'ਕੇਜਰੀਵਾਲ ਦੇ ਪਰਿਵਾਰ ਨੂੰ ਵੀ ਕੀਤਾ ਗਿਆ ਹੈ House Arrest!' ਦਿੱਲੀ ਦੇ ਮੰਤਰੀ ਨੇ ਲਾਏ ਦੋਸ਼

Friday, Mar 22, 2024 - 10:02 AM (IST)

ਨੈਸ਼ਨਲ ਡੈਸਕ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬੀਤੀ ਰਾਤ ਈ.ਡੀ. ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਉਨ੍ਹਾਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਵਿਚਾਲੇ ਦਿੱਲੀ ਸਰਕਾਰ ਦੇ ਮੰਤਰੀ ਨੇ ਦੋਸ਼ ਲਗਾਏ ਹਨ ਕਿ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨੂੰ ਵੀ ਘਰ ਵਿਚ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਉਨ੍ਹਾਂ ਨੂੰ ਕਿਸੇ ਨਾਲ ਮਿਲਣ ਨਹੀਂ ਦਿੱਤਾ ਜਾ ਰਿਹਾ। 

ਇਹ ਖ਼ਬਰ ਵੀ ਪੜ੍ਹੋ - ਕੇਜਰੀਵਾਲ ਨੂੰ ਅੱਜ ਅਦਾਲਤ 'ਚ ਪੇਸ਼ ਕਰੇਗੀ ED, ਮੰਗਿਆ ਜਾਵੇਗਾ ਰਿਮਾਂਡ; ਭਾਰੀ ਪੁਲਸ ਫ਼ੋਰਸ ਤਾਇਨਾਤ

ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ 'ਤੇ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਦਿੱਲੀ ਸਰਕਾਰ ਦੇ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਗੋਪਾਲ ਰਾਏ ਨੇ ਕਿਹਾ ਕਿ ਜਿਸ ਤਰ੍ਹਾਂ ਦਾ ਵਿਵਹਾਰ ਕੀਤਾ ਜਾ ਰਿਹਾ, ਉਸ ਤੋਂ ਲੱਗਦਾ ਹੈ ਕਿ ਦੇਸ਼ ਵਿਚ ਤਾਨਸ਼ਾਹੀ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਦਫ਼ਤਰ ਨੂੰ ਵੀ ਚਾਰੋ ਪਾਸਿਓਂ ਸੀਲ ਕਰ ਦਿੱਤਾ ਗਿਆ ਹੈ। ਇੱਥੇ ਮੈਂ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਆਇਆ ਹਾਂ ਤਾਂ ਪਰਿਵਾਰ ਨੂੰ ਵੀ House Arrest ਕਰ ਲਿਆ ਗਿਆ ਹੈ, ਕਿਸੇ ਨੂੰ ਵੀ ਆਉਣ-ਜਾਣ ਨਹੀਂ ਦਿੱਤਾ ਜਾ ਰਿਹਾ। ਕਿਸੇ ਨੂੰ ਨਹੀਂ ਪਤਾ ਕਿ ਉਨ੍ਹਾਂ ਦੇ ਪਰਿਵਾਰ ਦੀ ਹਾਲਤ ਕੀ ਹੈ। ਪਰਿਵਾਰ ਨਾਲ ਕੋਈ ਸੰਪਰਕ ਨਹੀਂ ਹੋ ਰਿਹਾ। 

ਇਹ ਖ਼ਬਰ ਵੀ ਪੜ੍ਹੋ - 'ਆਪ' ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਅੱਜ ਬੰਦ ਰਹੇਗਾ ਦਿੱਲੀ ਦਾ ਇਹ ਮੈਟਰੋ ਸਟੇਸ਼ਨ

ਉਨ੍ਹਾਂ ਅੱਗੇ ਕਿਹਾ ਕਿ ਉਹ ਇੱਥੇ ਕੇਜਰੀਵਾਲ ਦੇ ਪਰਿਵਾਰ ਨੂੰ ਮਿਲਣ ਆਏ ਹਨ ਪਰ ਉਨ੍ਹਾਂ ਨੂੰ ਇੰਤਜ਼ਾਰ ਕਰਨ ਲਈ ਕਿਹਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਪਰਿਵਾਰ ਦਾ ਜਾਂ ਮੇਰਾ ਕੀ ਕਸੂਰ ਹੈ। ਉਨ੍ਹਾਂ ਨੂੰ ਕਿਸ ਕਾਨੂੰਨ ਦੇ ਤਹਿਤ ਰੋਕਿਆ ਜਾ ਰਿਹਾ ਹੈ। ਅਸੀਂ ਇਸ ਲੜਾਈ ਨੂੰ ਲੜਾਂਗੇ। ਅੰਗਰੇਜ਼ਾਂ ਨੇ ਵੀ ਦੇਸ਼ ਦੇ ਲੋਕਾਂ ਨੂੰ ਗੁਲਾਮ ਬਣਾਉਣ ਲਈ ਬੰਦੂਕ ਦੇ ਦਮ 'ਤੇ ਰੋਕਿਆ ਸੀ, ਪਰ ਦੇਸ਼ ਦੇ ਲੋਕਾਂ ਨੇ ਲੜਾਈ ਕੀਤੀ। ਜਿੰਨਾ ਇਹ ਦਬਾਉਣਗੇ, ਓਨੀ ਹੀ ਮਜ਼ਬੂਤੀ ਨਾਲ ਦੇਸ਼ ਦੇ ਕਰੋੜਾਂ ਲੋਕ ਆਪਣੀ ਆਵਾਜ਼ ਬੁਲੰਦ ਕਰਨਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News