ਕੇਜਰੀਵਾਲ ਸਰਕਾਰ ਦਾ ਜਨਤਾ ਨੂੰ ਤੋਹਫ਼ਾ, 1 ਜਨਵਰੀ ਤੋਂ ਮੁਫ਼ਤ ਹੋਣਗੇ 450 ਮੈਡੀਕਲ ਟੈਸਟ
Wednesday, Dec 14, 2022 - 01:17 PM (IST)
ਜਲੰਧਰ/ਨਵੀਂ ਦਿੱਲੀ (ਧਵਨ)- ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਨੇ 1 ਜਨਵਰੀ ਤੋਂ 450 ਮੈਡੀਕਲ ਟੈਸਟ ਲੋਕਾਂ ਨੂੰ ਮੁਫ਼ਤ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਕ ਟਵੀਟ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਡਾ ਮਿਸ਼ਨ ਚੰਗੀ ਗੁਣਵੱਤਾ ਵਾਲੀਆਂ ਸਿਹਤ ਅਤੇ ਸਿੱਖਿਆ ਸਹੂਲਤਾਂ ਸਾਰਿਆਂ ਲਈ ਮੁਹੱਈਆ ਕਰਵਾਉਣਾ ਹੈ।
ਇਹ ਵੀ ਪੜ੍ਹੋ- ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ’ਚ ਲੱਗੇ ਅਧਿਕਾਰੀਆਂ ਦੀ ਜਾਨ ਨੂੰ ਖ਼ਤਰਾ, ਵਧੀ ਸੁਰੱਖਿਆ
ਭਾਵੇਂ ਵਿਅਕਤੀ ਦਾ ਆਰਥਿਕ ਸਟੇਟਸ ਕਿਸੇ ਵੀ ਤਰ੍ਹਾਂ ਦਾ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ’ਚ ਸਿਹਤ ਸੰਭਾਲ ਸਭ ਤੋਂ ਮਹਿੰਗੀ ਹੋ ਗਈ ਹੈ ਅਤੇ ਬਹੁਤ ਸਾਰੇ ਲੋਕ ਪ੍ਰਾਈਵੇਟ ਸਿਹਤ ਸਹੂਲਤਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਜਾਂਦੇ ਹਨ। ਇਸ ਲਈ ਉਨ੍ਹਾਂ ਦੀ ਸਰਕਾਰ ਨੇ ਦਿੱਲੀ ’ਚ 450 ਤਰ੍ਹਾਂ ਦੇ ਮੈਡੀਕਲ ਟੈਸਟ ਲੋਕਾਂ ਲਈ ਮੁਫਤ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਦਿੱਲੀ ’ਚ ਸਿਹਤ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇਹ ਕਦਮ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਸਹੂਲਤਾਂ ’ਚ ਸੁਧਾਰ ਲਿਆਉਣਾ ਉਨ੍ਹਾਂ ਦਾ ਮੁੱਖ ਮਿਸ਼ਨ ਹੈ ਤਾਂ ਕਿ ਇਸ ਦਾ ਲਾਭ ਆਮ ਅਤੇ ਗਰੀਬ ਲੋਕਾਂ ਤੱਕ ਪਹੁੰਚ ਸਕੇ। ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਦੱਸਿਆ ਕਿ ਦਿੱਲੀ ’ਚ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੇਜਰੀਵਾਲ ਸਰਕਾਰ ਵੱਲੋਂ 1 ਜਨਵਰੀ ਤੋਂ ਮੁਫਤ ਮੈਡੀਕਲ ਟੈਸਟ ਦੀ ਸਹੂਲਤ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇ ਪਿੱਛੇ ਦਾ ਕਾਰਨ ਇਹ ਵੀ ਹੈ ਕਿ ਦਿੱਲੀ ਦੇ ਸਿਹਤ ਢਾਂਚੇ ਦਾ ਪ੍ਰਚਾਰ ਕੇਜਰੀਵਾਲ ਸਰਕਾਰ ਵਲੋਂ ਆਉਣ ਵਾਲੇ ਸਮੇਂ ’ਚ ਹੋਰ ਸੂਬਿਆਂ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਵੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਜਦੋਂ ਤੱਕ ਮੋਦੀ ਦੀ ਸਰਕਾਰ ਹੈ, ਕੋਈ ਸਾਡੀ ਇਕ ਇੰਚ ਜ਼ਮੀਨ ’ਤੇ ਕਬਜ਼ਾ ਨਹੀਂ ਕਰ ਸਕਦਾ: ਸ਼ਾਹ
ਹਾਲ ਹੀ ’ਚ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਨੂੰ ਉਮੀਦ ਮੁਤਾਬਕ ਸਫਲਤਾ ਨਹੀਂ ਮਿਲੀ ਸੀ, ਜਿਸ ਨੂੰ ਵੇਖਦੇ ਹੋਏ ਪਾਰਟੀ ਹੁਣ ਦਿੱਲੀ ਅਤੇ ਪੰਜਾਬ ’ਚ ਆਪਣੀਆਂ ਸਰਕਾਰਾਂ ਦੀ ਲੋਕਪ੍ਰਿਅਤਾ ਵਧਾਉਣ ਦੇ ਉਦੇਸ਼ ਨਾਲ ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ’ਚ ਵਾਧਾ ਕਰਨ ਜਾ ਰਹੀ ਹੈ।