ਭਾਜਪਾ ਦੀ ''ਬੁਲਡੋਜ਼ਰ ਰਾਜਨੀਤੀ'' ''ਤੇ ਕੇਜਰੀਵਾਲ ਨੇ ਆਪਣੇ ਵਿਧਾਇਕਾਂ ਨਾਲ ਕੀਤੀ ਬੈਠਕ

Monday, May 16, 2022 - 01:24 PM (IST)

ਭਾਜਪਾ ਦੀ ''ਬੁਲਡੋਜ਼ਰ ਰਾਜਨੀਤੀ'' ''ਤੇ ਕੇਜਰੀਵਾਲ ਨੇ ਆਪਣੇ ਵਿਧਾਇਕਾਂ ਨਾਲ ਕੀਤੀ ਬੈਠਕ

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ 'ਬੁਲਡੋਜ਼ਰ ਰਾਜਨੀਤੀ' 'ਤੇ ਸੋਮਵਾਰ ਸਵੇਰੇ ਪਾਰਟੀ ਦੇ ਵਿਧਾਇਕਾਂ ਨਾਲ ਬੈਠਕ ਕੀਤੀ। ਪਾਰਟੀ ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਰਿਹਾਇਸ਼ 'ਤੇ ਹੋਈ ਬੈਠਕ 'ਚ ਦਿੱਲੀ 'ਚ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਲਗਭਗ ਸਾਰੇ ਵਿਧਾਇਕ ਸ਼ਾਮਲ ਹੋਏ। ਸ਼ਾਹੀਨ ਬਾਗ, ਮਦਨਪੁਰ ਖਾਦਰ, ਨਿਊ ਫਰੈਂਡਜ਼ ਕਾਲੋਨੀ, ਮੰਗੋਲਪੁਰੀ, ਕਰੋਗ ਬਾਗ, ਖਿਆਲਾ ਅਤੇ ਲੌਧੀ ਕਾਲੋਨੀ ਸਮੇਤ ਵੱਖ-ਵੱਖ ਹਿੱਸਿਆਂ 'ਚ, ਦਿੱਲੀ ਦੇ ਤਿੰਨ ਨਗਰ ਨਿਗਮਾਂ ਦੇ ਅਧਿਕਾਰੀ ਪਿਛਲੇ ਕਈ ਦਿਨਾਂ ਤੋਂ ਕਬਜ਼ਾ ਹਟਾਓ ਮੁਹਿੰਮ ਚਲਾ ਰਹੇ ਹਨ। 

ਇਹ ਵੀ ਪੜ੍ਹੋ : ਹੇਮਕੁੰਟ ਸਾਹਿਬ 'ਚ ਹਰ ਦਿਨ 5 ਹਜ਼ਾਰ ਸ਼ਰਧਾਲੂਆਂ ਦੀ ਗਿਣਤੀ ਤੈਅ, ਰਜਿਸਟਰੇਸ਼ਨ ਹੋਇਆ ਜ਼ਰੂਰੀ

ਭਾਜਪਾ ਦੀ ਦਿੱਲੀ ਇਕਾਈ ਦੇ ਮੁਖੀ ਆਦੇਸ਼ ਗੁਪਤਾ ਨੇ ਸਥਾਨਕ ਮਹਾਪੌਰ 'ਚ 20 ਅਪ੍ਰੈਲ ਨੂੰ ਚਿੱਠੀ ਲਿਖ ਕੇ ਰੋਹਿੰਗੀਆ, ਬੰਗਲਾਦੇਸ਼ੀਆਂ ਅਤੇ ਅਸਮਾਜਿਕ ਤੱਤਾਂ' ਵਲੋਂ ਕੀਤੇ ਗਏ ਕਬਜ਼ੇ ਨੂੰ ਹਟਾਉਣ ਦੀ ਅਪੀਲ ਕੀਤੀ ਸੀ, ਜਿਸ ਦੇ ਬਾਅਦ ਤੋਂ ਭਾਜਪਾ ਸ਼ਾਸਿਤ ਨਗਰ ਨਿਗਮਾਂ ਵਲੋਂ ਸ਼ਹਿਰ 'ਚ ਵੱਖ-ਵੱਖ ਇਲਾਕਿਆਂ 'ਚ ਕਬਜ਼ਾ ਹਟਾਓ ਮੁਹਿੰਮ ਚਲਾਈ ਰਹੀ ਹੈ। 'ਆਪ' ਵਿਧਾਇਕਾਂ ਦੀ ਬੈਠਕ ਸ਼ਨੀਵਾਰ ਨੂੰ ਹੋਣ ਵਾਲੀ ਸੀ ਪਰ ਮੁੰਡਕਾ ਇਲਾਕੇ 'ਚ ਇਕ ਇਮਾਰਤ ਦੇ ਭਿਆਨ ਅੱਗ ਦੀ ਘਟਨਾ ਤੋਂ ਬਾਅਦ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਅੱਗ ਦੀ ਲਪੇਟ 'ਚ ਆਉਣ ਨਾਲ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ ਸੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News