ਕੇਜਰੀਵਾਲ ਨੂੰ ਜ਼ਮਾਨਤ ਪਟੀਸ਼ਨ 'ਤੇ ਨਹੀਂ ਮਿਲੀ ਰਾਹਤ, 26 ਜੂਨ ਨੂੰ ਮੁੜ ਹੋਵੇਗੀ ਸੁਣਵਾਈ

Monday, Jun 24, 2024 - 01:24 PM (IST)

ਨੈਸ਼ਨਲ ਡੈਸਕ : ਫਿਲਹਾਲ ਦਿੱਲੀ ਦੇ ਮੁੱਖ ਮੰਤਰੀ ਨੂੰ ਜ਼ਮਾਨਤ ਦੇ ਮਾਮਲੇ 'ਚ ਕੋਈ ਰਾਹਤ ਨਹੀਂ ਮਿਲੀ। ਸੁਪਰੀਮ ਕੋਰਟ ਨੇ ਕਥਿਤ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਮਾਨਤ ’ਤੇ ਅੰਤਰਿਮ ਰੋਕ ਲਾਉਣ ਦੇ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ ਲਈ 26 ਜੂਨ ਦੀ ਤਰੀਕ ਤੈਅ ਕੀਤੀ ਹੈ। ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਹਾਈਕੋਰਟ ਖ਼ਿਲਾਫ਼ ਦਿੱਤੀ ਪਟੀਸ਼ਨ ਨੂੰ ਵਾਪਸ ਲੈਣ ਲਈ ਕਿਹਾ ਹੈ। ਇਸ ਪਟੀਸ਼ਨ 'ਚ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਦੇ ਉਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ, ਜਿਸ 'ਚ ਉਨ੍ਹਾਂ ਦੀ ਜ਼ਮਾਨਤ 'ਤੇ ਰੋਕ ਲਗਾਈ ਗਈ ਸੀ।

ਇਹ ਵੀ ਪੜ੍ਹੋ - ਪੇਪਰ ਲੀਕ ਮਾਮਲੇ ਦੀ ਜਾਂਚ ਲਈ ਨਵਾਦਾ ਪੁੱਜੀ CBI ਟੀਮ 'ਤੇ ਹਮਲਾ, ਵਾਹਨਾਂ ਦੀ ਕੀਤੀ ਭੰਨਤੋੜ, 4 ਲੋਕ ਗ੍ਰਿਫ਼ਤਾਰ

ਜਸਟਿਸ ਮਨੋਜ ਮਿਸ਼ਰਾ ਅਤੇ ਜਸਟਿਸ ਐਸਵੀਐਨ ਭੱਟੀ ਦੇ ਬੈਂਚ ਦੇ ਸਾਹਮਣੇ ਸੁਣਵਾਈ ਦੌਰਾਨ ਪਟੀਸ਼ਨਕਰਤਾ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਹਾਈ ਕੋਰਟ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਨਹੀਂ ਕਰ ਰਿਹਾ, ਕਿਉਂਕਿ ਇਸੇ ਮੁੱਦੇ 'ਤੇ ਇੱਕ ਕੇਸ ਪਹਿਲਾਂ ਹੀ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ ਹੈ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਸੁਝਾਅ ਦਿੱਤਾ ਕਿ ਪਹਿਲਾਂ ਹਾਈ ਕੋਰਟ ਤੋਂ ਪਟੀਸ਼ਨ ਵਾਪਸ ਲਈ ਜਾਵੇ ਅਤੇ ਫਿਰ ਸੁਪਰੀਮ ਕੋਰਟ ਦਾ ਰੁੱਖ ਕੀਤਾ ਜਾਵੇ। ਜਸਟਿਸ ਮਨੋਜ ਮਿਸ਼ਰਾ ਨੇ ਇਹ ਵੀ ਦੱਸਿਆ ਕਿ ਹਾਈਕੋਰਟ ਇਸ ਮਾਮਲੇ 'ਚ ਜਲਦ ਹੀ ਆਪਣਾ ਫ਼ੈਸਲਾ ਸੁਣਾਉਣ ਵਾਲੀ ਹੈ। 

ਇਹ ਵੀ ਪੜ੍ਹੋ - ਵੱਡੀ ਖ਼ਬਰ : PM ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਜਾਰੀ, ਕਿਸਾਨਾਂ ਦੇ ਖਾਤਿਆਂ 'ਚ ਆਏ 2-2 ਹਜ਼ਾਰ ਰੁਪਏ

ਮੁੱਖ ਮੰਤਰੀ ਕੇਜਰੀਵਾਲ ਵੱਲੋਂ ਦਾਇਰ ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਜ਼ਮਾਨਤ ਦੇ ਹੁਕਮਾਂ ’ਤੇ ਰੋਕ ਲਾਉਣ ਦਾ ਹਾਈ ਕੋਰਟ ਦਾ ਤਰੀਕਾ ਅਦਾਲਤ ਵੱਲੋਂ ਤੈਅ ਕਾਨੂੰਨ ਦੇ ਸਪੱਸ਼ਟ ਹੁਕਮਾਂ ਦੇ ਉਲਟ ਹੈ। ਪਟੀਸ਼ਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਕਿਉਂਕਿ ਪਟੀਸ਼ਨਕਰਤਾ ਇਕ ਸਿਆਸੀ ਵਿਅਕਤੀ ਹੈ ਅਤੇ ਕੇਂਦਰ ਸਰਕਾਰ ਦਾ ਵਿਰੋਧੀ ਹੈ, ਇਸ ਲਈ ਉਸ ਵਿਰੁੱਧ ਝੂਠਾ ਕੇਸ ਬਣਾਉਣ ਦਾ ਆਧਾਰ ਨਹੀਂ ਹੋ ਸਕਦਾ। ਇਸ ਤੋਂ ਇਲਾਵਾ, ਇਹ ਉਸ ਨੂੰ ਕਾਨੂੰਨੀ ਪ੍ਰਕਿਰਿਆ ਤੋਂ ਵਾਂਝੇ ਕਰਨ ਦਾ ਆਧਾਰ ਨਹੀਂ ਹੋ ਸਕਦਾ।

ਇਹ ਵੀ ਪੜ੍ਹੋ - ਇਸ ਸੂਬੇ ਦੇ 1.91 ਲੱਖ ਕਿਸਾਨਾਂ ਲਈ ਵੱਡੀ ਖ਼ਬਰ, ਸਰਕਾਰ ਮੁਆਫ਼ ਕਰ ਰਹੀ 2 ਲੱਖ ਰੁਪਏ ਤੱਕ ਦਾ ਕਰਜ਼ਾ

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਹਾਈ ਕੋਰਟ ਦੇ ਇਸ ਹੁਕਮ ਨਾਲ ਇਨਸਾਫ਼ ਨੂੰ ਠੇਸ ਪਹੁੰਚੀ ਹੈ ਅਤੇ ਪਟੀਸ਼ਨਕਰਤਾ ਨੂੰ ਵੀ ਦੁੱਖ ਪਹੁੰਚਿਆ ਹੈ। ਪਟੀਸ਼ਨ ਵਿਚ ਅਪੀਲ ਕੀਤੀ ਗਈ ਹੈ ਕਿ ਇਸ ਹੁਕਮ ਨੂੰ ਇਕ ਪਲ ਲਈ ਵੀ ਜਾਰੀ ਨਾ ਰੱਖਿਆ ਜਾਵੇ। ਅਦਾਲਤ ਨੇ ਵਾਰ-ਵਾਰ ਕਿਹਾ ਹੈ ਕਿ ਇੱਕ ਦਿਨ ਲਈ ਵੀ ਆਜ਼ਾਦੀ ਤੋਂ ਵਾਂਝਾ ਰੱਖਣਾ ਬਹੁਤ ਜ਼ਿਆਦਾ ਹੈ। ਸੁਪਰੀਮ ਕੋਰਟ 'ਚ ਹੋਣ ਵਾਲੀ ਇਸ ਸੁਣਵਾਈ 'ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ ਅਤੇ ਦੇਖਣਾ ਇਹ ਹੋਵੇਗਾ ਕਿ ਹਾਈਕੋਰਟ ਇਸ ਮਾਮਲੇ 'ਚ ਕਦੋਂ ਅਤੇ ਕੀ ਫ਼ੈਸਲਾ ਦਿੰਦੀ ਹੈ।

ਇਹ ਵੀ ਪੜ੍ਹੋ - 300 ਲੋਕਾਂ ਨੂੰ ਲੈ ਕੇ 9 ਘੰਟੇ ਉਡਦਾ ਰਿਹਾ ਬੋਇੰਗ ਜਹਾਜ਼, 7000 ਕਿਲੋਮੀਟਰ ਤੈਅ ਕੀਤਾ ਸਫ਼ਰ, ਨਹੀਂ ਹੋਈ ਲੈਂਡਿੰਗ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


rajwinder kaur

Content Editor

Related News