬਸਿਡੀ ਦਾ ਆਡਿਟ ਕਰਾਉਣ ਦਾ ਹੁਕਮ ਦਿੱਤਾ ਹੈ। ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕਿਤੇ ਕੋਈ ਗੜਬੜੀ ਤਾਂ ਨਹੀਂ ਹੈ। ਆਤਿਸ਼ੀ ਨੇ ਪ੍ਰੈੱਸ ਕਾਨਫਰੰਸ 'ਚ ਦੱਸਿਆ ਕਿ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ ਦੀ ਕਮੇਟੀ 'ਚ ਸ਼ਾਮਲ ਏਜੰਸੀਆਂ ਵੱਲੋਂ ਆਡਿਟ ਕਰਵਾਇਆ ਜਾਵੇਗਾ ਅਤੇ ਦੋ-ਤਿੰਨ ਦਿਨਾਂ 'ਚ ਇਸ ਸਬੰਧੀ ਨਿਰਦੇਸ਼ ਜਾਰੀ ਕਰ ਦਿੱਤੇ ਜਾਣਗੇ।

ਇਹ ਵੀ ਪੜ੍ਹੋ- ਲੰਡਨ 'ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਤਿਰੰਗੇ ਦਾ ਅਪਮਾਨ ਕਰਨ ਵਾਲਿਆਂ ਦੇ ਪਾਸਪੋਰਟ ਹੋਣਗੇ ਰੱਦ

ਆਤਿਸ਼ੀ ਨੇ ਦਾਅਵਾ ਕੀਤਾ ਕਿ ਕੇਜਰੀਵਾਲ ਸਰਕਾਰ ਦੀ ਮੁਫ਼ਤ ਬਿਜਲੀ ਯੋਜਨਾ ਨੂੰ ਰੋਕਣ ਲਈ ਉੱਚ ਪੱਧਰ 'ਤੇ ਇੱਕ ਵੱਡੀ ਸਾਜ਼ਿਸ਼ ਰਚੀ ਜਾ ਰਹੀ ਹੈ। ਇਸ ਨਾਲ ਸਬੰਧਤ ਫਾਈਲਾਂ ਮੁੱਖ ਮੰਤਰੀ ਅਤੇ ਊਰਜਾ ਮੰਤਰੀ ਨੂੰ ਨਹੀਂ ਦਿਖਾਈਆਂ ਜਾ ਰਹੀਆਂ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਕੋਈ ਗੜਬੜੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਡਿਸਕਾਮ ਬੋਰਡ ਤੋਂ ਪਹਿਲਾਂ ਸਰਕਾਰ ਵਲੋਂ ਨਿਯੁਕਤ ਮਾਹਰਾਂ ਨੂੰ ਹਟਾ ਦਿੱਤਾ ਗਿਆ ਅਤੇ ਹੁਣ ਸਵਾਲ ਉਠ ਰਹੇ ਹਨ ਕਿ ਉਪ ਰਾਜਪਾਲ ਦੀ ਮਿਲੀਭੁਗਤ ਹੈ।

ਇਹ ਵੀ ਪੜ੍ਹੋ- ਰਾਹੁਲ ਇਕੱਲੇ ਨਹੀਂ, ਮਾਂ ਸੋਨੀਆ ਅਤੇ ਦਾਦੀ ਇੰਦਰਾ ਗਾਂਧੀ ਦੀ ਵੀ ਗਈ ਸੀ ਮੈਂਬਰਸ਼ਿਪ

ਉਪ ਰਾਜਪਾਲ ਨੇ ਤੁਰੰਤ ਕੋਈ ਟਿੱਪਣੀ ਨਹੀਂ ਕੀਤੀ। ਇਸ 'ਤੇ ਆਤਿਸ਼ੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਹ ਪਤਾ ਲਗਾਉਣ ਲਈ ਬਿਜਲੀ ਵੰਡ ਕੰਪਨੀਆਂ ਨੂੰ ਦਿੱਤੀ ਜਾ ਰਹੀ ਸਬਸਿਡੀ ਦਾ ਆਡਿਟ ਕਰਨ ਦੇ ਹੁਕਮ ਦਿੱਤੇ ਹਨ ਕਿ ਪੈਸੇ ਦੀ ਵਰਤੋਂ ਕਿਵੇਂ ਕੀਤੀ ਜਾ ਰਹੀ ਹੈ ਅਤੇ ਕੀ ਕੋਈ ਗੜਬੜ ਹੈ, ਇਸ ਬਾਰੇ ਪਤਾ ਲਾਇਆ ਜਾ ਸਕੇ।

  ਇਹ ਵੀ ਪੜ੍ਹੋ- 'ਮੋਦੀ ਸਰਨੇਮ' ਮਾਮਲਾ: ਰਾਹੁਲ ਤੇ ਹੱਕ 'ਚ ਨਿੱਤਰੇ CM ਕੇਜਰੀਵਾਲ, ਬੋਲੇ- ਹੋ ਰਹੀ ਹੈ ਸਾਜਿਸ਼


Tanu

Content Editor

Related News