AAP ਨੂੰ ਕੌਮੀ ਪਾਰਟੀ ਦਾ ਦਰਜਾ ਮਿਲਣ 'ਤੇ ਕੇਜਰੀਵਾਲ ਹੋਏ ਬਾਗੋ-ਬਾਗ, ਕਿਹਾ - 'ਇਹ ਕਿਸੇ ਚਮਤਕਾਰ ਤੋਂ ਘੱਟ ਨਹੀਂ'
Monday, Apr 10, 2023 - 09:34 PM (IST)
ਨੈਸ਼ਨਲ ਡੈਸਕ: ਅੱਜ ਭਾਰਤੀ ਚੋਣ ਕਮਿਸ਼ਨ ਵੱਲੋਂ ਆਮ ਆਦਮੀ ਪਾਰਟੀ ਨੂੰ ਕੌਮੀ ਪਾਰਟੀ ਦਾ ਦਰਜਾ ਦੇ ਦਿੱਤਾ ਗਿਆ ਹੈ। ਇਸ ਤੋਂ ਬਾਅਦ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਟਵੀਟ ਕਰਦਿਆਂ ਇਸ ਨੂੰ ਇਕ ਚਮਤਕਾਰ ਕਰਾਰ ਦਿੰਦਿਆਂ ਸਾਰਿਆਂ ਨੂੰ ਵਧਾਈ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਅਹਿਮ ਖ਼ਬਰ: AAP ਬਣੀ ਕੌਮੀ ਪਾਰਟੀ, ਤ੍ਰਿਣਮੂਲ ਕਾਂਗਰਸ ਸਣੇ ਇਨ੍ਹਾਂ ਪਾਰਟੀਆਂ ਤੋਂ ਖੋਹਿਆ ਗਿਆ ਦਰਜਾ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਐਨੇ ਘੱਟ ਸਮੇਂ ਵਿਚ ਕੌਮੀ ਪਾਰਟੀ ਬਣਨਾ ਕਿਸੇ ਚਮਤਕਾਰ ਤੋਂ ਘੱਟ ਨਹੀਂ ਹੈ। ਦੇਸ਼ ਦੇ ਕਰੋੜਾਂ ਲੋਕਾਂ ਨੇ ਸਾਨੂੰ ਇੱਥੇ ਤਕ ਪਹੁੰਚਾਇਆ ਹੈ। ਲੋਕਾਂ ਨੂੰ ਸਾਡੇ ਤੋਂ ਬੜੀ ਆਸ ਹੈ। ਅੱਜ ਲੋਕਾਂ ਨੇ ਸਾਨੂੰ ਬਹੁਤ ਵੱਡੀ ਜ਼ਿੰਮੇਵਾਰੀ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇਵਾਲਾ ਦੇ ਗੀਤ 'ਮੇਰਾ ਨਾਂ' ਨੇ ਸਥਾਪਿਤ ਕੀਤਾ ਕੀਰਤੀਮਾਨ, ਬਰਨਾ ਬੁਆਏ ਦੇ ਨਾਂ ਜੁੜਿਆ ਇਹ ਰਿਕਾਰਡ
ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ, "ਐਨੇ ਘੱਟ ਸਮੇਂ ਵਿਚ ਕੌਮੀ ਪਾਰਟੀ? ਇਹ ਕਿਸੇ ਚਮਤਕਾਰ ਤੋਂ ਘੱਟ ਨਹੀਂ। ਸਾਰਿਆਂ ਨੂੰ ਬਹੁਤ-ਬਹੁਤ ਵਧਾਈ, ਦੇਸ਼ ਦੇ ਕਰੋੜਾਂ ਲੋਕਾਂ ਨੇ ਸਾਨੂੰ ਇੱਥੇ ਤਕ ਪਹੁੰਚਾਇਆ। ਲੋਕਾਂ ਨੂੰ ਸਾਡੇ ਤੋਂ ਬਹੁਤ ਆਸ ਹੈ। ਅੱਜ ਲੋਕਾਂ ਨੇ ਸਾਨੂੰ ਇਹ ਬੜੀ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਹੇ ਪ੍ਰਭੂ, ਸਾਨੂੰ ਅਸ਼ੀਰਵਾਦ ਦਿਓ ਕਿ ਅਸੀਂ ਇਹ ਜ਼ਿੰਮੇਵਾਰੀ ਚੰਗੀ ਤਰ੍ਹਾਂ ਪੂਰੀ ਕਰੀਏ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।