ਅਰਵਿੰਦ ਕੇਜਰੀਵਾਲ ਨੇ 8,736 ਅਧਿਆਪਕਾਂ ਨੂੰ ਸਥਾਈ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ

Saturday, Sep 10, 2022 - 02:03 PM (IST)

ਅਰਵਿੰਦ ਕੇਜਰੀਵਾਲ ਨੇ 8,736 ਅਧਿਆਪਕਾਂ ਨੂੰ ਸਥਾਈ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ 8,736 ਸਕੂਲੀ ਅਧਿਆਪਕਾਂ ਨੂੰ ਪੱਕੇ ਕਰਨ ਲਈ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਅਤੇ ਸਾਰੀਆਂ ਰਾਜ ਸਰਕਾਰਾਂ ਨੂੰ ਅਜਿਹਾ ਕਦਮ ਚੁੱਕਣ ਦੀ ਅਪੀਲ ਕੀਤੀ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਰਾਸ਼ਟਰੀ ਰਾਜਧਾਨੀ 'ਚ ਗੈਸਟ ਟੀਚਰਾਂ ਨੂੰ ਪੱਕੇ ਕਰਨ ਲਈ ਵਿਧਾਨ ਸਭਾ 'ਚ ਬਿੱਲ ਪੇਸ਼ ਕੀਤਾ ਸੀ ਪਰ ਕੇਂਦਰ ਨੇ ਇਸ ਨੂੰ ਮਨਜ਼ੂਰੀ ਨਹੀਂ ਦਿੱਤੀ।

 

ਕੇਜਰੀਵਾਲ ਨੇ ਕਿਹਾ,“ਅਜਿਹੇ ਸਮੇਂ 'ਚ ਸਰਕਾਰੀ ਨੌਕਰੀਆਂ ਵਿਚ ਕਟੌਤੀ ਕੀਤੀ ਜਾ ਰਹੀ ਹੈ ਅਤੇ ਹੋਰ ਅਸਥਾਈ ਕਰਮਚਾਰੀਆਂ ਨੂੰ ਨਿਯੁਕਤ ਕੀਤਾ ਜਾ ਰਿਹਾ ਹੈ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 8,736 ਅਧਿਆਪਕਾਂ ਦੀਆਂ ਸੇਵਾਵਾਂ ਪੱਕੇ ਕਰ ਦਿੱਤੀਆਂ ਹਨ। ਇਹ ਕਦਮ ਹੋਰਨਾਂ ਲਈ ਵੀ ਮਿਸਾਲ ਕਾਇਮ ਕਰੇਗਾ।” ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਦਿੱਲੀ 'ਚ ਮਹਿਮਾਨ ਅਤੇ ਸਥਾਈ ਅਧਿਆਪਕਾਂ ਦੀਆਂ ਕੋਸ਼ਿਸ਼ਾਂ ਨਾਲ ਸਿੱਖਿਆ 'ਚ ਕ੍ਰਾਂਤੀ ਲਿਆਂਦੀ ਗਈ ਹੈ। ਕੇਜਰੀਵਾਲ ਨੇ ਕਿਹਾ,“ਸਾਡੇ ਹਸਪਤਾਲਾਂ ਦੇ ਸਥਾਈ ਸਟਾਫ਼ ਨੇ ਦਿੱਲੀ ਦੇ ਹਸਪਤਾਲਾਂ ਅਤੇ ਮੁਹੱਲਾ ਕਲੀਨਿਕਾਂ ਵਿਚ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ। ਮੈਂ ਸਾਰੀਆਂ ਸੂਬਾ ਸਰਕਾਰਾਂ ਨੂੰ ਆਪਣੇ ਅਸਥਾਈ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਨਿਯਮਿਤ ਕਰਨ ਦੀ ਅਪੀਲ ਕਰਦਾ ਹਾਂ। ਆਮ ਆਦਮੀ ਪਾਰਟੀ ਵਲੋਂ ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਜਿੱਥੇ ਵੀ ਸਾਡੀਆਂ ਸਰਕਾਰਾਂ ਬਣਨਗੀਆਂ, ਅਸੀਂ ਆਰਜ਼ੀ ਮੁਲਾਜ਼ਮਾਂ ਨੂੰ ਪੱਕੇ ਕਰਾਂਗੇ।''

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News