ਵਿਧਾਇਕਾਂ ਦੀ ਖਰੀਦ-ਫਰੋਖਤ ਦਾ ਮਾਮਲਾ; ਕੇਜਰੀਵਾਲ ਬੋਲੇ- ਨੋਟਿਸ 'ਚ FIR ਦਾ ਕੋਈ ਜ਼ਿਕਰ ਨਹੀਂ

02/05/2024 5:43:27 PM

ਨਵੀਂ ਦਿੱਲੀ- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕਿਹਾ ਕਿ ਭਾਜਪਾ ਵਲੋਂ 'ਆਪ' ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰਨ ਦੇ ਉਨ੍ਹਾਂ ਦੀਆਂ ਕੋਸ਼ਿਸ਼ਾਂ 'ਤੇ ਦਿੱਲੀ ਪੁਲਸ ਦੀ ਕ੍ਰਾਈਮ ਬਰਾਂਚ ਵਲੋਂ ਮਿਲੇ ਨੋਟਿਸ ਵਿਚ ਕਿਸੇ ਵੀ FIR ਦਾ ਕੋਈ ਜ਼ਿਕਰ ਨਹੀਂ ਹੈ। ਦੇਸ਼ ਇਸ ਤਰ੍ਹਾਂ ਦੀ ਨੌਟੰਕੀ ਤੋਂ ਤਰੱਕੀ ਨਹੀਂ ਕਰ ਸਕੇਗਾ। ਕੇਜਰੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਪੁਲਸ ਦੇ ਅਧਿਕਾਰੀਆਂ ਦੇ 'ਸਿਆਸੀ ਆਕਾਵਾਂ' ਨੇ ਉਨ੍ਹਾਂ ਨੂੰ ਨੌਟੰਕੀ ਕਰਨ ਲਈ ਮਜਬੂਰ ਕੀਤਾ, ਜੋ ਉਨ੍ਹਾਂ ਲਈ ਬਹੁਤ ਹੀ ਅਪਮਾਨਜਨਕ ਹੈ। 

ਇਹ ਵੀ ਪੜ੍ਹੋ- ਦਿੱਲੀ ਸਰਕਾਰ ਦੇ ਵਿਕਾਸ ਕੰਮ ਰੁਕਣਗੇ ਨਹੀਂ, ਭਾਵੇਂ ਮੈਨੂੰ ਜੇਲ੍ਹ ਭੇਜ ਦਿੱਤਾ ਜਾਵੇ: CM ਕੇਜਰੀਵਾਲ

ਦੱਸ ਦੇਈਏ ਕਿ ਦਿੱਲੀ ਪੁਲਸ ਦੀ ਕ੍ਰਾਈਮ ਬਰਾਂਚ ਦੀ ਇਕ ਟੀਮ ਨੇ ਵਿਧਾਇਕਾਂ ਦੀ ਖਰੀਦ-ਫਰੋਖ਼ਤ ਦੇ ਦੋਸ਼ਾਂ ਦੇ ਸਿਲਸਿਲੇ ਵਿਚ ਐਤਵਾਰ ਨੂੰ ਦਿੱਲੀ ਦੀ ਮੰਤਰੀ ਆਤਿਸ਼ੀ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਵੀ ਨੋਟਿਸ ਦਿੱਤਾ ਸੀ। ਕੇਜਰੀਵਾਲ ਨੂੰ ਨੋਟਿਸ ਸ਼ਨੀਵਾਰ ਨੂੰ ਮਿਲਿਆ ਸੀ। 

ਇਹ ਵੀ ਪੜ੍ਹੋ- ਮਾਹੌਲ ਵਿਗਾੜਨ ਦੀ ਫਿਰਾਕ 'ਚ ਦੇਸ਼ ਵਿਰੋਧੀ ਤਾਕਤਾਂ, ਹਾਈ ਅਲਰਟ 'ਤੇ ਦਿੱਲੀ ਪੁਲਸ

ਝਾਰਖੰਡ ਦੀ ਸਿਆਸਤ ਬਾਰੇ ਗੱਲ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਇਕ ਮੌਜੂਦਾ ਮੁੱਖ ਮੰਤਰੀ ਦੀ ਗ੍ਰਿਫ਼ਤਾਰੀ ਸਹੀ ਨਹੀਂ ਹੈ। ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਮਨੀ ਲਾਂਡਰਿੰਗ ਮਾਮਲੇ ਵਿਚ ਈਡੀ ਨੇ ਪਿਛਲੇ ਹਫ਼ਤੇ ਗ੍ਰਿਫ਼ਤਾਰ ਕੀਤਾ ਸੀ। ਇਕ ਮੌਜੂਦਾ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕਰਨਾ ਗਲਤ ਸੀ। ਦੇਸ਼ ਵਿਚ ਜੋ ਕੁਝ ਵੀ ਹੋ ਰਿਹਾ ਹੈ, ਉਹ ਲੋਕਤੰਤਰ ਲਈ ਚੰਗਾ ਨਹੀਂ ਹੈ। ਸੋਰੇਨ ਦੇ ਅਸਤੀਫੇ ਤੋਂ ਬਾਅਦ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਚੰਪਾਈ ਸੋਰੇਨ ਦੀ ਅਗਵਾਈ ਵਾਲੀ ਝਾਰਖੰਡ ਮੁਕਤੀ ਮੋਰਚਾ ਦੀ ਅਗਵਾਈ ਵਾਲੀ ਗੱਠਜੋੜ ਸਰਕਾਰ ਨੇ ਸੋਮਵਾਰ ਨੂੰ ਵਿਧਾਨ ਸਭਾ ਵਿਚ ਵਿਸ਼ਵਾਸ ਮਤ ਹਾਸਲ ਕਰ ਲਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Tanu

Content Editor

Related News