ਦਿੱਲੀ 'ਚ ਸ਼ਾਂਤੀ ਬਣਾਓ, ਹਿੰਸਾ ਕਿਸੇ ਸਮੱਸਿਆ ਦਾ ਹੱਲ ਨਹੀਂ: CM ਕੇਜਰੀਵਾਲ

02/25/2020 12:06:28 PM

ਨਵੀਂ ਦਿੱਲੀ—ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਕੁਝ ਹਿੱਸਿਆਂ ਅਤੇ ਵਿਸ਼ੇਸ਼ ਤੌਰ 'ਤੇ ਉੱਤਰ ਪੂਰਬੀ ਦਿੱਲੀ 'ਚ ਹਿੰਸਕ ਘਟਨਾਵਾਂ 'ਤੇ ਚਿੰਤਾ ਜਤਾਉਂਦੇ ਹੋਏ ਅੱਜ ਭਾਵ ਮੰਗਲਵਾਰ ਸਾਰੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਕੇਜਰੀਵਾਲ ਨੇ ਅੱਜ ਉੱਤਰ-ਪੂਰਬੀ ਦਿੱਲੀ ਦੇ ਸਾਰੇ ਵਿਧਾਇਕਾਂ ਅਤੇ ਹਿੰਸਾ ਪ੍ਰਭਾਵਿਤ ਹੋਰ ਖੇਤਰਾਂ ਦੇ ਵਿਧਾਇਕਾਂ ਸਮੇਤ ਉੱਚ ਅਧਿਕਾਰੀਆਂ ਦੇ ਨਾਲ ਸਥਿਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਬਾਅਦ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ , ''ਦਿੱਲੀ ਦੇ ਸਾਰੇ ਲੋਕਾਂ ਨੂੰ ਹੱਥ ਜੋੜ ਕੇ ਬੇਨਤੀ ਹੈ ਕਿ ਉਹ ਸ਼ਾਂਤੀ ਬਣਾਈ ਰੱਖਣ 'ਚ ਯੋਗਦਾਨ ਕਰਨ।'' ਮੁੱਖ ਮੰਤਰੀ ਨੇ ਕਿਹਾ ਕਿ ਹਿੰਸਾ ਨਾਲ ਕਿਸੇ ਸਮੱਸਿਆ ਦਾ ਹੱਲ ਨਹੀਂ ਹੋਵੇਗਾ ਅਤੇ ਕਿਸੇ ਘਰ, ਦੁਕਾਨ ਸਾੜਨਾ ਚੰਗੀ ਗੱਲ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਸਾਰੇ ਹਸਪਤਾਲਾਂ 'ਚ ਅਲਰਟ ਜਾਰੀ ਕੀਤਾ ਗਿਆ ਹੈ, ਜੋ ਵੀ ਜ਼ਖਮੀ ਆਵੇ ਉਸ ਦੇ ਇਲਾਜ 'ਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ।

ਮੁੱਖ ਮੰਤਰੀ ਕੇਜਰੀਵਾਲ ਨੇ ਦੱਸਿਆ ਹੈ ਕਿ ਬੈਠਕ 'ਚ ਮੌਜੂਦ ਵਿਧਾਇਕਾਂ ਦਾ ਕਹਿਣਾ ਹੈ ਕਿ ਪੁਲਸ ਦੀ ਗਿਣਤੀ ਘੱਟ ਹੈ ਅਤੇ ਇਸ ਨੂੰ ਵਧਾਉਣ ਦੀ ਜਰੂਰਤ ਹੈ। ਵਿਧਾਇਕਾਂ ਦਾ ਕਹਿਣਾ ਹੈ ਕਿ ਹਿੰਸਾ ਫੈਲਾਉਣ ਦੇ ਲਈ ਲੋਕ ਬਾਹਰੋ ਆਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੁਲਸ ਨੂੰ ਕਾਰਵਾਈ ਕਰਨ ਦਾ ਆਦੇਸ਼ ਦਿੱਤਾ ਜਾਵੇ ਅਤੇ ਜਿੱਥੇ ਜਰੂਰਤ ਹੋਵੇ ਉੱਥੇ ਸਥਿਤੀ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇ। ਮੁੱਖ ਮੰਤਰੀ ਨੇ ਕਿਹਾ ਹੈ ਕਿ ਸ਼ਾਂਤੀ ਬਣਾਈ ਰੱਖਣ ਲਈ ਮੰਦਰਾਂ ਅਤੇ ਮਸਜਿਦਾਂ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਜਾਵੇ।


Iqbalkaur

Content Editor

Related News