ED ਹਿਰਾਸਤ ਤੋਂ ਕੇਜਰੀਵਾਲ ਨੇ ਜਾਰੀ ਕੀਤਾ ਦੂਜਾ ਆਦੇਸ਼, ''ਮੁਫ਼ਤ ਦਵਾਈਆਂ ਮਿਲਦੀਆਂ ਰਹਿਣ''

Tuesday, Mar 26, 2024 - 11:54 AM (IST)

ਨਵੀਂ ਦਿੱਲੀ (ਵਾਰਤਾ)- ਆਮ ਆਦਮੀ ਪਾਰਟੀ ਦੇ ਨੇਤਾ ਸੌਰਭ ਭਾਰਦਵਾਜ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਹਿਰਾਸਤ 'ਚ ਹੋਣ ਦੇ ਬਾਵਜੂਦ ਦਿੱਲੀ ਦੇ ਹਸਪਤਾਲਾਂ ਅਤੇ ਮੁਹੱਲਾ ਕਲੀਨਿਕ ਬਾਰੇ ਚਿੰਤਤ ਹਨ। ਭਾਰਦਵਾਜ ਨੇ ਦੱਸਿਆ ਕਿ ਕੇਜਰੀਵਾਲ ਨੇ ਈ.ਡੀ. ਦੀ ਹਿਰਾਸਤ ਤੋਂ ਦਿੱਲੀ ਦੇ ਲੋਕਾਂ ਦੀ ਚਿੰਤਾ ਕਰਦੇ ਹੋਏ ਸਿਹਤ ਸੰਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਦਿੱਲੀ ਦੇ ਸਿਹਤ ਮੰਤਰੀ ਅਨੁਸਾਰ ਕੇਜਰੀਵਾਲ ਨੇ ਹਿਰਾਸਤ ਤੋਂ ਉਨ੍ਹਾਂ ਨੂੰ ਨਿਰਦੇਸ਼ ਦਿੱਤਾ ਹੈ, ਜਿਸ 'ਚ ਕਿਹਾ ਗਿਆ ਹੈ ਕਿ ਉਹ ਇਸ ਗੱਲ ਨੂੰ ਲੈ ਕੇ ਚਿੰਤਤ ਹਨ ਕਿ ਕੁਝ ਹਸਪਤਾਲਾਂ ਅਤੇ ਮੁਹੱਲਾ ਕਲੀਨਿਕ 'ਚ ਦਵਾਈਆਂ ਨਹੀਂ ਹਨ ਅਤੇ ਕੁਝ ਥਾਵਾਂ 'ਤੇ ਜਾਂਚ ਵੀ ਨਹੀਂ ਹੋ ਪਾ ਰਹੀ ਹੈ।

ਇਹ ਵੀ ਪੜ੍ਹੋ : ਦਿੱਲੀ ਮੈਟਰੋ ਨੇ ਤਿੰਨ ਸਟੇਸ਼ਨਾਂ ਦੇ ਗੇਟ ਕੀਤੇ ਬੰਦ, 'ਆਪ' ਦੇ ਪ੍ਰਦਰਸ਼ਨ ਕਾਰਨ ਲਿਆ ਗਿਆ ਇਹ ਫ਼ੈਸਲਾ

ਉਨ੍ਹਾਂ ਨੇ ਇਸ 'ਤੇ ਜਲਦ ਤੋਂ ਜਲਦ ਉੱਚਿਤ ਕਦਮ ਚੁੱਕਣ ਅਤੇ ਸਾਰੇ ਹਸਪਤਾਲਾਂ 'ਚ ਦਵਾਈਆਂ ਅਤੇ ਜਾਂਚ ਯਕੀਨੀ ਕਰਨ ਦਾ ਮੈਨੂੰ ਆਦੇਸ਼ ਦਿੱਤਾ। ਭਾਰਦਵਾਜ ਨੇ ਕਿਹਾ ਕਿ ਉਨ੍ਹਾਂ ਦਾ ਨਿਰਦੇਸ਼ ਸਾਡੇ ਲਈ ਭਗਵਾਨ ਦੀ ਆਗਿਆ ਵਰਗਾ ਹੈ। ਉਨ੍ਹਾਂ ਕਿਹਾ ਕਿ ਅਸੀਂ ਜੰਗੀ ਪੱਧਰ 'ਤੇ ਕੰਮ ਕਰਾਂਗੇ। ਉਨ੍ਹਾਂ ਕਿਹਾ ਕਿ ਤੁਹਾਡਾ ਮੁੱਖ ਮੰਤਰੀ ਭਾਵੇਂ ਜੇਲ੍ਹ 'ਚ ਹੋਵੇ ਪਰ ਉਹ ਸੋਚ ਤੁਹਾਡੇ ਲਈ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News