ਦਿੱਲੀ ਦੀ ਕਾਨੂੰਨ ਵਿਵਸਥਾ ਦੀ ਹਾਲਤ ਬਹੁਤ ਹੀ ਚਿੰਤਾਜਨਕ, ਕੇਜਰੀਵਾਲ ਨੇ LG ਨੂੰ ਲਿਖੀ ਚਿੱਠੀ
Tuesday, Jun 20, 2023 - 11:19 AM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਸ਼ਟਰੀ ਰਾਜਧਾਨੀ 'ਚ ਅਪਰਾਧਕ ਘਟਨਾਵਾਂ 'ਚ 'ਚਿੰਤਾਜਨਕ' ਵਾਧੇ ਨੂੰ ਲੈ ਕੇ ਉੱਪ ਰਾਜਪਾਲ ਵੀ.ਕੇ. ਸਕਸੈਨਾ ਨੂੰ ਇਕ ਚਿੱਠੀ ਲਿਖੀ ਹੈ, ਜਿਸ 'ਚ ਉਨ੍ਹਾਂ ਨੇ ਇਸ ਮਾਮਲੇ 'ਤੇ 'ਸਾਰਥਕ ਚਰਚਾ' ਲਈ ਉਨ੍ਹਾਂ ਨਾਲ ਦਿੱਲੀ ਕੈਬਨਿਟ ਦੀ ਇਕ ਬੈਠਕ ਦਾ ਪ੍ਰਸਤਾਵ ਰੱਖਿਆ ਹੈ। ਸੋਮਵਾਰ ਯਾਨੀ 19 ਜੂਨ ਨੂੰ ਲਿਖੀ ਇਕ ਚਿੱਠੀ 'ਚ ਕੇਜਰੀਵਾਲ ਨੇ ਕਿਹਾ,''ਸਥਿਤੀ ਦੀ ਗੰਭੀਰਤਾ ਦਾ ਅੰਦਾਜਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਦਿੱਲੀ ਦੇ ਵੱਖ-ਵੱਖ ਹਿੱਸਿਆਂ 'ਚ ਪਿਛਲੇ 24 ਘੰਟਿਆਂ 'ਚ ਚਾਰ ਕਤਲ ਹੋ ਚੁੱਕੇ ਹਨ।
ਇਹ ਵੀ ਪੜ੍ਹੋ : ਵਿਆਹ ਤੋਂ ਐਨ ਪਹਿਲਾਂ ਲਾੜੀ ਨੂੰ ਘਸੀਟ ਕੇ ਲੈ ਗਈ ਪੁਲਸ, ਵੇਖ ਹਰ ਕੋਈ ਰਹਿ ਗਿਆ ਹੱਕਾ-ਬੱਕਾ
ਕੇਜਰੀਵਾਲ ਨੇ ਵਿਸ਼ੇਸ਼ ਰੂਪ ਨਾਲ ਰਾਤ ਦੇ ਸਮੇਂ ਪੁਲਸ ਦੀ ਗਸ਼ਤ ਵਧਾਏ ਜਾਣ ਅਤੇ ਇਸ ਮਾਮਲੇ 'ਤੇ ਦਿੱਲੀ ਦੇ ਵਾਸੀਆਂ ਨਾਲ ਤੁਰੰਤ ਗੱਲਬਾਤ ਕਰਨ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ,''ਮੈਂ ਇਸ ਮਹੱਤਵਪੂਰਨ ਮੁੱਦੇ 'ਤੇ ਸਾਰਥਕ ਚਰਚਾ ਲਈ ਆਪਣੇ ਕੈਬਨਿਟ ਸਹਿਯੋਗੀਆਂ ਦੀ ਸਕਸੈਨਾ ਨਾਲ ਬੈਠਕ ਦਾ ਪ੍ਰਸਤਾਵ ਰੱਖਦਾ ਹਾਂ।''
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ