ਬੱਸਾਂ 'ਚ ਹੁਣ ਕਿੰਨਰ ਭਾਈਚਾਰੇ ਨੂੰ ਵੀ ਮਿਲੀ ਮੁਫ਼ਤ ਯਾਤਰਾ ਦੀ ਸੌਗਾਤ, ਕੇਜਰੀਵਾਲ ਨੇ ਕੀਤਾ ਐਲਾਨ

Tuesday, Feb 06, 2024 - 11:53 AM (IST)

ਬੱਸਾਂ 'ਚ ਹੁਣ ਕਿੰਨਰ ਭਾਈਚਾਰੇ ਨੂੰ ਵੀ ਮਿਲੀ ਮੁਫ਼ਤ ਯਾਤਰਾ ਦੀ ਸੌਗਾਤ, ਕੇਜਰੀਵਾਲ ਨੇ ਕੀਤਾ ਐਲਾਨ

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿੰਨਰ ਭਾਈਚਾਰੇ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੀਆਂ ਬੱਸਾਂ ਵਿਚ ਹੁਣ ਕਿੰਨਰ ਭਾਈਚਾਰੇ ਦੇ ਲੋਕ ਵੀ ਮੁਫ਼ਤ ਵਿਚ ਯਾਤਰਾ ਕਰ ਸਕਣਗੇ। ਦੱਸ ਦੇਈਏ ਕਿ ਦਿੱਲੀ ਦੀਆਂ ਬੱਸਾਂ ਵਿਚ ਪਹਿਲਾਂ ਔਰਤਾਂ ਹੀ ਮੁਫ਼ਤ ਸਫ਼ਰ ਕਰਦੀਆਂ ਸਨ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਟਵੀਟ ਕਰ ਕੇ ਇਸ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ- ਹਰਸਿਮਰਤ ਬਾਦਲ ਨੇ ਦੇਸ਼ ਦੇ '4 ਥੰਮ੍ਹਾਂ' 'ਤੇ ਚੁੱਕੇ ਸਵਾਲ, ਕਿਹਾ- ਨੌਜਵਾਨ ਬੇਰੋਜ਼ਗਾਰ ਹੋ ਰਹੇ, ਕਿਸਾਨ ਮਰ ਰਹੇ

ਕੇਜਰੀਵਾਲ ਨੇ ਟਵੀਟ ਕੀਤਾ ਕਿ ਸਾਡੇ ਸਮਾਜਿਕ ਮਾਹੌਲ 'ਚ ਕਿੰਨਰ ਭਾਈਚਾਰਾ ਬਹੁਤ ਹੱਦ ਤੱਕ ਨਜ਼ਰਅੰਦਾਜ਼ ਕੀਤਾ ਜਾਂਦਾ ਹੈ। ਅਜਿਹਾ ਨਹੀਂ ਹੋਣਾ ਚਾਹੀਦਾ, ਉਹ ਵੀ ਇਨਸਾਨ ਹਨ ਅਤੇ ਉਨ੍ਹਾਂ ਦੇ ਵੀ ਬਰਾਬਰ ਦੇ ਅਧਿਕਾਰ ਹਨ। ਦਿੱਲੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਹੁਣ ਕਿੰਨਰ ਭਾਈਚਾਰੇ ਲਈ ਵੀ ਦਿੱਲੀ ਦੀਆਂ ਬੱਸਾਂ 'ਚ ਸਫਰ ਇਕਦਮ ਮੁਫਤ ਹੋਵੇਗਾ। ਜਲਦੀ ਹੀ ਇਸ ਨੂੰ ਕੈਬਨਿਟ ਵੱਲੋਂ ਪਾਸ ਕਰਕੇ ਲਾਗੂ ਕਰ ਦਿੱਤਾ ਜਾਵੇਗਾ। ਮੈਨੂੰ ਪੂਰੀ ਉਮੀਦ ਹੈ ਕਿ ਇਸ ਫੈਸਲੇ ਨਾਲ ਕਿੰਨਰ ਭਾਈਚਾਰੇ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ।

ਇਹ ਵੀ ਪੜ੍ਹੋ- ਦਿੱਲੀ ਸਰਕਾਰ ਦੇ ਵਿਕਾਸ ਕੰਮ ਰੁਕਣਗੇ ਨਹੀਂ, ਭਾਵੇਂ ਮੈਨੂੰ ਜੇਲ੍ਹ ਭੇਜ ਦਿੱਤਾ ਜਾਵੇ: CM ਕੇਜਰੀਵਾਲ

 

ਕੇਜਰੀਵਾਲ ਨੇ ਕਿਹਾ ਕਿ ਕਿਸੀ ਵੀ ਸਰਕਾਰ ਨੇ ਪਿਛਲੇ 75 ਸਾਲਾਂ ਵਿਚ ਕਿੰਨਰ ਸਮਾਜ  ਲਈ ਕੋਈ ਕੰਮ ਨਹੀਂ ਕੀਤਾ। ਅੱਜ ਮੈਨੂੰ ਦੱਸਦੇ ਹੋਏ ਵੱਡੀ ਖੁਸ਼ੀ ਹੋ ਰਹੀ ਹੈ ਦਿੱਲੀ ਸਰਕਾਰ ਨੇ ਕਿੰਨਰ ਸਮਾਜ ਲਈ ਬਹੁਤ ਵੱਡਾ ਫ਼ੈਸਲਾ ਲਿਆ ਹੈ। ਅਸੀਂ ਫੈਸਲਾ ਕੀਤਾ ਹੈ ਕਿ ਕਿੰਨਰ ਭਾਈਚਾਰੇ ਦੇ ਲੋਕਾਂ ਲਈ ਦਿੱਲੀ ਬੱਸਾਂ ਵਿੱਚ ਮੁਫਤ ਸਫਰ ਦੀ ਵਿਵਸਥਾ ਕੀਤੀ ਜਾਵੇਗੀ। ਜਿਸ ਤਰ੍ਹਾਂ ਅਸੀਂ ਔਰਤਾਂ ਨੂੰ ਮੁਫਤ ਯਾਤਰਾ ਦਿੰਦੇ ਹਾਂ, ਉਸੇ ਤਰ੍ਹਾਂ ਕਿੰਨਰ ਭਾਈਚਾਰੇ ਦੇ ਸਾਰੇ ਲੋਕਾਂ ਨੂੰ ਮੁਫਤ ਯਾਤਰਾ ਦਿੱਤੀ ਜਾਵੇਗੀ। ਇਕ ਵਾਰ ਕੈਬਨਿਟ ਦੇ ਫੈਸਲੇ ਨੂੰ ਨੋਟੀਫਾਈ ਕਰਨ ਤੋਂ ਬਾਅਦ ਇਹ ਸਹੂਲਤ ਜਲਦੀ ਤੋਂ ਜਲਦੀ ਚਾਲੂ ਹੋ ਜਾਵੇਗੀ। ਅਸੀਂ ਅਗਲੇ ਕੁਝ ਹਫ਼ਤਿਆਂ ਵਿਚ ਇਸਨੂੰ ਲਾਗੂ ਕਰ ਦੇਵਾਂਗੇ।

ਇਹ ਵੀ ਪੜ੍ਹੋ- 'ਆਪ' ਨੇਤਾ ਸੰਜੇ ਸਿੰਘ ਨੂੰ ਝਟਕਾ, ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਦੀ ਨਹੀਂ ਮਿਲੀ ਇਜਾਜ਼ਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News