CM ਕੇਜਰੀਵਾਲ ਨੇ ਹਾਈ ਕੋਰਟ ਦੇ ਆਦੇਸ਼ ਖ਼ਿਲਾਫ਼ ਸੁਪਰੀਮ ਕੋਰਟ ਦਾ ਕੀਤਾ ਰੁਖ
Thursday, Mar 21, 2024 - 08:26 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਉਨ੍ਹਾਂ ਨੂੰ ਸੁਰੱਖਿਆ ਦੇਣ ਤੋਂ ਇਨਕਾਰ ਕਰਨ ਸੰਬੰਧੀ ਹਾਈ ਕੋਰਟ ਦੇ ਆਦੇਸ਼ ਖ਼ਿਲਾਫ਼ ਵੀਰਵਾਰ ਨੂੰ ਸੁਪਰੀਮ ਕੋਰਟ ਦਾ ਰੁਖ ਕੀਤਾ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਜ਼ਬਰਦਸਤੀ ਕਾਰਵਾਈ ਤੋਂ ਕੋਈ ਸੁਰੱਖਿਆ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਆਬਕਾਰੀ ਮਾਮਲਾ: ਹਾਈ ਕੋਰਟ ਤੋਂ ਕੇਜਰੀਵਾਲ ਨੂੰ ਰਾਹਤ ਨਹੀਂ, 22 ਅਪ੍ਰੈਲ ਨੂੰ ਹੋਵੇਗੀ ਸੁਣਵਾਈ
ਜੱਜ ਸੁਰੇਸ਼ ਕੁਮਾਰ ਕੈਤ ਅਤੇ ਜੱਜ ਮਨੋਜ ਜੈਨ ਦੀ ਹਾਈ ਕੋਰਟ ਦੀ ਬੈਂਚ ਨੇ ਸੁਰੱਖਿਆ ਦੀ ਅਪੀਲ ਸੰਬੰਧੀ ਆਮ ਆਦਮੀ ਪਾਰਟੀ (ਆਪ) ਨੇਤਾ ਕੇਜਰੀਵਾਲ ਦੀ ਅਪੀਲ ਨੂੰ 22 ਅਪ੍ਰੈਲ ਨੂੰ ਅੱਗੇ ਦੇ ਵਿਚਾਰ ਲਈ ਸੂਚੀਬੱਧ ਕੀਤਾ ਹੈ। ਸੰਮਨ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਮੁੱਖ ਪਟੀਸ਼ਨ 'ਤੇ ਵੀ ਉਸੇ ਦਿਨ (22 ਅਪ੍ਰੈਲ) ਨੂੰ ਸੁਣਵਾਈ ਹੋਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e