ਦਿੱਲੀ ਦੇ ਉੱਪ ਰਾਜਪਾਲ ਨੇ ਲਗਾਏ ਦੋਸ਼, ਜੇਲ੍ਹ ''ਚ ਜਾਣਬੁੱਝ ਕੇ ਘੱਟ ਕੈਲੋਰੀ ਲੈ ਰਹੇ ਹਨ ਕੇਜਰੀਵਾਲ

Saturday, Jul 20, 2024 - 01:00 PM (IST)

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਉੱਪ ਰਾਜਪਾਲ ਵੀ.ਕੇ. ਸਕਸੈਨਾ ਨੇ ਦੋਸ਼ ਲਗਾਇਆ ਹੈ ਕਿ ਨਿਆਇਕ ਹਿਰਾਸਤ 'ਚ ਤਿਹਾੜ ਜੇਲ੍ਹ 'ਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਾਣਬੁੱਝ ਕੇ ਉਨ੍ਹਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਨਹੀਂ ਲੈ ਰਹੇ ਹਨ। ਉੱਪ ਰਾਜਪਾਲ ਨੇ ਮੁੱਖ ਸਕੱਤਰ ਨਰੇਸ਼ ਕੁਮਾਰ ਨੂੰ ਲਿਖੀ ਚਿੱਠੀ 'ਚ ਕੇਜਰੀਵਾਲ ਦੀ ਸਿਹਤ ਦੀ ਸਥਿਤੀ ਬਾਰੇ ਜੇਲ੍ਹ ਸੁਪਰਡੈਂਟ ਤੋਂ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਦੋਸ਼ ਲਗਾਇਆ ਕਿ ਮੁੱਖ ਮੰਤਰੀ ਵਲੋਂ ਜਾਣਬੁੱਝ ਕੇ ਘੱਟ ਕੈਲੋਰੀ ਲਏ ਜਾਣ ਦੇ ਕਈ ਉਦਾਹਰਣ ਹਨ, ਜਦੋਂ ਕਿ ਉਨ੍ਹਾਂ ਦਾ ਘਰ ਦਾ ਖਾਣਾ ਪੂਰੀ ਮਾਤਰਾ 'ਚ ਉਪਲੱਬਧ ਕਰਵਾਇਆ ਜਾ ਰਿਹਾ ਹੈ।  ਇਸ ਮਾਮਲੇ 'ਤੇ 'ਆਪ' ਸਰਕਾਰ ਨੇ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਉੱਪ ਰਾਜਪਾਲ ਦਫ਼ਤਰ ਨੇ ਕਿਹਾ ਕਿ ਸਕਸੈਨਾ ਨੇ ਜੇਲ੍ਹ ਅਧਿਕਾਰੀਆਂ ਨੇ ਸੁਝਾਅ ਦਿੱਤਾ ਕਿ ਉਹ ਮੁੱਖ ਮੰਤਰੀ ਨੂੰ ਤੈਅ ਭੋਜਨ ਤੋਂ ਇਲਾਵਾ ਦਵਾਈ ਅਤੇ ਇੰਸੁਲਿਨ ਦੀ ਤੈਅ ਖ਼ੁਰਾਕ ਲੈਣ ਦੀ ਸਲਾਹ ਦੇ ਸਕਦੇ ਹਨ, ਕਿਉਂਕਿ ਕੇਜਰੀਵਾਲ 'ਟਾਈਪ-2' ਸ਼ੂਗਰ ਨਾਲ ਪੀੜਤ ਹਨ।

ਆਮ ਆਦਮੀ ਪਾਰਟੀ ਨੇ ਭਾਜਪਾ ਅਤੇ ਉਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਜੇਲ੍ਹ 'ਚ ਬੰਦ ਕੇਜਰੀਵਾਲ ਦੀ ਸਿਹਤ ਨੂੰ ਸਥਾਈ ਨੁਕਸਾਨ ਪਹੁੰਚਾਉਣ ਦੀ ਸਾਜਿਸ਼ ਕਰਨ ਦਾ ਦੋਸ਼ ਲਗਾਇਆ ਹੈ ਅਤੇ ਦਾਅਵਾ ਕੀਤਾ ਹੈ ਕਿ 'ਆਪ' ਮੁਖੀ ਦਾ ਭਾਰ ਘੱਟ ਹੋ ਗਿਆ ਅਤੇ ਉਨ੍ਹਾਂ ਦੇ ਸ਼ੂਗਰ ਘੱਟ ਗਈ ਹੈ। ਪਾਰਟੀ ਨੇ ਇਹ ਵੀ ਦਾਅਵਾ ਕੀਤਾ ਕੇਜਰੀਵਾਲ ਕੋਮਾ 'ਚ ਵੀ ਜਾ ਸਕਦੇ ਹਨ ਅਤੇ ਉਨ੍ਹਾਂ ਦੇ ਦਿਮਾਗ ਨੂੰ ਵੀ ਨੁਕਸਾਨ ਹੋ ਸਕਦਾ ਹੈ, ਕਿਉਂਕਿ ਉਨ੍ਹਾਂ ਦੀ ਸ਼ੂਗਰ ਦਾ ਪੱਧਰ ਇਕ ਰਾਤ 'ਚ 5 ਵਾਰ 50 ਮਿਲੀਗ੍ਰਾਮ/ਡੀਐੱਲ ਤੱਕ ਡਿੱਗ ਗਿਆ ਸੀ। ਉੱਪ ਰਾਜਪਾਲ ਵਲੋਂ ਮੁੱਖ ਸਕੱਤਰ ਨੂੰ ਲਿਖੀ ਚਿੱਠੀ ਅਨੁਸਾਰ, ਭੋਜਨ ਨਿਗਰਾਨੀ ਚਾਰਟ ਤੋਂ ਪਤਾ ਲੱਗਾ ਹੈ ਕਿ 6 ਜੂਨ ਤੋਂ 13 ਜੁਲਾਈ ਦਰਮਿਆਨ ਮੁੱਖ ਮੰਤਰੀ ਨੇ ਦਿਨ 'ਚ ਤਿੰਨ ਵਾਰ ਭੋਜਨ ਲਈ ਤੈਅ ਪੂਰੀ ਖ਼ੁਰਾਕ ਦਾ ਸੇਵਨ ਨਹੀਂ ਕੀਤਾ। ਚਿੱਠੀ 'ਚ ਕਿਹਾ ਗਿਆ ਹੈ,''ਰਿਪੋਰਟ 'ਚ ਭਾਰ 'ਚ ਕਮੀ (ਆਤਮਸਮਰਪਣ ਦੀ ਤਾਰੀਖ਼ 2 ਜੂਨ, 2024 ਨੂੰ ਭਾਰ 63.5 ਕਿਲੋਗ੍ਰਾਮ ਸੀ ਪਰ ਹੁਣ 61.5 ਕਿਲੋਗ੍ਰਾਮ ਰਹਿ ਗਿਆ ਹੈ) ਦਾ ਵੀ ਸੰਕੇਤ ਮਿਲਦਾ ਹੈ। ਪਹਿਲੀ ਨਜ਼ਰ, ਇਸ ਦਾ ਕਾਰਨ ਘੱਟ ਕੈਲੋਰੀ ਸੇਵਨ ਪ੍ਰਤੀਤ ਹੁੰਦਾ ਹੈ।'' ਇਸ 'ਚ ਕਿਹਾ ਗਿਆ ਹੈ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ 18 ਜੂਨ ਨੂੰ ਉਨ੍ਹਾਂ ਨੂੰ ਇੰਸੁਲਿਨ ਨਹੀਂ ਦਿੱਤਾ ਗਿਆ ਸੀ ਜਾਂ ਜੇਲ੍ਹ ਅਧਿਕਾਰੀਆਂ ਨੇ ਰਿਪੋਰਟ 'ਚ ਇਸ ਦਾ ਜ਼ਿਕਰ ਨਹੀਂ ਕੀਤਾ ਸੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


DIsha

Content Editor

Related News