ਕੇਜਰੀਵਾਲ ਦੀ ਅਪੀਲ, ਹਾਦਸੇ ਦੇ ਸ਼ਿਕਾਰ ਲੋਕਾਂ ਨੂੰ ਪਹੁੰਚਾਓ ਹਸਪਤਾਲ

10/07/2019 6:01:03 PM

ਨਵੀਂ ਦਿੱਲੀ— ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਦਿੱਲੀ ਦੇ ਲੋਕਾਂ ਨੂੰ ਹਾਦਸੇ ਦੇ ਸ਼ਿਕਾਰ ਲੋਕਾਂ ਦੀ ਮਦਦ ਕਰਨ ਅਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਉਣ ਦੀ ਅਪੀਲ ਕੀਤੀ ਹੈ। ਉਹ ਹਾਦਸੇ ਦੇ ਸ਼ਿਕਾਰ ਹੋਏ ਲੋਕਾਂ ਨੂੰ ਹਸਪਤਾਲ ਲਿਜਾਉਣ ਲਈ ਮਦਦ ਕਰਨ ਵਾਲਿਆਂ ਨੂੰ ਸਨਮਾਨਤ ਕਰਨ ਲਈ ਸਰਕਾਰ ਦੀ ਇਕ ਪਹਿਲ 'ਫਰਿਸ਼ਤੇ ਦਿੱਲੀ ਕੇ' ਦੇ ਰਸਮੀ ਸ਼ੁੱਭਆਰੰਭ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਕਿਹਾ,''ਮੈਂ ਚਾਹੁੰਦਾ ਹਾਂ ਕਿ ਦਿੱਲੀ ਦਾ ਹਰ ਨਾਗਰਿਕ ਫਰਿਸ਼ਤਾ ਬਣੇ। ਤੁਹਾਨੂੰ ਹਾਦਸੇ ਦੇ ਸ਼ਿਕਾਰ ਲੋਕਾਂ, ਝੁਲਸਣ ਵਾਲਿਆਂ ਅਤੇ ਤੇਜ਼ਾਬੀ ਹਮਲੇ ਦੇ ਸ਼ਿਕਾਰ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਲੈ ਕੇ ਜਾਣਾ ਚਾਹੀਦਾ।''

ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਹਾਦਸੇ ਦੇ ਇਕ ਘੰਟੇ ਦੇ ਅੰਦਰ ਪੀੜਤਾਂ ਨੂੰ ਹਸਪਤਾਲ ਪਹੁੰਚਾ ਦਿੱਤਾ ਜਾਵੇ ਤਾਂ ਉਨ੍ਹਾਂ ਦੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ,''ਇਹ ਬਹੁਤ ਅਨਮੋਲ ਸਮਾਂ ਹੁੰਦਾ ਹੈ ਅਤੇ ਜੇਕਰ ਉਸ ਦੌਰਾਨ ਪੀੜਤ ਨੂੰ ਹਸਪਤਾਲ ਪਹੁੰਚਾ ਦਿੱਤਾ ਜਾਵੇ ਤਾਂ ਉਸ ਦੇ ਬਚਣ ਦੀ ਬਹੁਤ ਉਮੀਦ ਹੁੰਦੀ ਹੈ।'' ਕੇਜਰੀਵਾਲ ਨੇ ਕਿਹਾ,''ਅਸੀਂ ਖਬਰਾਂ 'ਚ ਪੜ੍ਹਿਆ ਸੀ ਕਿ ਨਿਰਭਿਆ ਇਕ ਘੰਟੇ ਤੱਕ ਸੜਕ 'ਤੇ ਪਈ ਰਹੀ ਅਤੇ ਕਿਸੇ ਨੇ ਉਸ ਦੀ ਮਦਦ ਨਹੀਂ ਕੀਤੀ। ਜੇਕਰ ਸਮੇਂ 'ਤੇ ਲੋਕਾਂ ਨੂੰ ਭਰਤੀ ਕਰਵਾ ਦਿੱਤਾ ਜਾਵੇ ਤਾਂ ਉਨ੍ਹਾਂ ਦੀ ਜਾਨ ਬਚਾਈ ਜਾ ਸਕਦੀ ਹੈ।''


DIsha

Content Editor

Related News