CM ਕੇਜਰੀਵਾਲ ਨੇ CBSE ਬੋਰਡ ਪ੍ਰੀਖਿਆ ''ਚ ਸਰਕਾਰੀ ਸਕੂਲਾਂ ਦੇ ਪ੍ਰਦਰਸ਼ਨ ਦੀ ਕੀਤੀ ਪ੍ਰਸ਼ੰਸਾ

Monday, May 13, 2024 - 06:44 PM (IST)

CM ਕੇਜਰੀਵਾਲ ਨੇ CBSE ਬੋਰਡ ਪ੍ਰੀਖਿਆ ''ਚ ਸਰਕਾਰੀ ਸਕੂਲਾਂ ਦੇ ਪ੍ਰਦਰਸ਼ਨ ਦੀ ਕੀਤੀ ਪ੍ਰਸ਼ੰਸਾ

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ CBSE ਬੋਰਡ ਪ੍ਰੀਖਿਆ ਦੇ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਪਿਛਲੇ ਸਾਲ ਨਾਲੋਂ ਬਿਹਤਰ ਪ੍ਰਦਰਸ਼ਨ ਕਰਨ ਲਈ ਸਰਕਾਰੀ ਸਕੂਲਾਂ ਦੀ ਤਾਰੀਫ਼ ਕੀਤੀ। ਦਿੱਲੀ ਦੇ ਸਰਕਾਰੀ ਸਕੂਲਾਂ ਦੀ ਪਾਸ ਫ਼ੀਸਦੀ ਪਿਛਲੇ ਸਾਲ 91.59 ਪ੍ਰਤੀਸ਼ਤ ਸੀ ਪਰ ਇਸ ਵਾਰ ਇਹ ਵੱਧ ਕੇ 96.99 ਪ੍ਰਤੀਸ਼ਤ ਹੋ ਗਈ ਹੈ। 

ਅੰਤਰਿਮ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆਏ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਵਿਦਿਆਰਥੀਆਂ, ਅਧਿਆਪਕਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ 'ਸ਼ਾਨਦਾਰ ਪ੍ਰਦਰਸ਼ਨ' ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ, “ਸੀ.ਬੀ.ਐੱਸ.ਈ. 12ਵੀਂ ਜਮਾਤ ਦੀ ਪ੍ਰੀਖਿਆ ਵਿੱਚ ਦਿੱਲੀ ਦੇ ਸਰਕਾਰੀ ਸਕੂਲਾਂ ਦਾ  96.99 ਫ਼ੀਸਦੀ ਦਾ ਸ਼ਾਨਦਾਰ ਨਤੀਜਾ ਆਇਆ ਹੈ! ਇਹ ਨਾ ਸਿਰਫ਼ ਪਿਛਲੇ ਸਾਲ ਦੇ ਸਾਡੇ ਆਪਣੇ ਪ੍ਰਦਰਸ਼ਨ ਨਾਲੋਂ ਬਿਹਤਰ ਹੈ, ਸਗੋਂ ਇਹ ਸੀ.ਬੀ.ਐੱਸ.ਈ. ਦੀ ਰਾਸ਼ਟਰੀ ਔਸਤ ਤੋਂ ਵੀ ਵੱਧ ਹੈ…।”

ਮੁੱਖ ਮੰਤਰੀ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਪਿਛਲੇ ਸਾਲ ਦੇ ਪ੍ਰਦਰਸ਼ਨ ਦੇ ਅੰਕੜੇ ਵੀ ਸਾਂਝੇ ਕੀਤੇ ਜਿਸ ਤਹਿਤ 2022-23 ਵਿੱਚ ਸੂਬਾ ਸਰਕਾਰ ਦੁਆਰਾ ਚਲਾਏ ਜਾ ਰਹੇ ਸਕੂਲਾਂ ਦਾ ਪਾਸ ਫ਼ੀਸਦੀ 91.59 ਫ਼ੀਸਦੀ ਸੀ। ਉਨ੍ਹਾਂ ਕਿਹਾ ਕਿ 2023-24 ਲਈ ਸੀ.ਬੀ.ਐੱਸ.ਈ. 12ਵੀਂ ਜਮਾਤ ਦੇ ਨਤੀਜਿਆਂ ਵਿੱਚ ਦਿੱਲੀ ਦੇ ਸਰਕਾਰੀ ਸਕੂਲਾਂ ਦਾ ਪ੍ਰਦਰਸ਼ਨ ਰਾਸ਼ਟਰੀ ਔਸਤ 87.98 ਫ਼ੀਸਦੀ ਤੋਂ ਵੱਧ ਹੈ। ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) ਨੇ ਸੋਮਵਾਰ ਨੂੰ 10ਵੀਂ ਅਤੇ 12ਵੀਂ ਦੀ ਬੋਰਡ ਪ੍ਰੀਖਿਆ ਦੇ ਨਤੀਜੇ ਐਲਾਨੇ ਹਨ।


author

Rakesh

Content Editor

Related News