ਖ਼ਤਮ ਹੋਇਆ ਕੇਜਰੀਵਾਲ ਦਾ ਰਿਮਾਂਡ, ਅਦਾਲਤ 'ਚ ਲਿਆਈ CBI

Saturday, Jun 29, 2024 - 02:52 PM (IST)

ਨਵੀਂ ਦਿੱਲੀ : ਸ਼ਰਾਬ ਨੀਤੀ ਦੇ ਘਪਲੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਲਗਾਤਾਰ ਵੱਧ ਰਹੀਆਂ ਹਨ। ਇਸ ਮਾਮਲੇ ਦੇ ਤਹਿਤ ਅੱਜ ਸੀਬੀਆਈ ਨੇ ਕੇਜਰੀਵਾਲ ਨੂੰ ਰਾਊਜ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਹੈ। ਅਦਾਲਤ ਵਲੋਂ ਅੱਜ ਕੇਜਰੀਵਾਲ ਨੂੰ ਰਾਹਤ ਦਿੱਤੀ ਜਾਂਦੀ ਹੈ ਜਾਂ ਨਹੀਂ, ਦੇ ਬਾਰੇ ਫ਼ੈਸਲਾ ਆਉਣਾ ਅਜੇ ਬਾਕੀ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਹੁਣ ਰਾਜਕੋਟ ਹਵਾਈ ਅੱਡੇ ਦੀ ਡਿੱਗ ਪਈ ਛੱਤ, ਪਈਆਂ ਭਾਜੜਾਂ, PM ਮੋਦੀ ਨੇ ਕੀਤਾ ਸੀ ਉਦਘਾਟਨ

ਦੱਸ ਦੇਈਏ ਕਿ ਸੀਬੀਆਈ ਨੇ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਅਦਾਲਤ ਨੇ ਕੇਜਰੀਵਾਲ ਨੂੰ ਤਿੰਨ ਦਿਨ ਦੇ ਸੀਬੀਆਈ ਰਿਮਾਂਡ 'ਤੇ ਭੇਜ ਦਿੱਤਾ ਸੀ। ਤਿੰਨ ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਜਾਂਚ ਏਜੰਸੀ ਵਲੋਂ ਅੱਜ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੀਬੀਆਈ ਨੇ ਅਦਾਲਤ ਤੋਂ ਕੇਜਰੀਵਾਲ ਦਾ ਪੰਜ ਦਿਨ ਦਾ ਰਿਮਾਂਡ ਮੰਗਿਆ ਸੀ। ਪਰ ਅਦਾਲਤ ਨੇ ਕੇਜਰੀਵਾਲ ਨੂੰ ਤਿੰਨ ਦਿਨਾਂ ਲਈ ਸੀਬੀਆਈ ਰਿਮਾਂਡ 'ਤੇ ਭੇਜਣ ਦਾ ਹੁਕਮ ਦਿੱਤਾ ਸੀ।

ਇਹ ਵੀ ਪੜ੍ਹੋ - ਵਸੰਤ ਵਿਹਾਰ 'ਚ ਕਹਿਰ ਬਣਕੇ ਵਰ੍ਹਿਆ ਮੀਂਹ, ਕੰਧ ਡਿੱਗਣ ਨਾਲ 8 ਲੋਕਾਂ ਦੀ ਮੌਤ, 3 ਲਾਸ਼ਾਂ ਬਰਾਮਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News