ਭਾਜਪਾ ਨੇ ਕੇਜਰੀਵਾਲ ''ਤੇ ''ਗੰਦੀ'' ਰਾਜਨੀਤੀ ਲਈ ਬੱਚਿਆਂ ਦੀ ਵਰਤੋਂ ਦਾ ਲਾਇਆ ਦੋਸ਼
Tuesday, Dec 31, 2024 - 04:55 PM (IST)
ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਰਵਿੰਦ ਕੇਜਰੀਵਾਲ 'ਤੇ ਸਿਆਸੀ ਫ਼ਾਇਦੇ ਲਈ ਬੱਚਿਆਂ ਦੀ ਵਰਤੋਂ ਕਰਨ ਅਤੇ 'ਮਾੜੀ, ਸਸਤੀ ਅਤੇ ਗੰਦੀ' ਰਾਜਨੀਤੀ ਕਰਨ ਦਾ ਦੋਸ਼ ਲਗਾਇਆ ਹੈ। ਭਾਜਪਾ ਦੇ ਰਾਸ਼ਟਰੀ ਬੁਲਾਰੇ ਗੌਰਵ ਭਾਟੀਆ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਦਿੱਲੀ ਦੀ ਸੱਤਾਧਾਰੀ ਪਾਰਟੀ ਨੇ ਸੋਸ਼ਲ ਮੀਡੀਆ 'ਤੇ ਉਸ ਪੋਸਟ ਨੂੰ ਨਹੀਂ ਹਟਾਇਆ, ਜਿਸ 'ਚ ਕੁਝ ਬੱਚੇ ਕੇਜਰੀਵਾਲ ਦੇ ਸਮਰਥਨ 'ਚ ਨਾਅਰੇਬਾਜ਼ੀ ਕਰਦੇ ਦਿਖਾਈ ਦਿੱਤੇ ਹਨ। ਭਾਵੇਂ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਇਸ ਮਾਮਲੇ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ।
ਇਹ ਵੀ ਪੜ੍ਹੋ - ਮਾਂ-ਪਿਓ ਦੀ ਲਾਪਰਵਾਹੀ ਬੱਚੇ 'ਤੇ ਪਈ ਭਾਰੀ, ਝੂਲਾ ਝੂਟਦਿਆਂ ਮਿੰਟਾਂ 'ਚ ਵਾਪਰ ਗਿਆ ਭਾਣਾ
ਉਨ੍ਹਾਂ ਕਿਹਾ ਕਿ ਬੱਚਿਆਂ ਦੀ ਅਜਿਹੀ ਤਸਵੀਰ ਜੁਵੇਨਾਈਲ ਐਕਟ ਅਤੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ। ਭਾਟੀਆ ਨੇ ਕਿਹਾ, ''ਕੇਜਰੀਵਾਲ ਅਤੇ ਮੁੱਖ ਮੰਤਰੀ ਆਤਿਸ਼ੀ ਬੱਚਿਆਂ ਨੂੰ ਵੀ ਨਹੀਂ ਬਖਸ਼ ਰਹੇ ਹਨ। ਇਹ ਸਭ ਇਸ ਲਈ ਹੈ, ਕਿਉਂਕਿ ਕੇਜਰੀਵਾਲ ਨੂੰ ਪਤਾ ਹੈ ਕਿ ਉਹ ਦਿੱਲੀ ਵਿੱਚ ਚੋਣਾਂ ਹਾਰ ਰਹੇ ਹਨ।'' ਉਨ੍ਹਾਂ ਸਵਾਲ ਕੀਤਾ ਕਿ ਕੇਜਰੀਵਾਲ ਨੌਜਵਾਨਾਂ ਅਤੇ ਬੱਚਿਆਂ ਨਾਲ ‘ਆਪਣੀ ਮਾੜੀ, ਸਸਤੀ ਅਤੇ ਗੰਦੀ ਰਾਜਨੀਤੀ’ ਕਿਉਂ ਖੇਡ ਰਹੇ ਹਨ? ਉਨ੍ਹਾਂ ਨੇ 'ਆਪ' ਸਰਕਾਰ 'ਤੇ ਸਕੂਲਾਂ ਦੇ ਪਖਾਨਿਆਂ ਨੂੰ ਬੱਚਿਆਂ ਲਈ ਕਲਾਸਰੂਮਾਂ 'ਚ ਤਬਦੀਲ ਕਰਨ ਦਾ ਦੋਸ਼ ਲਗਾਇਆ।
ਇਹ ਵੀ ਪੜ੍ਹੋ - Airport 'ਤੇ Landing ਸਮੇਂ ਜਹਾਜ਼ ਬਲਾਸਟ, ਹੁਣ ਤੱਕ 62 ਲੋਕਾਂ ਦੀ ਮੌਤ, ਦੇਖੋ ਰੂਹ ਕੰਬਾਓ ਵੀਡੀਓ
ਉਨ੍ਹਾਂ ਕਿਹਾ ਕਿ ਲੋਕ ਆਉਣ ਵਾਲੀਆਂ ਚੋਣਾਂ ਵਿੱਚ ‘ਆਪ’ ਨੂੰ ਸਬਕ ਸਿਖਾ ਕੇ ‘ਖੁਸ਼ੀ ਉਤਸਵ’ ਮਨਾਉਣਗੇ। ਉਨ੍ਹਾਂ ਦੋਸ਼ ਲਾਇਆ ਕਿ 500 ਤੋਂ ਵੱਧ ਨਵੇਂ ਸਕੂਲ ਖੋਲ੍ਹਣ ਦਾ ਵਾਅਦਾ ਕਰਨ ਦੇ ਬਾਵਜੂਦ ‘ਆਪ’ ਸਰਕਾਰ ਨੇ ਕੋਈ ਵੀ ਨਵਾਂ ਸਕੂਲ ਨਹੀਂ ਖੋਲ੍ਹਿਆ ਅਤੇ ਲਗਪਗ 80 ਫ਼ੀਸਦੀ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹੋਣ ਲਈ ‘ਆਪ’ ਸਰਕਾਰ ਜ਼ਿੰਮੇਵਾਰ ਹੈ। ਭਾਟੀਆ ਨੇ ਕੇਜਰੀਵਾਲ ਵੱਲੋਂ ਮੰਦਰਾਂ ਅਤੇ ਗੁਰਦੁਆਰਿਆਂ ਵਿੱਚ ਪੁਜਾਰੀਆਂ ਨੂੰ 18,000 ਰੁਪਏ ਮਹੀਨਾ ਮਾਣ ਭੱਤਾ ਦੇਣ ਦੇ ਐਲਾਨ ਨੂੰ ‘ਆਪ’ ਦਾ ਇੱਕ ਹੋਰ ‘ਝੂਠਾ ਵਾਅਦਾ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਤੱਕ ਉਨ੍ਹਾਂ ਦੀ ਸਰਕਾਰ ਧਾਰਮਿਕ ਸਥਾਨਾਂ ਦੇ ਬਾਹਰ ਸ਼ਰਾਬ ਦੀਆਂ ਦੁਕਾਨਾਂ ਖੋਲ੍ਹ ਰਹੀ ਸੀ। ਭਾਜਪਾ ਦੇ ਬੁਲਾਰੇ ਨੇ ਕਿਹਾ ਕਿ 'ਆਪ' ਸਰਕਾਰ ਨੇ ਵੀ ਇਮਾਮਾਂ ਨੂੰ ਇੰਨੀ ਹੀ ਰਾਸ਼ੀ ਦੇਣ ਦਾ ਵਾਅਦਾ ਕੀਤਾ ਸੀ, ਪਰ 17 ਮਹੀਨਿਆਂ ਤੋਂ ਉਨ੍ਹਾਂ ਨੂੰ ਤਨਖਾਹ ਨਹੀਂ ਦਿੱਤੀ ਗਈ।
ਇਹ ਵੀ ਪੜ੍ਹੋ - ਸਰਪੰਚ ਸਾਹਿਬ ਦੀ ਬੋਲੈਰੋ 'ਚ ਫੱਸ ਗਈ ਬਾਈਕ, ਦੂਰ ਤੱਕ ਲੈ ਗਿਆ ਘੜੀਸ (Video Viral)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8