ਕੇਜਰੀਵਾਲ ਨੇ ਸੀਲਿੰਗ ''ਤੇ ਬੈਠਕ ਲਈ ਮਾਕਨ ਅਤੇ ਮਨੋਜ ਨੂੰ ਭੇਜਿਆ ਸੱਦਾ

03/11/2018 12:37:28 PM

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਜੇ ਮਾਕਨ ਨੂੰ ਪੱਤਰ ਭੇਜ ਕੇ ਸੀਲਿੰਗ 'ਤੇ 12 ਮਾਰਚ ਨੂੰ ਹੋਣ ਵਾਲੀ ਸਾਰੇ ਦਲਾਂ ਦੀ ਬੈਠਕ 'ਚ ਸ਼ਾਮਲ ਹੋਣ ਦੀ ਸੱਦਾ ਦਿੱਤਾ ਹੈ। ਸ਼੍ਰੀ ਕੇਜਰੀਵਾਲ ਨੇ ਸੀਲਿੰਗ ਦੇ ਮੁੱਦੇ 'ਤੇ ਦੋਹਾਂ ਨੇਤਾਵਾਂ ਨੂੰ ਐਤਵਾਰ ਨੂੰ ਲਿਖੇ ਪੱਤਰ 'ਚ ਕਿਹਾ ਕਿ ਦਿੱਲੀ ਵਾਸੀਆਂ ਦੇ ਹਿੱਤ ਨੂੰ ਧਿਆਨ 'ਚ ਰੱਖਦੇ ਹੋਏ ਬੇਹੱਦ ਜ਼ਰੂਰੀ ਹੈ ਕਿ ਸੀਲਿੰਗ ਦੇ ਮਸਲੇ ਦਾ ਹੱਲ ਕੱਢਣ ਲਈ ਰਾਜਨੀਤੀ ਤੋਂ ਉੱਪਰ ਉੱਠ ਕੇ ਇਸ ਦਾ ਹੱਲ ਕੱਢਿਆ ਜਾਵੇਗਾ। ਉਨ੍ਹਾਂ ਨੇ ਦੋਹਾਂ ਨੇਤਾਵਾਂ ਨੂੰ ਮੰਗਲਵਾਰ 12 ਵਜੇ ਆਪਣੇ ਨਿਵਾਸ ਸਥਾਨ 'ਤੇ ਬੈਠਕ 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ।

ਸ਼੍ਰੀ ਕੇਜਰੀਵਾਲ ਨੇ ਆਪਣੇ ਪੱਤਰ 'ਚ ਉਮੀਦ ਜ਼ਾਹਰ ਕੀਤੀ ਹੈ ਕਿ ਸ਼ਹਿਰੀ ਵਿਕਾਸ ਮੰਤਰੀ ਰਹਿ ਚੁਕੇ ਸ਼੍ਰੀ ਮਾਕਨ ਤੋਂ ਸੀਲਿੰਗ ਦੇ ਸੰਬੰਧ 'ਚ ਚੰਗੇ ਅਤੇ ਵਿਵਹਾਰਕ ਸੁਝਾਅ ਮਿਲਣਗੇ। ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਹੈ ਕਿ ਸੀਲਿੰਗ ਨੂੰ ਰੋਕਣ ਅਤੇ ਸੀਲ ਹੋਈਆਂ ਦੁਕਾਨਾਂ ਨੂੰ ਖੁੱਲ੍ਹਵਾਉਣ ਲਈ ਉਨ੍ਹਾਂ ਦੀ ਪਾਰਟੀ ਅਤੇ ਦਿੱਲੀ ਸਰਕਾਰ ਹਰ ਸੰਭਵ ਕਦਮ ਚੁੱਕਣ ਲਈ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਸੀਲਿੰਗ ਕਾਰਨ ਦਿੱਲੀ 'ਚ ਭਿਆਨਕ ਸਥਿਤੀ ਬਣੀ ਹੋਈ ਹੈ। ਮੁੱਖ ਮੰਤਰੀ ਨੇ ਇਸ ਬੈਠਕ 'ਚ ਸ਼ਾਮਲ ਹੋਣ ਲਈ ਆਮ ਆਦਮੀ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਗੋਪਾਲ ਰਾਏ ਨੂੰ ਵੀ ਸੱਦਾ ਦਿੱਤਾ ਹੈ।


Related News