ਰਾਊਜ ਐਵੇਨਿਊ ਕੋਰਟ ਦੇ ਫੈਸਲੇ ਤੋਂ ਬਾਅਦ ਕੇਜਰੀਵਾਲ ਨੇ CM ਅਹੁਦੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Saturday, Mar 23, 2024 - 06:14 AM (IST)

ਨਵੀਂ ਦਿੱਲੀ - ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਮਾਮਲੇ ਦੀ ਰਾਊਜ ਐਵੇਨਿਊ ਕੋਰਟ ਵਿਚ ਸੁਣਵਾਈ ਹੋਈ। ਅਦਾਲਤ ਤੋਂ 6 ਦਿਨ ਦਾ ਈਡੀ ਰਿਮਾਂਡ ਮਿਲਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੈਂ ਅਸਤੀਫਾ ਨਹੀਂ ਦੇਵਾਂਗਾ। ਮੈਂ ਤੰਦਰੁਸਤ ਹਾਂ ਅਤੇ ਜੇਲ੍ਹ ਤੋਂ ਹੀ ਸਰਕਾਰ ਚਲਾਵਾਂਗਾ।

28 ਮਾਰਚ ਤੱਕ ਈਡੀ ਰਿਮਾਂਡ
ਰਾਉਜ਼ ਐਵੇਨਿਊ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 28 ਮਾਰਚ ਤੱਕ ਈਡੀ ਰਿਮਾਂਡ 'ਤੇ ਭੇਜ ਦਿੱਤਾ ਹੈ। ਹਾਲਾਂਕਿ ਈਡੀ ਨੇ ਕੇਜਰੀਵਾਲ ਦਾ 10 ਦਿਨ ਦਾ ਰਿਮਾਂਡ ਮੰਗਿਆ ਸੀ। ਪਰ ਅਦਾਲਤ ਨੇ ਉਨ੍ਹਾਂ ਨੂੰ 6 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਉਹ 28 ਮਾਰਚ ਨੂੰ ਦੁਪਹਿਰ 2 ਵਜੇ ਅਦਾਲਤ ਵਿੱਚ ਪੇਸ਼ ਹੋਣਗੇ। ਇਸ ਦਾ ਮਤਲਬ ਹੈ ਕਿ ਕੇਜਰੀਵਾਲ ਦੀ ਹੋਲੀ ਜੇਲ੍ਹ 'ਚ ਹੀ ਮਨਾਈ ਜਾਵੇਗੀ। ਅਦਾਲਤ ਦੇ ਫੈਸਲੇ ਤੋਂ ਪਹਿਲਾਂ ਦੋਵਾਂ ਧਿਰਾਂ ਨੇ ਅਦਾਲਤ ਵਿੱਚ ਦਲੀਲਾਂ ਦਿੱਤੀਆਂ। ਕੇਜਰੀਵਾਲ ਵੱਲੋਂ ਪੇਸ਼ ਹੋਏ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ। ਨਾਲ ਹੀ ਸਵਾਲ ਉਠਾਇਆ ਕਿ ਜਦੋਂ ਈਡੀ ਕੋਲ ਸਭ ਕੁਝ ਹੈ ਤਾਂ ਗ੍ਰਿਫ਼ਤਾਰੀਆਂ ਕਿਉਂ ਕੀਤੀਆਂ ਗਈਆਂ। ਦੂਜੇ ਪਾਸੇ ਦੇਸ਼ ਭਰ 'ਚ ਆਮ ਆਦਮੀ ਪਾਰਟੀ ਦੇ ਵਰਕਰ ਸੜਕਾਂ 'ਤੇ ਉਤਰ ਆਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Inder Prajapati

Content Editor

Related News