ਭ੍ਰਿਸ਼ਟਾਚਾਰ ਖ਼ਿਲਾਫ਼ ਬੋਲਣ ਵਾਲੇ ਇਕਲੌਤੇ ਨੇਤਾ ਹਨ ਕੇਜਰੀਵਾਲ: ਆਤਿਸ਼ੀ

Saturday, Apr 15, 2023 - 10:46 AM (IST)

ਭ੍ਰਿਸ਼ਟਾਚਾਰ ਖ਼ਿਲਾਫ਼ ਬੋਲਣ ਵਾਲੇ ਇਕਲੌਤੇ ਨੇਤਾ ਹਨ ਕੇਜਰੀਵਾਲ: ਆਤਿਸ਼ੀ

ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਨੇਤਾ ਅਤੇ ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਸ਼ਨੀਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੱਖ 'ਚ ਆਵਾਜ਼ ਚੁੱਕੀ ਹੈ। ਆਤਿਸ਼ੀ ਨੇ ਕਿਹਾ ਕਿ ਮੁੱਖ ਮੰਤਰੀ ਕੇਜਰੀਵਾਲ ਭ੍ਰਿਸ਼ਟਾਚਾਰ ਦੀ ਆਵਾਜ਼ ਚੁੱਕਣ ਵਾਲੇ ਇਕਲੌਤੇ ਨੇਤਾ ਹਨ, ਇਸ ਲਈ ਉਨ੍ਹਾਂ ਨੂੰ ਚੁੱਪ ਕਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਕ ਪੱਤਰਕਾਰ ਸੰਮੇਲਨ 'ਚ ਆਤਿਸ਼ੀ ਨੇ ਕਿਹਾ ਕਿ 'ਆਪ' ਨੇਤਾਵਾਂ ਖ਼ਿਲਾਫ਼ ਕਈ ਮਾਮਲੇ ਦਰਜ ਕੀਤੇ ਗਏ ਹਨ ਪਰ ਜਾਂਚ ਏਜੰਸੀਆਂ ਉਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਸਾਬਤ ਨਹੀਂ ਕਰ ਸਕੀਆਂ ਹਨ। 

ਇਹ ਵੀ ਪੜ੍ਹੋ- ਪੁੱਤ ਦੇ ਐਨਕਾਊਂਟਰ ਤੋਂ ਬੌਖਲਾਏ ਅਤੀਕ ਦੀ STF ਨੂੰ ਧਮਕੀ, ਕਿਹਾ- ਜੇ ਜਿਊਂਦਾ ਰਿਹਾ ਤਾਂ ਬਦਲਾ ਜ਼ਰੂਰ ਲਵਾਂਗਾ



ਜ਼ਿਕਰਯੋਗ ਹੈ ਕਿ ਸੀ. ਬੀ. ਆਈ. ਨੇ ਆਬਕਾਰੀ ਨੀਤੀ ਮਾਮਲੇ ਵਿਚ ਪੁੱਛ-ਗਿੱਛ ਲਈ ਐਤਵਾਰ ਨੂੰ ਕੇਜਰੀਵਾਲ ਨੂੰ ਤਲਬ ਕੀਤਾ ਹੈ। ਆਤਿਸ਼ੀ ਨੇ ਕਿਹਾ ਕਿ ਕੀ ਏਜੰਸੀਆਂ ਨੂੰ ਕੇਜਰੀਵਾਲ ਜਾਂ ਕਿਸੇ ਹੋਰ ਦੀ ਰਿਹਾਇਸ਼ 'ਤੇ ਛਾਪੇਮਾਰੀ ਦੌਰਾਨ ਕਾਲਾ ਧਨ ਮਿਲਿਆ? ਕੇਜਰੀਵਾਲ ਭ੍ਰਿਸ਼ਟਾਚਾਰ ਦੇ ਮੁੱਦੇ 'ਤੇ ਗੱਲ ਕਰਨ ਵਾਲੇ ਇਕਲੌਤੇ ਨੇਤਾ ਹਨ। ਉਹ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੇ ਹਨ ਪਰ ਉਹ ਅਜਿਹਾ ਨਹੀਂ ਕਰ ਸਕਣਗੇ।

ਇਹ ਵੀ ਪੜ੍ਹੋ-  ਸ਼ਰਾਬ ਘਪਲੇ ਦੇ ਮਾਮਲੇ 'ਚ ਕੇਜਰੀਵਾਲ ਤੋਂ ਪੁੱਛ-ਗਿੱਛ ਕਰ ਸਕਦੀ ਹੈ CBI


author

Tanu

Content Editor

Related News