ਪੰਜਾਬ ਲਈ ਕੇਜਰੀਵਾਲ ਦਾ ਵੱਡਾ ਐਲਾਨ, ਹੜ੍ਹ ਪੀੜਤਾਂ ਦੀ ਮਦਦ ਲਈ ਲਿਆ ਅਹਿਮ ਫ਼ੈਸਲਾ
Tuesday, Sep 02, 2025 - 03:05 PM (IST)

ਨੈਸ਼ਨਲ ਡੈਸਕ : ਪੰਜਾਬ ਇਸ ਵੇਲੇ ਹੜ੍ਹਾਂ ਦੀ ਭਿਆਨਕ ਮਾਰ ਝੱਲ ਰਿਹਾ ਹੈ। ਭਾਰੀ ਮੀਂਹ ਕਾਰਨ ਦਰਿਆ ਤੇ ਨਦੀਆਂ ਓਵਰਫਲੋ ਹੋਣ ਨਾਲ ਕਈ ਜ਼ਿਲ੍ਹਿਆਂ ਵਿੱਚ ਪਾਣੀ ਘਰਾਂ, ਖੇਤਾਂ ਤੇ ਸੜਕਾਂ ਵਿੱਚ ਦਾਖ਼ਲ ਹੋ ਗਿਆ ਹੈ। ਹਜ਼ਾਰਾਂ ਲੋਕ ਬੇਘਰ ਹੋ ਚੁੱਕੇ ਹਨ, ਫਸਲਾਂ ਤਬਾਹ ਹੋ ਰਹੀਆਂ ਹਨ ਅਤੇ ਆਵਾਜਾਈ ਠੱਪ ਹੋ ਚੁੱਕੀ ਹੈ। ਰਾਹਤ ਤੇ ਬਚਾਅ ਟੀਮਾਂ ਲਗਾਤਾਰ ਮੈਦਾਨ ਵਿੱਚ ਡਟੀਆਂ ਹੋਈਆਂ ਹਨ, ਪਰ ਸਥਿਤੀ ਹਾਲੇ ਵੀ ਚਿੰਤਾਜਨਕ ਬਣੀ ਹੋਈ ਹੈ।
दिल्ली में आम आदमी पार्टी के कार्यकर्ता घर घर जाकर पंजाब में बाढ़ पीड़ितों के लिए राहत सामग्री एकत्रित करेंगे।
— Arvind Kejriwal (@ArvindKejriwal) September 1, 2025
ਦੂਜੇ ਪਾਸੇ ਆਮ ਆਦਮੀ ਪਾਰਟੀ (AAP) ਨੇ ਪੰਜਾਬ ਲਈ ਵੱਡਾ ਐਲਾਨ ਕੀਤਾ ਹੈ। ਇਸ ਸਬੰਧੀ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ 'ਤੇ ਟਵੀਟ ਕਰ ਕੇ ਐਲਾਨ ਕੀਤਾ ਹੈ ਕਿ ਦਿੱਲੀ 'ਚ ਆਮ ਆਦਮੀ ਪਾਰਟੀ ਦੇ ਵਰਕਰ ਪੰਜਾਬ ਦੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਇਕੱਠੀ ਕਰਨ ਲਈ ਘਰ-ਘਰ ਜਾਣਗੇ। ਇਹ ਸਮੱਗਰੀ ਪੰਜਾਬ 'ਚ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਤੱਕ ਪਹੁੰਚਾਈ ਜਾਵੇਗੀ। ਪਾਰਟੀ ਵੱਲੋਂ ਕਿਹਾ ਗਿਆ ਹੈ ਕਿ ਮੁਸੀਬਤ ਦੀ ਇਸ ਘੜੀ 'ਚ ਪੰਜਾਬ ਦੇ ਭਰਾ-ਭੈਣਾਂ ਦਾ ਸਾਥ ਦੇਣਾ ਹਰ ਕਿਸੇ ਦੀ ਜ਼ਿੰਮੇਵਾਰੀ ਹੈ। ਆਪ ਦੇ ਨੇਤਾਵਾਂ ਨੇ ਦਿੱਲੀ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੱਡੇ ਮਨ ਨਾਲ ਅੱਗੇ ਆਉਣ ਅਤੇ ਬਚਾਅ ਸਮੱਗਰੀ, ਖਾਣ-ਪੀਣ ਦੀਆਂ ਚੀਜ਼ਾਂ, ਕੱਪੜੇ ਤੇ ਹੋਰ ਲੋੜੀਂਦੀਆਂ ਵਸਤਾਂ ਦਾਨ ਕਰਨ। ਪਾਰਟੀ ਵਰਕਰ ਇਕੱਠੀ ਕੀਤੀ ਸਮੱਗਰੀ ਨੂੰ ਸਿੱਧੇ ਹੜ੍ਹ ਪੀੜਤ ਇਲਾਕਿਆਂ ਤੱਕ ਭੇਜਣਗੇ।
देश पर आई किसी भी मुसीबत के सामने पंजाब हमेशा सीना तानकर खड़ा रहा है। आज पंजाब संकट में है। मेरी सभी देशवासियों से अपील है कि इस मुश्किल घड़ी में पंजाब के लोगों की हर संभव मदद करें।
— Arvind Kejriwal (@ArvindKejriwal) September 2, 2025
आम आदमी पार्टी के सभी सांसद व विधायक एक महीने की सैलरी पंजाब मुख्यमंत्री राहत कोष में दे रहे हैं।… pic.twitter.com/hWvyRdyp0t
ਪੰਜਾਬ ਹਮੇਸ਼ਾ ਦੇਸ਼ 'ਤੇ ਆਈ ਕਿਸੇ ਵੀ ਆਫ਼ਤ ਦਾ ਸਾਹਮਣਾ ਕਰਨ ਲਈ ਤਿਆਰ ਰਿਹਾ ਹੈ। ਅੱਜ ਪੰਜਾਬ ਸੰਕਟ ਵਿੱਚ ਹੈ। ਮੈਂ ਆਪਣੇ ਸਾਰੇ ਦੇਸ਼ ਵਾਸੀਆਂ ਨੂੰ ਅਪੀਲ ਕਰਦਾ ਹਾਂ ਕਿ ਇਸ ਔਖੇ ਸਮੇਂ ਵਿੱਚ ਪੰਜਾਬ ਦੇ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇ। ਆਮ ਆਦਮੀ ਪਾਰਟੀ ਦੇ ਸਾਰੇ ਸੰਸਦ ਮੈਂਬਰ ਅਤੇ ਵਿਧਾਇਕ ਇੱਕ ਮਹੀਨੇ ਦੀ ਤਨਖਾਹ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਵਿੱਚ ਦਾਨ ਕਰ ਰਹੇ ਹਨ। ਆਓ ਆਪਾਂ ਸਾਰੇ ਇਕੱਠੇ ਹੋ ਕੇ ਪੰਜਾਬ ਨੂੰ ਇਸ ਭਿਆਨਕ ਦੁਖਾਂਤ ਤੋਂ ਬਚਾਈਏ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e