ਕੇਜਰੀਵਾਲ ਨੇ ਕਾਨੂੰਨ ਵਿਵਸਥਾ ''ਤੇ ਚੁੱਕੇ ਸਵਾਲ, ਕਿਹਾ-ਚਾਰ ਇੰਜਣਾਂ ਵਾਲੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ
Tuesday, Jul 15, 2025 - 05:29 PM (IST)

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਮੁੱਖੀ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਰਤੀ ਜਨਤਾ ਪਾਰਟੀ 'ਤੇ ਨਿਸ਼ਾਨਾ ਸਾਧਦੇ ਹੋਏ ਮੰਗਲਵਾਰ ਨੂੰ ਕਿਹਾ ਕਿ ਚਾਰ ਇੰਜਣ ਵਾਲੀ ਸਰਕਾਰ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਉਹਨਾਂ ਲਗਾਤਾਰ ਦੋ ਦਿਨ ਵਿਦਿਅਕ ਸੰਸਥਾਵਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਦਿੱਲੀ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਚਿੰਤਾ ਜਤਾਈ। ਮੰਗਲਵਾਲ ਸਵੇਰੇ ਦਵਾਰਕਾ ਦੇ ਇਕ ਸਕੂਲ ਅਤੇ ਵੱਕਾਰੀ ਸੇਂਟ ਸਟੀਫਨ ਕਾਲਜ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ, ਜਿਸ ਤੋਂ ਬਾਅਦ ਅਧਿਕਾਰੀਆਂ ਵਲੋਂ ਤੁਰੰਤ ਕਾਰਵਾਈ ਕੀਤੀ ਗਈ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ।
ਇਹ ਵੀ ਪੜ੍ਹੋ - ਹੋ ਗਿਆ ਛੁੱਟੀਆਂ ਦਾ ਐਲਾਨ: 16 ਤੋਂ 28 ਜੁਲਾਈ ਤੇ 2 ਤੋਂ 4 ਅਗਸਤ ਤੱਕ ਬੰਦ ਰਹਿਣਗੇ ਸਕੂਲ-ਕਾਲਜ
ਉਹਨਾਂ ਕਿਹਾ ਕਿ ਸੋਮਵਾਰ ਨੂੰ ਵੀ ਇਸੇ ਤਰ੍ਹਾਂ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਸਨ ਪਰ ਬਾਅਦ ਵਿਚ ਇਹ ਅਫਵਾਹ ਸਾਬਤ ਹੋਈ ਸੀ। ਇਨ੍ਹਾਂ ਘਟਨਾਵਾਂ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕੇਜਰੀਵਾਲ ਨੇ ਐਕਸ 'ਤੇ ਪੋਸਟ ਕਰਦੇ ਹੋਏ ਕਿਹਾ ਦਿੱਲੀ ਵਿਚ ਕੀ ਹੋ ਰਿਹਾ ਹੈ? ਕੱਲ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਅਤੇ ਅੱਜ ਇਕ ਹੋਰ ਸਕੂਲ ਅਤੇ ਕਾਲਜ ਨੂੰ ਧਮਕੀ ਮਿਲੀ ਹੈ। ਇਸ ਨਾਲ ਬੱਚੇ ਡਰੇ ਹੋਏ ਹਨ, ਮਾਪੇ ਬਹੁਤ ਚਿੰਤਤ ਹਨ। ਭਾਜਪਾ ਦੀ ਚਾਰ ਇੰਜਣ ਵਾਲੀ ਸਰਕਾਰ ਪੂਰੀ ਤਰ੍ਹਾਂ ਅਸਫਲ ਹੋ ਚੁੱਕੀ ਹੈ। ਵਾਰ-ਵਾਰ ਮਿਲ ਰਹੀਆਂ ਧਮਕੀਆਂ ਨੇ ਰਾਸ਼ਟਰੀ ਰਾਜਧਾਨੀ ਵਿੱਚ ਮਾਪਿਆਂ ਅਤੇ ਵਿਦਿਆਰਥੀਆਂ ਵਿੱਚ ਚਿੰਤਾਵਾਂ ਵਧਾ ਦਿੱਤੀਆਂ ਹਨ।
ਇਹ ਵੀ ਪੜ੍ਹੋ - ਇਨ੍ਹਾਂ ਰਾਸ਼ੀਆਂ ਲਈ ਸ਼ੁੱਭ ਰਹੇਗਾ ਸਾਵਣ ਦਾ ਮਹੀਨਾ, ਚਮਕੇਗੀ ਕਿਸਮਤ, ਹੋਵੇਗੀ ਪੈਸੇ ਦੀ ਬਰਸਾਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8