ਕੇਜਰੀਵਾਲ ਨੂੰ ਮਿਲੇ ‘ਦਿ ਗਰੇਟ ਖਲੀ’, ‘ਆਪ’ ’ਚ ਸ਼ਾਮਲ ਹੋਣ ਦੀਆਂ ਅਟਕਲਾਂ

Friday, Nov 19, 2021 - 10:23 AM (IST)

ਕੇਜਰੀਵਾਲ ਨੂੰ ਮਿਲੇ ‘ਦਿ ਗਰੇਟ ਖਲੀ’, ‘ਆਪ’ ’ਚ ਸ਼ਾਮਲ ਹੋਣ ਦੀਆਂ ਅਟਕਲਾਂ

ਨਵੀਂ ਦਿੱਲੀ - ‘ਦਿ ਗਰੇਟ ਖਲੀ’ ਨਾਂ ਨਾਲ ਮਸ਼ਹੂਰ ਡਬਲਯੂ. ਡਬਲਯੂ. ਈ. ਦੇ ਪੂਰਵ ਰੈਸਲਰ ਦਲੀਪ ਸਿੰਘ ਰਾਣਾ ਨੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਦਿੱਲੀ ’ਚ ਕੇਜਰੀਵਾਲ ਸਰਕਾਰ ਵੱਲੋਂ ਕਰਾਏ ਕੰਮਾਂ ਦੀ ਖੁੱਲ੍ਹ ਕੇ ਤਾਰੀਫ ਕੀਤੀ ਹੈ, ਜਿਸ ਨਾਲ ਇਹ ਅਟਕਲਾਂ ਲੱਗਣ ਲੱਗੀਆਂ ਹਨ ਕਿ ਪੰਜਾਬ ਚੋਣਾਂ ਤੋਂ ਪਹਿਲਾਂ ਖਲੀ ਆਮ ਆਦਮੀ ਪਾਰਟੀ ਦਾ ਪੱਲਾ ਫੜ ਸਕਦੇ ਹਨ।

ਇਹ ਵੀ ਪੜ੍ਹੋ : ਭਾਰਤ ’ਚ ਅੰਤਰਰਾਸ਼ਟਰੀ ਕ੍ਰਿਕਟ ਦੀ ਵਾਪਸੀ ’ਤੇ ‘ਕੋਵਿਡ-19’ ਨਿਯਮਾਂ ਦੀ ਖੁੱਲ੍ਹ ਕੇ ਉਲੰਘਣਾ

ਆਮ ਆਦਮੀ ਪਾਰਟੀ ਨੇ ਆਪਣੇ ਆਫੀਸ਼ੀਅਲ ਟਵਿੱਟਰ ਹੈਂਡਲ ’ਤੇ ਖਲੀ ਅਤੇ ਕੇਜਰੀਵਾਲ ਦੀ ਮੁਲਾਕਾਤ ਦੀ ਤਸਵੀਰ ਨੂੰ ਸ਼ੇਅਰ ਕੀਤਾ ਹੈ। ਪਾਰਟੀ ਨੇ ਤਸਵੀਰ ਦੇ ਨਾਲ ਟਵੀਟ ਕੀਤਾ, ‘ਦਿ ਗਰੇਟ ਖਲੀ’ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਆਮ ਆਦਮੀ ਪਾਰਟੀ ਦੇ ਟਵੀਟ ਨਾਲ ਉਨ੍ਹਾਂ ਅਟਕਲਾਂ ਨੂੰ ਬਲ ਮਿਲਿਆ ਹੈ ਕਿ ਖਲੀ ਛੇਤੀ ਹੀ ਆਮ ਆਦਮੀ ਪਾਰਟੀ ਦਾ ਪੱਲਾ ਫੜ ਸਕਦੇ ਹਨ। ਅਟਕਲਾਂ ਤਾਂ ਇਹ ਵੀ ਹਨ ਕਿ ਪਾਰਟੀ ਖਲੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ’ਚ ਬਤੌਰ ਉਮੀਦਵਾਰ ਉਤਾਰ ਸਕਦੀ ਹੈ। ਦਰਅਸਲ ਪੰਜਾਬ ’ਚ ਖਲੀ ਦੀ ਜਬਰਦਸਤ ਫੈਨ ਫਾਲੋਇੰਗ ਹੈ ਅਤੇ ਆਮ ਆਦਮੀ ਪਾਰਟੀ ਦੀ ਨਜ਼ਰ ਉਨ੍ਹਾਂ ਦੀ ਇਸ ਲੋਕਪ੍ਰਿਯਤਾ ਨੂੰ ਭੁਨਾਉਣ ’ਤੇ ਹੈ।

ਇਹ ਵੀ ਪੜ੍ਹੋ : ਗੁਰਪੁਰਬ ਮੌਕੇ ਕੇਂਦਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ, 'ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਕੀਤਾ ਐਲਾਨ'

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
 


author

cherry

Content Editor

Related News