ਕੇਜਰੀਵਾਲ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ, ਦੇਸ਼ ਲਈ ਪੂਰਾ ਦਿਨ 'ਧਿਆਨ' 'ਤੇ ਬੈਠੇ

Wednesday, Mar 08, 2023 - 10:43 AM (IST)

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ 'ਦੇਸ਼ ਦੀ ਭਲਾਈ' ਲਈ ਦਿਨ ਭਰ ਦੀ ਪੂਜਾ ਸ਼ੁਰੂ ਕਰਨ ਤੋਂ ਪਹਿਲਾਂ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਕੇਜਰੀਵਾਲ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਉਹ ਹੋਲੀ 'ਤੇ ਦੇਸ਼ ਲਈ ਪ੍ਰਾਰਥਨਾ ਕਰਨਗੇ, ਕਿਉਂਕਿ ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਚੰਗਾ ਕੰਮ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ, ਜਦੋਂ ਕਿ ਦੇਸ਼ ਨੂੰ ਲੁੱਟਣ ਵਾਲੇ ਦੌੜ ਰਹੇ ਹਨ। ਇਕ ਡਿਜੀਟਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਸੀ ਕਿ ਉਹ ਦੇਸ਼ ਦੇ ਹਾਲਾਤ ਨੂੰ ਲੈ ਕੇ ਚਿੰਤਤ ਹਨ। 

PunjabKesari

ਮੁੱਖ ਮੰਤਰੀ ਨੇ ਕਿਹਾ,''ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੇ ਆਪਣੀ ਮਿਹਨਤ ਨਾਲ ਚੀਜ਼ਾਂ ਨੂੰ ਬਦਲ ਦਿੱਤਾ ਅਤੇ ਗਰੀਬਾਂ ਨੂੰ ਗੁਣਵੱਤਾਪੂਰਨ ਸਿੱਖਿਆ ਅਤੇ ਸਿਹਤ ਸੇਵਾ ਯਕੀਨੀ ਕਰਨ ਤੋਂ ਪਹਿਲਾਂ ਦਿੱਲੀ ਦੇ ਸਿਹਤ ਅਤੇ ਸਿੱਖਿਆ ਖੇਤਰ ਨੂੰ 65 ਸਾਲ ਤੱਕ ਨਜ਼ਰਅੰਦਾਜ ਕੀਤਾ ਗਿਆ ਸੀ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਦੇਸ਼ ਲਈ ਚੰਗਾ ਕਰਨ ਵਾਲਿਆਂ (ਜੈਨ ਅਤੇ ਸਿਸੋਦੀਆ) ਨੂੰ ਕੈਦ ਕਰ ਲਿਆ ਹੈ, ਜਦੋਂ ਕਿ ਇਸ ਨੂੰ ਲੁੱਟਣ ਵਾਲਿਆਂ ਨੂੰ ਗਲ਼ੇ ਲਗਾਇਆ ਜਾ ਰਿਹਾ ਹੈ।'' ਕੇਜਰੀਵਾਲ ਨੇ ਕਿਹਾ ਸੀ,''ਮੈਂ ਦੇਸ਼ ਦੀ ਭਲਾਈ ਲਈ ਹੋਲੀ 'ਤੇ ਧਿਆਨ ਅਤੇ ਪ੍ਰਾਰਥਨਾ ਕਰਾਂਗਾ। ਜੇਕਰ ਤੁਹਾਨੂੰ ਵੀ ਲੱਗਦਾ ਹੈ ਕਿ ਪ੍ਰਧਾਨ ਮੰਤਰੀ ਸਹੀ ਕੰਮ ਨਹੀਂ ਕਰ ਰਹੇ ਹਨ ਤਾਂ ਤੁਹਾਨੂੰ ਵੀ ਤਿਉਹਾਰ ਮਨਾਉਣ ਤੋਂ ਬਾਅਦ ਦੇਸ਼ ਲਈ ਪ੍ਰਾਰਥਨਾ ਕਰਨੀ ਚਾਹੀਦੀ ਹੈ। 

PunjabKesari


DIsha

Content Editor

Related News