ਗੁਰਦਾਸਪੁਰ ਹਮਲਾ : ਕੇਜਰੀਵਾਲ ਨੇ ਕਿਹਾ, ਅਸੀਂ ਪੰਜਾਬ ਦੇ ਲੋਕਾਂ ਨਾਲ ਹਾਂ

07/27/2015 12:22:55 PM


ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਰਦਾਸਪੁਰ ਵਿਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕਰਦੇ ਹੋਏ ਇਸ ਨੂੰ ਇਕ ''ਕਾਇਰਤਾਪੂਰਨ'' ਕਾਰਵਾਈ ਕਰਾਰ ਦਿੱਤਾ। ਕੇਜਰੀਵਾਲ ਨੇ ਟਵੀਟ ਕੀਤਾ ਕਿ ਅਸੀਂ ਪੰਜਾਬ ''ਚ ਨਿਰਦੋਸ਼ ਲੋਕਾਂ ''ਤੇ ਕੀਤੇ ਗਏ ਕਾਇਰਤਾਪੂਰਨ ਹਮਲੇ ਦੀ ਸਖਤ ਨਿੰਦਾ ਕਰਦੇ ਹਾਂ।
ਕੇਜਰੀਵਾਲ ਨੇ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਨਾਲ ਹਾਂ ਅਤੇ ਉਮੀਦ ਹੈ ਕਿ ਦੋਸ਼ੀਆਂ ਨੂੰ ਜਲਦ ਹੀ ਫੜਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸੋਮਵਾਰ ਦੀ ਸਵੇਰ ਨੂੰ ਫੌਜ ਦੀ ਵਰਦੀ ਪਹਿਨੇ ਅਤੇ ਭਾਰੀ ਹਥਿਆਰਾਂ ਨਾਲ ਲੈਸ 5 ਅੱਤਵਾਦੀਆਂ ਨੇ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਗੁਰਦਾਸਪੁਰ ਜ਼ਿਲੇ ''ਚ ਇਕ ਬੱਸ ਅਤੇ ਇਕ ਪੁਲਸ ਥਾਣੇ ''ਤੇ ਹਮਲਾ ਕੀਤਾ, ਜਿਸ ਵਿਚ 2 ਪੁਲਸ ਕਰਮੀਆਂ ਸਮੇਤ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ 7 ਹੋਰ ਲੋਕ ਜ਼ਖਮੀ ਹੋ ਗਏ ਹਨ।

Tanu

This news is News Editor Tanu