ਕੇਜਰੀਵਾਲ ਨੇ ਤੇਲੰਗਾਨਾ ਦੇ CM ਚੰਦਰਸ਼ੇਖਰ ਨਾਲ ਕੀਤੀ ਮੁਲਾਕਾਤ, ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਮੰਗਿਆ ਸਮਰਥਨ

Saturday, May 27, 2023 - 02:36 PM (IST)

ਕੇਜਰੀਵਾਲ ਨੇ ਤੇਲੰਗਾਨਾ ਦੇ CM ਚੰਦਰਸ਼ੇਖਰ ਨਾਲ ਕੀਤੀ ਮੁਲਾਕਾਤ, ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਮੰਗਿਆ ਸਮਰਥਨ

ਹੈਦਰਾਬਾਦ/ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਯਾਨੀ ਅੱਜ ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਨਾਲ ਹੈਦਰਾਬਾਦ 'ਚ ਮੁਲਾਕਾਤ ਕੀਤੀ। ਕੇਜਰੀਵਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੀ ਸਿੱਖਿਆ ਮੰਤਰੀ ਆਤਿਸ਼ੀ ਵੀ ਸਨ। ਉਨ੍ਹਾਂ ਨੇ ਮੁੱਖ ਮੰਤਰੀ ਰਿਹਾਇਸ਼ ਪ੍ਰਗਤੀ ਭਵਨ 'ਚ ਉਨ੍ਹਾਂ ਨਾਲ ਮੁਲਾਕਾਤ ਕੀਤੀ। ਕੇਜਰੀਵਾਲ ਅਤੇ ਉਨ੍ਹਾਂ ਦੀ ਟੀਮ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਸੇਵਾਵਾਂ ਦੇ ਕੰਟਰੋਲ ਨਾਲ ਸੰਬੰਧਤ ਕੇਂਦਰ ਦੇ ਆਰਡੀਨੈਂਸ ਦਾ ਵਿਰੋਧ ਕਰਨ ਲਈ ਭਾਰਤ ਰਾਸ਼ਟਰ ਕਮੇਟੀ (ਬੀ.ਆਰ.ਐੱਸ.) ਦਾ ਸਮਰਥਨ ਮੰਗਣ ਲਈ ਪਹੁੰਚੀ ਹੋਈ ਹੈ।

PunjabKesari

ਕੇਜਰੀਵਾਲ ਆਰਡੀਨੈਂਸ ਖ਼ਿਲਾਫ਼ ਸਮਰਥਨ ਹਾਸਲ ਕਰਨ ਲਈ ਗੈਰ-ਭਾਜਪਾ ਸ਼ਾਸਿਤ ਦਲਾਂ ਦੇ ਨੇਤਾਵਾਂ ਨਾਲ ਸੰਪਰਕ ਕਰ ਰਹੇ ਹਨ ਤਾਂ ਕਿ ਇਸ ਬਾਰੇ ਸੰਸਦ 'ਚ ਬਿੱਲ ਲਿਆਏ ਜਾਣ 'ਤੇ ਕੇਂਦਰ ਸਰਕਾਰ ਦੀ ਕੋਸ਼ਿਸ਼ ਅਸਫ਼ਲ ਹੋ ਜਾਵੇ। ਇਸ ਹਫ਼ਤੇ ਦੀ ਸ਼ੁਰੂਆਤ 'ਚ ਕੇਜਰੀਵਾਲ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਸ਼ਿਵ ਸੈਨਾ (ਊਧਵ ਬਾਲਾਸਾਹਿਬ ਠਾਕਰੇ) ਮੁਖੀ ਊਧਠ ਠਾਕਰੇ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਰਾਕਾਂਪਾ) ਮੁੱਖ ਸ਼ਰਦ ਪਵਾਰ ਨਾਲ ਮੁਲਾਕਾਤ ਕਰ ਕੇ ਇਸ ਮਾਮਲੇ 'ਚ ਉਨ੍ਹਾਂ ਦਾ ਸਮਰਥਨ ਮੰਗਿਆ ਸੀ। ਕੇਜਰੀਵਾਲ ਨੇ ਇਸ ਮਾਮਲੇ 'ਚ ਸਮਰਥਨ ਲਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਨੇਤਾ ਰਾਹੁਲ ਗਾਂਧੀ ਤੋਂ ਮਿਲਣ ਦਾ ਸਮਾਂ ਮੰਗਿਆ ਹੈ।

PunjabKesari


author

DIsha

Content Editor

Related News