ਤਿਹਾੜ ਜੇਲ੍ਹ ''ਚ ਕੇਜਰੀਵਾਲ ਨਾਲ ਮੁਲਾਕਾਤ ਮਗਰੋਂ ਭਗਵੰਤ ਮਾਨ ਬੋਲੇ- CM ਦੀ ਸਿਹਤ ਬਿਲਕੁੱਲ ਠੀਕ
Tuesday, Apr 30, 2024 - 07:12 PM (IST)
ਨਵੀਂ ਦਿੱਲੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਦਿੱਲੀ ਦੇ ਆਪਣੇ ਹਮਰੁਤਬਾ ਅਰਵਿੰਦ ਕੇਜਰੀਵਾਲ ਨਾਲ ਜੇਲ੍ਹ 'ਚ ਮੁਲਾਕਾਤ ਕੀਤੀ। ਮਾਨ ਨੇ ਦੱਸਿਆ ਕਿ ਕੇਜਰੀਵਾਲ ਨੇ ਲੋਕ ਸਭਾ ਚੋਣਾਂ ਵਿਚ 'ਇੰਡੀਆ' ਗਠਜੋੜ ਦੇ ਉਮੀਦਵਾਰਾਂ ਲਈ ਸਰਗਰਮੀ ਨਾਲ ਪ੍ਰਚਾਰ ਕਰਨ ਨੂੰ ਕਿਹਾ ਹੈ। ਮੁੱਖ ਮੰਤਰੀ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਜਰੀਵਾਲ ਦੀ ਸਿਹਤ ਠੀਕ ਹੈ ਅਤੇ ਉਹ ਇਨਸੁਲਿਨ ਲੈ ਰਹੇ ਹਨ। ਉਨ੍ਹਾਂ ਨੇ ਕਿਹਾ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਲੋਕਾਂ ਤੋਂ ਉਨ੍ਹਾਂ ਦੀ ਚਿੰਤਾ ਨਾ ਕਰਨ ਅਤੇ ਚੋਣਾਂ ਦੌਰਾਨ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਨੂੰ ਕਿਹਾ ਹੈ।
ਇਹ ਵੀ ਪੜ੍ਹੋ- ਭਿਆਨਕ ਗਰਮੀ ਦਾ ਕਹਿਰ; ਜਮਾਤ 8ਵੀਂ ਤੱਕ ਦੇ ਸਾਰੇ ਸਕੂਲ ਬੰਦ, ਜਾਰੀ ਹੋਇਆ ਇਹ ਆਦੇਸ਼
ਮਾਨ ਨੇ ਕਿਹਾ ਕਿ ਕੇਜਰੀਵਾਲ ਨੇ ਮੇਰੀ ਧੀ ਨਿਆਮਤ ਦਾ ਹਾਲ-ਚਾਲ ਪੁੱਛਿਆ ਕਿ ਉਹ ਕਿਵੇਂ ਹੈ? ਉਨ੍ਹਾਂ ਨੇ ਪੁੱਛਿਆ ਕਿ ਪੰਜਾਬ ਵਿਚ ਇਸ ਵਾਰ ਕਣਕ ਦੀ ਪੈਦਾਵਾਰ ਕਿਵੇਂ ਦੀ ਹੋਈ ਅਤੇ ਕਿਸਾਨਾਂ ਨੂੰ ਫ਼ਸਲ ਦਾ ਜੋ ਪੈਸਾ ਡਾਇਰੈਕਟ ਟਰਾਂਸਫਰ ਜ਼ਰੀਏ ਦਿੱਤਾ ਜਾਂਦਾ ਹੈ, ਉਸ ਵਿਚ ਕੋਈ ਰੁਕਾਵਟ ਤਾਂ ਨਹੀਂ ਆ ਰਹੀ? ਚੋਣ ਜ਼ਾਬਤਾ ਦੀ ਵਜ੍ਹਾ ਤੋਂ ਪੰਜਾਬ ਵਿਚ ਕੋਈ ਸਹੂਲਤ ਰੋਕੀ ਤਾਂ ਨਹੀਂ ਗਈ? ਮਾਨ ਨੇ ਇਨ੍ਹਾਂ ਸਵਾਲਾਂ ਦੇ ਜਵਾਬ ਵਿਚ ਕਿਹਾ ਕਿ ਨਹੀਂ ਬਿਲਕੁਲ ਨਹੀਂ, ਸਾਰੀਆਂ ਸਹੂਲਤਾਂ ਚੱਲ ਰਹੀਆਂ ਹਨ। ਅਸੀਂ ਰਿਕਾਰਡ ਪੈਦਾਵਾਰ ਕਰ ਰਹੇ ਹਾਂ, ਪੈਸੇ ਵੀ ਟਰਾਂਸਫਰ ਹੋ ਰਹੇ ਹਨ। ਕਣਕ ਦਾ ਸੀਜ਼ਨ ਹੁਣ 2-4 ਦਿਨਾਂ ਵਿਚ ਖ਼ਤਮ ਹੋ ਜਾਵੇਗਾ। ਮਾਨ ਮੁਤਾਬਕ ਮੈਂ ਕੇਜਰੀਵਾਲ ਨੂੰ ਦੱਸਿਆ ਕਿ ਪੰਜਾਬ ਵਿਚ ਸਰਕਾਰੀ ਸਕੂਲ ਦੇ 158 ਵਿਦਿਆਰਥੀਆਂ ਨੇ ਜੇ. ਈ. ਈ. ਦੀ ਮੇਨ ਪ੍ਰੀਖਿਆ ਪਾਸ ਕਰ ਲਈ ਹੈ। ਇਸ 'ਤੇ ਉਹ ਕਾਫੀ ਖੁਸ਼ ਹੋਏ ਅਤੇ ਕਿਹਾ ਕਿ ਇਹ ਹੀ ਸਿੱਖਿਆ ਕ੍ਰਾਂਤੀ ਮੇਰੇ ਸੁਫ਼ਨਿਆਂ ਵਿਚ ਵੀ ਸੀ। ਮੇਰੇ ਵਲੋਂ ਸਾਰੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਣੀ ਦੇਣਾ।
ਇਹ ਵੀ ਪੜ੍ਹੋ- ਮਿੰਟਾਂ 'ਚ ਮੌਤ ਨੇ ਪਾ ਲਿਆ ਘੇਰਾ, ਵੀਡੀਓ 'ਚ ਵੇਖੋ ਬਾਈਕ ਸਵਾਰ ਨੌਜਵਾਨ ਨਾਲ ਵਾਪਰੀ ਦਰਦਨਾਕ ਘਟਨਾ
ਦੱਸ ਦੇਈਏ ਕਿ ਪਿਛਲੇ ਇਕ ਪੰਦਰਵਾੜੇ ਵਿਚ ਕੇਜਰੀਵਾਲ ਨਾਲ ਜੇਲ੍ਹ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਜੀ ਮੁਲਾਕਾਤ ਹੈ। ਕੇਜਰੀਵਾਲ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਇਕ ਮਾਮਲੇ ਵਿਚ ਇਕ ਅਪ੍ਰੈਲ ਤੋਂ ਨਿਆਂਇਕ ਹਿਰਾਸਤ ਤਹਿਤ ਤਿਹਾੜ ਜੇਲ੍ਹ ਵਿਚ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8