ਕੇਜਰੀਵਾਲ ਦੀ ਜ਼ਮਾਨਤ ''ਤੇ ਲੱਗੀ ਜਨਹਿਤ ਪਟੀਸ਼ਨ ਖਾਰਜ, HC ਨੇ ਪਟੀਸ਼ਨਕਰਤਾ ''ਤੇ ਲਗਾਇਆ ਜੁਰਮਾਨਾ

04/22/2024 6:24:02 PM

ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਜਾਰੀ ਸੰਮਨ ਨੂੰ ਚੁਣੌਤੀ ਦੇਣ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਪਟੀਸ਼ਨਕਰਤਾ 'ਤੇ ਜੁਰਮਾਨਾ ਵੀ ਲਗਾਇਆ ਗਿਆ ਹੈ।

ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਾਰੇ ਅਪਰਾਧਿਕ ਮਾਮਲਿਆਂ ਵਿੱਚ ਅੰਤਰਿਮ ਜ਼ਮਾਨਤ ਦੇਣ ਦੇ ਨਿਰਦੇਸ਼ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਕੀਤੀ, ਜਿਸ ਨੂੰ ਖਾਰਿਜ ਕਰ ਦਿੱਤਾ। ਅਦਾਲਤ ਨੇ ਪਟੀਸ਼ਨ ਖਾਰਜ ਕਰਦਿਆਂ ਪਟੀਸ਼ਨਰ ਨੂੰ 75 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ।

ਦਿੱਲੀ ਦੇ ਕਾਰਜਕਾਰੀ ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਅਦਾਲਤ ਉੱਚ ਅਹੁਦੇ 'ਤੇ ਕਾਬਜ਼ ਵਿਅਕਤੀ ਵਿਰੁੱਧ ਸ਼ੁਰੂ ਕੀਤੇ ਗਏ ਲੰਬਿਤ ਅਪਰਾਧਿਕ ਮਾਮਲੇ 'ਚ ਅਸਧਾਰਨ ਅੰਤਰਿਮ ਜ਼ਮਾਨਤ ਨਹੀਂ ਦੇ ਸਕਦੀ। ਅਦਾਲਤ ਨੇ ਕਿਹਾ ਕਿ ਨਿਆਇਕ ਹੁਕਮਾਂ ਦੇ ਆਧਾਰ 'ਤੇ ਕੋਈ ਵਿਅਕਤੀ ਹਿਰਾਸਤ 'ਚ ਹੈ। ਫਿਲਹਾਲ ਇਹ ਚੁਣੌਤੀ ਸੁਪਰੀਮ ਕੋਰਟ ਵਿੱਚ ਹੈ। ਉਹ ਕਦਮ ਚੁੱਕ ਰਹੇ ਹਨ ਅਤੇ ਉਪਾਵਾਂ ਦਾ ਇਸੇਤਮਾਲ ਕਰ ਰਹੇ ਹਨ। ਕਾਨੂੰਨ ਸਭ ਲਈ ਬਰਾਬਰ ਹੈ।

ਜ਼ਿਕਰਯੋਗ ਹੈ ਕਿ ਦਿੱਲੀ ਹਾਈ ਕੋਰਟ ਵੱਲੋਂ ਦੰਡਕਾਰੀ ਕਾਰਵਾਈ 'ਤੇ ਰੋਕ ਲਗਾਉਣ ਤੋਂ ਇਨਕਾਰ ਕਰਨ ਤੋਂ ਬਾਅਦ ਈ.ਡੀ. ਨੇ 21 ਮਾਰਚ ਨੂੰ ਇਸ ਮਾਮਲੇ ਵਿੱਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਫਿਲਹਾਲ ਉਹ ਨਿਆਂਇਕ ਹਿਰਾਸਤ 'ਚ ਤਿਹਾੜ ਜੇਲ 'ਚ ਬੰਦ ਹਨ।


Rakesh

Content Editor

Related News