ਅੱਜ ਅਸਤੀਫ਼ਾ ਦੇ ਸਕਦੇ ਹਨ ਅਰਵਿੰਦ ਕੇਜਰੀਵਾਲ

Tuesday, Sep 17, 2024 - 09:53 AM (IST)

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮੰਗਲਵਾਰ ਯਾਨੀ ਅੱਜ ਅਸਤੀਫ਼ਾ ਦੇਣ ਦੀ ਸੰਭਾਵਨਾ ਹੈ। ਜਿਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (ਆਪ) ਵਿਧਾਇਕ ਦਲ ਦੀ ਦੁਪਹਿਰ 11.30 ਵਜੇ ਬੈਠਕ ਹੋਵੇਗੀ, ਜਿਸ 'ਚ ਨਵੇਂ ਮੁੱਖ ਮੰਤਰੀ ਦੇ ਨਾਂ 'ਤੇ ਚਰਚਾ ਕੀਤੀ ਜਾਵੇਗੀ। ਕੇਜਰੀਵਾਲ ਸ਼ਾਮ 4.30 ਵਜੇ ਉੱਪ ਰਾਜਪਾਲ ਵੀ.ਕੇ. ਸਕਸੈਨਾ ਨਾਲ ਮੁਲਾਕਾਤ ਕਰਨਗੇ ਅਤੇ ਇਸੇ ਦੌਰਾਨ ਉਨ੍ਹਾਂ ਦੇ ਅਸਤੀਫ਼ਾ ਸੌਂਪਣ ਦੀ ਸੰਭਾਵਨਾ ਹੈ। ਆਬਕਾਰੀ ਨੀਤੀ ਮਾਮਲੇ 'ਚ ਜ਼ਮਾਨਤ 'ਤੇ ਤਿਹਾੜ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ 'ਆਪ' ਦੇ ਰਾਸ਼ਟਰੀ ਕਨਵੀਨਰ ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਸੀ ਕਿ ਉਹ 48 ਘੰਟਿਆਂ ਦੇ ਅੰਦਰ ਅਸਤੀਫ਼ਾ ਦੇ ਦੇਣਗੇ ਅਤੇ ਦਿੱਲੀ 'ਚ ਜਲਦ ਚੋਣਾਂ ਕਰਵਾਉਣ ਦੀ ਮੰਗ ਕਰਨਗੇ। ਉਨ੍ਹਾਂ ਕਿਹਾ ਸੀ ਕਿ ਜਦੋਂ ਤੱਕ ਲੋਕ ਉਨ੍ਹਾਂ ਨੂੰ 'ਈਮਾਨਦਾਰੀ ਦਾ ਪ੍ਰਮਾਣ ਪੱਤਰ' ਨਹੀਂ ਦੇ ਦਿੰਦੇ, ਉਦੋਂ ਤੱਕ ਉਹ ਮੁੱਖ ਮੰਤਰੀ ਦੀ ਕੁਰਸੀ 'ਤੇ ਨਹੀਂ ਬੈਠਣਗੇ।

ਇਹ ਵੀ ਪੜ੍ਹੋ : 20 ਸਤੰਬਰ ਤੋਂ ਚਾਰ ਦਿਨ ਤੱਕ ਬੰਦ ਰਹਿਣਗੇ ਬੈਂਕ ਤੇ ਸਕੂਲ

ਕੇਜਰੀਵਾਲ ਨੇ ਕਿਹਾ ਸੀ ਕਿ ਉਹ ਕੁਝ ਦਿਨਾਂ 'ਚ 'ਆਪ' ਵਿਧਾਇਕਾਂ ਦੀ ਬੈਠਕ ਕਰਨਗੇ ਅਤੇ ਪਾਰਟੀ ਦਾ ਕੋਈ ਆਗੂ ਮੁੱਖ ਮੰਤਰੀ ਬਣੇਗਾ। 'ਆਪ' ਨੇ ਸੋਮਵਾਰ ਨੂੰ ਕਈ ਬੈਠਕਾਂ ਕੀਤੀਆਂ। ਕੇਜਰੀਵਾਲ ਨੇ ਪਾਰਟੀ ਦੀ ਸਰਵਉੱਚ ਫ਼ੈਸਲਾ ਲੈਣ ਵਾਲੀ ਸੰਸਥਾ-ਰਾਜਨੀਤਕ ਮਾਮਲਿਆਂ ਦੀ ਕਮੇਟੀ (ਪੀ.ਏ.ਸੀ.) ਦੇ ਮੈਂਬਰਾਂ ਨਾਲ ਆਪਣੇ ਅਧਿਕਾਰਤ ਘਰ 'ਤੇ ਇਕ-ਇਕ ਕਰ ਕੇ ਬੈਠਕਾਂ ਕੀਤੀਆਂ ਅਤੇ ਅਗਲੇ ਮੁੱਖ ਮੰਤਰੀ ਨੂੰ ਲੈ ਕੇ ਉਨ੍ਹਾਂ ਦੀ ਰਾਏ ਮੰਗੀ। ਉਨ੍ਹਾਂ ਨੇ ਮੁੱਖ ਮੰਤਰੀ ਅਹੁਦੇ ਲਈ ਪਾਰਟੀ ਦੀ ਪਸੰਦ ਬਾਰੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਸਮੇਤ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ ਸੀ। ਪਾਰਟੀ ਦੇ ਅੰਦਰੂਨੀ ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਸੰਭਾਵਿਤ ਦਾਅਵੇਦਾਰਾਂ ਵਜੋਂ ਦਿੱਲੀ ਦੇ ਮੰਤਰੀਆਂ ਆਤਿਸ਼ੀ, ਗੋਪਾਲ ਰਾਏ, ਕੈਲਾਸ਼ ਗਹਿਲੋਤ ਅਤੇ ਸੌਰਭ ਭਾਰਦਵਾਜ ਦੇ ਨਾਂ ਚਰਚਾ 'ਚ ਹਨ। ਉਨ੍ਹਾਂ ਦੱਸਿਆ ਕਿ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਵਿਧਾਨ ਸਭਾ ਸਪੀਕਰ ਰਾਮ ਨਿਵਾਸ ਗੋਇਲ ਵੀ ਦਾਅਵੇਦਾਰ ਮੰਨੇ ਜਾ ਰਹੇ ਹਨ।

ਇਹ ਵੀ ਪੜ੍ਹੋ : 5 ਸਾਲ ਵੀ ਨਹੀਂ ਚਲਿਆ 42 ਕਰੋੜ ਦਾ ਪੁਲ, ਹੁਣ ਤੋੜਨ 'ਚ ਖਰਚ ਹੋਣਗੇ 52 ਕਰੋੜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News